Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਹੋਣਹਾਰ ਵਿਦਿਆਰਥੀਆਂ ਦਾ ਤਰਨ ਤਾਰਨ ਵਿਖੇ ਹੋਇਆ ਸਨਮਾਨ

ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ 'ਏ.ਆਈ' ਵਰਗੇ ਹੁਨਰਾਂ ਨਾਲ ਕੀਤਾ ਜਾਵੇਗਾ ਲੈਸ : ਹਰਜੋਤ ਸਿੰਘ ਬੈਂਸ

Harjot Singh Bains, AAP Punjab, Tarn Taran, Manish Sisodia

Web Admin

Web Admin

5 Dariya News

ਤਰਨ ਤਾਰਨ , 26 Jun 2026

Last updated on: Jun 27, 2026, 10:56 IST

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਤਰਨ ਤਾਰਨ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 500 ਦੇ ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ, ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਗ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਸ ਦੌਰਾਨ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚੇ ਸੂਬੇ ਅਤੇ ਦੇਸ਼ ਦਾ ਭਵਿੱਖ ਹਨ।  ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ।

ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਦੇਸ਼ ਦੀ ਪਹਿਲੀ ਡਿਜੀਟਲ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਛੇਵੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੀ 'ਏ.ਆਈ' ਵਿਸ਼ਾ ਪੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ' ਵਿੱਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਵਿੱਚ 130 ਕਰੋੜ ਤੋਂ ਵੱਧ ਦੇ ਵਿਕਾਸ ਕਰਵਾਏ ਗਏ ਹਨ।

ਉਨਾਂ ਕਿਹਾ ਕਿ ਉਹ ਅਜਿਹੇ ਪਹਿਲੇ ਸਿੱਖਿਆ ਮੰਤਰੀ ਹਨ, ਜਿਨ੍ਹਾਂ ਨੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ, ਜਿਹੜਾ ਕਿ ਸਿੱਖਿਆ ਦੇ ਖੇਤਰ ਵਿੱਚ ਪੱਛੜਿਆ ਮੰਨਿਆਂ ਜਾਂਦਾ ਸੀ, ਇਸ ਵੇਲੇ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ। ਉਨ੍ਹਾਂ 'ਸਵੱਛ ਅਤੇ ਹਰਿਆ- ਭਰਿਆ ਵਿਦਿਆਲਿਆ' ਵਿੱਚੋਂ ਰਾਸ਼ਟਰੀ ਪੁਰਸਕਾਰ ਹਾਸਲ ਕਰਨ ਵਾਲੇ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ।

ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਰੱਟੇ ਦੀ ਜਗ੍ਹਾ ਸਮਝਣ ਵਾਲੀ ਹੋਣੀ ਚਾਹੀਦੀ ਹੈ। ਉਨ੍ਹਾਂ ਬੱਚਿਆ ਤੋਂ ਵੀ ਸੁਝਾਅ ਲਏ ਕਿ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ 'ਚ ਕੀ ਬਦਲਾਅ ਕਰਨੇ ਚਾਹੀਦੇ ਹੈ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ।

ਇਸ ਦੌਰਾਨ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਅੰਤਰਰਾਸ਼ਟਰੀ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਦਿੱਤਿਆ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਜਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harjot Singh Bains , AAP Punjab , Tarn Taran , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD