Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ

ਕਿਹਾ, ਪੰਜਾਬ ਸਰਕਾਰ ਸਤਿਗੁਰੂ ਕਬੀਰ ਜੀ ਦੇ 628ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ 29 ਜੂਨ ਨੂੰ ਰਾਜ ਪੱਧਰੀ ਸਮਾਗਮ ਕਰੇਗੀ

Mohinder Bhagat, AAP Punjab

5 Dariya News

5 Dariya News

5 Dariya News

ਜਲੰਧਰ , 26 Jun 2026

Last updated on: Jun 27, 2026, 12:14 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ 628ਵੇਂ ਪ੍ਰਕਾਸ਼ ਉਤਸਵ ਸਮਾਗਮਾਂ ਤੋਂ ਪਹਿਲਾਂ ਨਕੋਦਰ ਰੋਡ 'ਤੇ ਸਤਿਗੁਰੂ ਕਬੀਰ ਚੌਕ ਦਾ ਨਵੀਨੀਕਰਨ ਉਪਰੰਤ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀ ਇਤਿਹਾਸਕ ਅਤੇ ਧਾਰਮਿਕ ਸ਼ਖਸੀਅਤਾਂ ਦਾ ਸਨਮਾਨ ਕਰਨ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਭਿਆਚਾਰਕ ਸਥਾਨਾਂ ਨੂੰ ਬਿਹਤਰ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਸਤਿਗੁਰੂ ਰਵਿਦਾਸ ਜੀ ਨੂੰ ਸਮਰਪਿਤ ਚੌਕ ਦਾ ਉਦਘਾਟਨ ਉਨ੍ਹਾਂ ਦੇ ਪ੍ਰਕਾਸ਼ ਉਤਸਵ ਦੌਰਾਨ ਕੀਤਾ ਗਿਆ ਸੀ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ 'ਤੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 29 ਜੂਨ ਦੀ ਸ਼ਾਮ ਨੂੰ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਭਾਰਗਵ ਨਗਰ ਸਥਿਤ ਸਤਿਗੁਰੂ ਕਬੀਰ ਜੀ ਮੁੱਖ ਮੰਦਰ ਵਿਖੇ ਹੋਵੇਗਾ। 

ਇਸ ਤੋਂ ਇਲਾਵਾ 27 ਜੂਨ ਨੂੰ ਭਾਰਗਵ ਨਗਰ ਦੇ ਸਤਿਗੁਰੂ ਕਬੀਰ ਮੁੱਖ ਮੰਦਰ ਤੋਂ ਇੱਕ ਸ਼ਾਨਦਾਰ ਸ਼ੋਭਾ ਯਾਤਰਾ ਵੀ ਸ਼ੁਰੂ ਹੋਵੇਗੀ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਇਸ ਵਿੱਚ ਸ਼ਾਮਲ ਹੋ ਕੇ ਅਸ਼ੀਰਵਾਦ ਲੈਣ ਦਾ ਸੱਦਾ ਦਿੱਤਾ। ਉਦਘਾਟਨ ਸਮਾਰੋਹ ਵਿੱਚ ਅਚਾਰੀਆ ਮਹੰਤ ਜਗਦੀਸ਼ ਦਾਸ ਜੀ ਅਤੇ ਮਹੰਤ ਰਾਮ ਸਰਨ ਜੀ ਸਮੇਤ ਪ੍ਰਸਿੱਧ ਧਾਰਮਿਕ ਆਗੂਆਂ ਦੇ ਨਾਲ-ਨਾਲ ਮੰਦਰ ਕਮੇਟੀ ਦੇ ਮੈਂਬਰ, ਚੇਅਰਮੈਨ ਅਤੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਪ੍ਰਮੁੱਖ ਆਗੂ ਸ਼ਾਮਲ ਹੋਏ।

ਕਬੀਰ ਜੀ ਦੇ ਸਾਂਝੀਵਾਲਤਾ ਅਤੇ ਆਪਸੀ ਪ੍ਰੇਮ ਭਾਈਚਾਰੇ ਦੇ ਸਦੀਵੀਂ ਸੰਦੇਸ਼ ਦਾ ਜ਼ਿਕਰ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਅਸਲ ਸੁੰਦਰਤਾ ਮਿਲ ਜੁਲ ਕੇ ਰਹਿਣ, ਆਪਸੀ ਭਾਈਚਾਰਕ ਸਾਂਝ ਅਤੇ ਅਜਿਹੇ ਸ਼ੁਭ ਸਮਾਗਮਾਂ ਨੂੰ ਸਾਰੇ ਲੋਕਾਂ ਵੱਲੋਂ ਸਮੂਹਿਕ ਤੌਰ 'ਤੇ ਮਨਾਉਣ ਦੀ ਅਮੀਰ ਵਿਰਾਸਤ ਵਿੱਚ ਹੈ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD