Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀ’ ਪ੍ਰੋਗਰਾਮ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ’ਚ ਨਿਭਾਅ ਰਿਹੈ ਅਹਿਮ ਭੂਮਿਕਾ - ਮੋਹਿੰਦਰ ਭਗਤ

ਲੋਕਾਂ ਨੂੰ ਲੋਕ ਮਿਲਣੀ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ

Mohinder Bhagat, AAP Punjab

5 Dariya News

5 Dariya News

5 Dariya News

ਜਲੰਧਰ , 26 Jun 2026

Last updated on: Jun 27, 2026, 12:20 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਗੀਤਾ ਕਲੋਨੀ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਇਹ ਇਕ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।  

ਸ੍ਰੀ ਭਗਤ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕ ਬਿਨ੍ਹਾਂ ਕਿਸੇ ਝਿਜਕ ਦੇ ਦਰਪੇਸ਼ ਸਮੱਸਿਆਵਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਹਨ, ਜਿਨ੍ਹਾਂ ਦਾ ਮੌਕੇ ’ਤੇ ਹੀ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਜੇਕਰ ਕੋਈ ਸਮੱਸਿਆ ਹਨ ਤਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਹਨਾਂ ਦਾ ਤੁਰੰਤ ਨਿਪਟਾਰਾ ਕਰਕੇ ਲੋਕਾਂ ਨੂੰ ਵੱਡੀ ਰਾਹਤ ਪੁਹੰਚਾਈ ਜਾ ਸਕੇ।  

ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੁਆਰਾ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਮਹਿਲਾਵਾਂ ਨੂੰ ਆਰਥਿਕ ਪੱਖੋਂ ਸਸ਼ਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ‘ਮੇਰੀ ਰਸੋਈ’ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ’ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਏ.ਸੀ.ਪੀ. ਵੈਸਟ ਅਤਿਸ਼ ਭਾਟੀਆ, ਥਾਣਾ ਮੁੱਖੀ ਰਾਜਿੰਦਰ ਸਿੰਘ, ਵਾਰਡ ਇੰਚਾਰਜ ਸੁਭਾਸ਼ ਗੌਰੀਆ ਅਤੇ ਪਰਵੀਨ ਗੌਰੀਆ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ। 

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD