Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾਖੋਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਿਵੇਕਲੀ ਸ਼ੁਰੂਆਤ

ਨੌਜਵਾਨਾਂ ਨੂੰ ਫ਼ੌਜ ਤੇ ਪੁਲਿਸ ਭਰਤੀ ਲਈ ਪ੍ਰੇਰਿਤ ਕਰਦੇ ਵਿਸ਼ੇਸ਼ ਫਲੈਕਸ ਬੋਰਡ ਕੀਤੇ ਜਾਰੀ

Bhagwant Mann, Bhagwant Singh Mann, AAP Punjab, Chief Minister Of Punjab, Dr Balbir Singh, Gurlal Singh, Himanshu Aggarwal, Dr Himanshu Aggarwal, DC Patiala, Deputy Commissioner Patiala, Patiala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਪਟਿਆਲਾ , 26 Jun 2026

Last updated on: Jun 27, 2026, 12:32 IST

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਦੇਸ਼ ਸੇਵਾ ਅਤੇ ਰੋਜ਼ਗਾਰ ਦੇ ਉਸਾਰੂ ਪਾਸੇ ਲਗਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਵੱਡੀ ਅਤੇ ਨਿਵੇਕਲੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਤਿਆਰ ਕੀਤੇ ਗਏ ਵਿਸ਼ੇਸ਼ ਜਾਣਕਾਰੀ ਭਰਪੂਰ ਫਲੈਕਸ ਬੋਰਡਾਂ ਨੂੰ ਰਸਮੀ ਤੌਰ ਉੱਤੇ ਰਿਲੀਜ਼ ਕੀਤਾ ਗਿਆ।ਇਹ ਫਲੈਕਸ ਜਲਦੀ ਹੀ ਪਟਿਆਲਾ ਦੇ 400 ਖੇਡ ਮੈਦਾਨਾਂ ਵਿਖੇ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਤੋਂ ਲਾਭ ਪ੍ਰਾਪਤ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ ਅਤੇ ਇਸ ਦਾ ਸਭ ਤੋਂ ਕਾਰਗਰ ਤਰੀਕਾ ਨੌਜਵਾਨਾਂ ਦੀ ਊਰਜਾ ਨੂੰ ਸਹੀਦਿਸ਼ਾ ਦੇਣਾ ਹੈ। ਇਨ੍ਹਾਂ ਵਿਸ਼ੇਸ਼ ਫਲੈਕਸ ਬੋਰਡਾਂ ਰਾਹੀਂ ਵਰਦੀਧਾਰੀ ਸੇਵਾਵਾਂ ਵਿੱਚ ਜਾਣ ਦੇ ਇੱਛੁਕ ਨੌਜਵਾਨਾਂ ਦੀ ਸਹੂਲਤ ਲਈ ਪੰਜਾਬ ਪੁਲਿਸ, ਭਾਰਤੀ ਫ਼ੌਜ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਭਰਤੀ ਹੋਣ ਲਈ ਲੋੜੀਂਦੇ ਸਰੀਰਕ ਮਾਪਦੰਡਾਂ ਅਤੇ ਟੈਸਟਾਂ ਦੀ ਮੁਕੰਮਲ ਜਾਣਕਾਰੀ ਦਰਸਾਈ ਗਈ ਹੈ।

ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਪਟਿਆਲਾ ਪ੍ਰਸ਼ਾਸਨ ਦੇ ਇਸ ਨਿਵੇਕਲੇ ਕਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮਹਾਰਾਜਾ ਭਾਲਿੰਦਰ ਸਿੰਘ ਪੋਲੋ ਗਰਾਊਂਡ ਵਿਖੇ ਲਗਾਏ ਗਏ ਬੋਰਡ ਦੀ ਤਰਜ਼ 'ਤੇ, ਆਉਣ ਵਾਲੇ ਦਿਨਾਂ ਵਿੱਚ ਇਹ ਜਾਗਰੂਕਤਾ ਫਲੈਕਸ ਬੋਰਡ ਪਟਿਆਲਾ ਜ਼ਿਲ੍ਹੇ ਦੇ ਸਾਰੇ ਮੁੱਖ ਐਥਲੈਟਿਕ ਗਰਾਊਂਡਾਂ, ਸਕੂਲਾਂ ਦੇ ਖੇਡ ਮੈਦਾਨਾਂ ਅਤੇ ਪਿੰਡਾਂ ਦੇ ਸਾਂਝੇ ਖੇਡ ਮੈਦਾਨਾਂ ਵਿੱਚ ਪ੍ਰਦਰਸ਼ਿਤ ਕੀਤੇ ਜਾਣਗੇ, ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਨੌਜਵਾਨ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਨਸ਼ਿਆਂ ਨੂੰ ਨਕਾਰਨ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ।

 

Tags: Bhagwant Mann , Bhagwant Singh Mann , AAP Punjab , Chief Minister Of Punjab , Dr Balbir Singh , Gurlal Singh , Himanshu Aggarwal , Dr Himanshu Aggarwal , DC Patiala , Deputy Commissioner Patiala , Patiala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD