Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ ਲਈ ਘੇਰੀ ਆਪ ਸਰਕਾਰ

ਚੇਤਾਵਨੀ: ਆਪ ਪੰਜਾਬ ਨੂੰ ਦਿਵਾਲੀਆ ਛੱਡ ਕੇ ਜਾਵੇਗੀ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 26 Jun 2026

Last updated on: Jun 27, 2026, 12:36 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ 'ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ, ਕਿਹਾ ਹੈ ਕਿ ਇਸ ਨਾਲ ਪੰਜਾਬ ਦਿਵਾਲੀਆਪਨ ਵੱਲ ਧੱਕਿਆ ਜਾ ਰਿਹਾ ਹੈ। ਇਸ ਤਰ੍ਹਾਂ ਸੂਬੇ ਨੂੰ ਲਗਾਤਾਰ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਜਾ ਰਿਹਾ ਹੈ। 

ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਆਪ ਅਗਲੀ ਸਰਕਾਰ ਲਈ ਇੱਕ ਦਿਵਾਲੀਆ ਪੰਜਾਬ ਛੱਡ ਕੇ ਜਾਵੇਗੀ। ਵੜਿੰਗ ਨੇ ਕਿਹਾ ਕਿ ਪੰਜਾਬ 'ਤੇ ਕਰਜ਼ਾ ਪਹਿਲਾਂ ਹੀ ਲਗਭਗ 4.5 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ ਅਤੇ ਆਪ ਸਰਕਾਰ ਇਹ ਜਾਣਦੇ ਹੋਏ ਵੀ ਲਗਾਤਾਰ ਅਤੇ ਬੇਲੋੜੇ ਕਰਜ਼ੇ ਲੈ ਰਹੀ ਹੈ, ਬਾਵਜੂਦ ਇਸਦੇ ਕਿ ਉਸਦਾ ਸਮਾਂ ਪੂਰਾ ਹੋਣ ਵਾਲਾ ਹੈ। 

ਉਹ ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਦੇਣਦਾਰੀਆਂ ਛੱਡ ਰਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਹ ਕਰਜ਼ੇ ਚੁਕਾਉਣ ਵਿੱਚ ਪੰਜਾਬ ਨੂੰ ਕਈ ਪੀੜ੍ਹੀਆਂ ਲੱਗ ਸਕਦੀਆਂ ਹਨ। ਲੇਕਿਨ ਦੁੱਖ ਦੀ ਗੱਲ ਇਹ ਹੈ ਕਿ ਉਕਤ ਕਰਜ਼ਾ ਕਿਸੇ ਉਤਪਾਦਕ ਜਾਂ ਵਿਕਾਸ ਨਾਲ ਜੁੜੇ ਕੰਮ ਲਈ ਨਹੀਂ, ਸਗੋਂ ਆਪ ਸਰਕਾਰ ਦੀ ਫ਼ਜ਼ੂਲਖ਼ਰਚੀ ਲਈ ਲਿਆ ਜਾ ਰਿਹਾ ਹੈ।

ਵੜਿੰਗ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਜ਼ਟ ਨੋਟੀਫਿਕੇਸ਼ਨਾਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਸੂਬਾ ਸਰਕਾਰ 1500 ਕਰੋੜ ਰੁਪਏ ਦਾ ਕਰਜ਼ਾ ਇਕੱਠਾ ਕਰਨ ਲਈ ਆਪਣੀਆਂ ਸਿਕਿਊਰਿਟੀਆਂ ਵੇਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਜਰਬਿਆਂ ਦੇ ਮੱਦੇਨਜਰ ਇਹ ਸਪੱਸ਼ਟ ਹੈ ਕਿ ਇਸ ਕਰਜ਼ੇ ਦੀ ਰਕਮ ਵੀ ਗੈਰ-ਉਤਪਾਦਕ ਕੰਮਾਂ, ਜਿਵੇਂ ਕਿ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਬੇਤਹਾਸ਼ਾ ਪ੍ਰਚਾਰ 'ਤੇ ਖਰਚ ਕੀਤੀ ਜਾਵੇਗੀ, ਜਿਸਦੀ ਆਪ ਸਰਕਾਰ ਨੂੰ ਇਸ ਵੇਲੇ ਸਖ਼ਤ ਲੋੜ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD