Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪੂ ਹੋਲਡਰਾਂ ਦੀਆਂ ਚਿੰਤਾਵਾਂ ਸਬੰਧੀ ਕੀਤੀ ਮੀਟਿੰਗ

Bal Mukand Sharma, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 26 Jun 2026

Last updated on: Jun 27, 2026, 12:44 IST

ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਇੱਕੋ ਵਾਰ ਵਿੱਚ 3 ਮਹੀਨੇ ਦੀ ਕਣਕ ਦੀ ਅਲਾਟਮੈਂਟ ਕਰਦੀ ਹੈ, ਪਰ ਈ-ਪੀਓਐਸ ਮਸ਼ੀਨਾਂ ਰਾਹੀਂ ਹਰੇਕ ਮਹੀਨੇ ਲਈ ਵੱਖਰੀ ਲੈਣ-ਦੇਣ ਦੀ ਸਲਿੱਪ ਪਰਚੀ ਜਾਰੀ ਕਰਨੀ ਪੈਂਦੀ ਹੈ।

ਇਸ ਤੋਂ ਇਲਾਵਾ, 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਲਈ ਵੀ ਇੱਕ ਵੱਖਰੀ ਸਲਿੱਪ ਜਾਰੀ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਹਰੇਕ ਲਾਭਪਾਤਰੀ ਲਈ ਕੁੱਲ ਚਾਰ ਸਲਿੱਪਾਂ ਜਾਰੀ ਹੁੰਦੀਆਂ ਹਨ। ਇਸ ਦਾ ਮਤਲਬ ਹੈ ਕਿ ਤਿੰਨ ਮਹੀਨਿਆਂ ਦੀ ਕਣਕ ਦੀ ਅਲਾਟਮੈਂਟ ਲਈ ਤਿੰਨ ਵੱਖ-ਵੱਖ ਸਲਿੱਪਾਂ ਅਤੇ ਮੇਰੀ ਰਸੋਈ ਸਕੀਮ ਲਈ ਇੱਕ ਸਲਿੱਪ, ਜਿਸ ਕਾਰਨ ਇੱਕੋ ਲਾਭਪਾਤਰੀ ਲਈ 4 ਸਲਿੱਪਾਂ ਬਣਦੀਆਂ ਹਨ। 

ਇਸ ਪ੍ਰਕਿਰਿਆ ਵਿੱਚ ਪ੍ਰਤੀ ਲਾਭਪਾਤਰੀ 20-25 ਮਿੰਟ ਲੱਗਦੇ ਹਨ, ਜਿਸ ਕਾਰਨ ਸਰਕਾਰੀ ਰੇਟ ਵਾਲੇ ਰਾਸ਼ਨ ਡਿੱਪੂਆਂ (ਫੇਅਰ ਪ੍ਰਾਈਸ ਸ਼ਾਪਸ) ਦੇ ਬਾਹਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਡੀਲਰਾਂ ਤੇ ਉਨ੍ਹਾਂ ਦੇ ਸਟਾਫ਼ ‘ਤੇ ਕੰਮ ਦਾ ਬੋਝ ਵੱਧ ਜਾਂਦਾ ਹੈ। ਡਿਪੂ ਹੋਲਡਰਾਂ ਨੇ ਸੁਝਾਅ ਦਿੱਤਾ ਹੈ ਕਿ ਕੰਮ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਅਤੇ ਸਮਾਂ ਬਚਾਉਣ ਦੇ ਉਦੇਸ਼ ਨਾਲ, ਇੱਕੋ ਲੈਣ-ਦੇਣ (ਸਿੰਗਲ ਟ੍ਰਾਂਜੈਕਸ਼ਨ) ਵਿੱਚ ਪੂਰੇ ਤਿੰਨ ਮਹੀਨਿਆਂ ਦੇ ਰਾਸ਼ਨ ਦੀ ਪਾਤਰਤਾ ਨੂੰ ਕਵਰ ਕਰਨ ਵਾਲੀ ਇੱਕ ਸਿੰਗਲ ਸਲਿੱਪ ਜਾਰੀ ਕੀਤੀ ਜਾ ਸਕਦੀ ਹੈ। 

ਇਸ ਦੇ ਨਾਲ ਹੀ, ਮੇਰੀ ਰਸੋਈ ਸਕੀਮ ਦੀ ਵੰਡ ਨੂੰ ਵੀ ਇਸੇ ਪ੍ਰਕਿਰਿਆ ਨਾਲ ਜੋੜਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਲਾਭਪਾਤਰੀਆਂ ਨੂੰ ਪੇਸ਼ ਆਉਂਦੀ ਇੱਕ ਹੋਰ ਮੁਸ਼ਕਲ ਸਲਿੱਪਾਂ ਦੇ ਅੰਗਰੇਜ਼ੀ ਵਿੱਚ ਜਾਰੀ ਹੋਣ ਨਾਲ ਸਬੰਧਤ ਹੈ ਕਿਉਂਕਿ ਬਹੁਤ ਸਾਰੇ ਲਾਭਪਾਤਰੀ ਅੰਗਰੇਜ਼ੀ ਨਹੀਂ ਸਮਝ ਸਕਦੇ, ਇਸ ਲਈ ਇਹ ਸਲਿੱਪਾਂ ਤਿੰਨ ਭਾਸ਼ਾਵਾਂ ਯਾਨੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਪਰੋਕਤ ਮਾਮਲੇ 'ਤੇ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਕਮਿਸ਼ਨ ਨੇ ਇਸ ਮੁੱਦੇ ਦੇ ਹੱਲ ਲਈ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਸਕੱਤਰ ਨੂੰ ਇਕ ਐਡਵਾਈਜ਼ਰੀ ਦੇ ਰੂਪ ਵਿੱਚ ਲਿਖਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਫਾਜ਼ਿਲਕਾ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿਖੇ ਇੱਕ ਐਨ.ਜੀ.ਓ. ਵੱਲੋਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਮਿਆਰੀ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧਤ ਸਲਾਹ ਦੇਣ ਦਾ ਵੀ ਫੈਸਲਾ ਕੀਤਾ ਗਿਆ।

 

Tags: Bal Mukand Sharma , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD