Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

5 Dariya News

5 Dariya News

5 Dariya News

ਲੁਧਿਆਣਾ , 26 Jun 2026

Last updated on: Jun 27, 2026, 12:50 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।

ਇਸ ਤੋਂ ਇਲਾਵਾ, ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ 'ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ) ਲੁਧਿਆਣਾ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। 

ਮੌਕੇ ‘ਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਬਰਾਮਦ ਕੀਤੇ ਗਏ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD