Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਵਿਭਾਗ ਨੇ ਕੱਢੀ ਪਲਸ ਪੋਲੀਓ ਜਾਗਰੂਕਤਾ ਰੈਲੀ

Health, Tarn Taran

Web Admin

Web Admin

5 Dariya News

ਤਰਨ ਤਾਰਨ , 26 Jun 2026

Last updated on: Jun 27, 2026, 13:01 IST

ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਲਸ ਪੋਲੀਓ ਜਾਗਰੂਕਤਾ ਰੈਲੀ ਨੂੰ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ।

ਇਸ ਪਲਸ ਪੋਲੀਓ ਜਾਗਰੂਕਤਾ ਰੈਲੀ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 143447 ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕੋਲ ਚੈਨ ਦਾ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆ ਹੋਇਆਂ ਖ਼ਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਣ ਅਫਸਰ-ਕਮ-ਨੋਡਲ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ ਮਿਤੀ 28,29,ਅਤੇ 30 ਜੂਨ 2026 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੁੱਲ ਜ਼ਿਲ੍ਹੇ ਵਿੱਚ ਫਿਕਸ ਬੂਥ 574 , ਡੋਰ ਟੂ ਡੋਰ 1148 ਟੀਮਾਂ , 33  ਟ੍ਰਾਂਜਿਟ ਟੀਮਾਂ, 49 ਮੋਬਾਈਲ ਟੀਮਾਂ ਅਤੇ ਇਸ ਦੇ ਯੋਗ ਪ੍ਰਬੰਧਾਂ ਲਈ 2450 ਵੈਕਸੀਨੇਟਰ ਨਿਯੁਕਤ ਕੀਤੇ ਗਏ ਹਨ। 

ਡਾ. ਵਰਿੰਦਰਪਾਲ ਕੌਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਟੀਮਾ ਦੀ ਸੁਪਰਵੀਜ਼ਨ ਲਈ ਜ਼ਿਲ੍ਹੇ ਵਿੱਚ ਕੁੱਲ 114 ਸੁਪਰਵੀਜ਼ਨ ਵੀ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਵੱਖ-ਵੱਖ ਬਲਾਕਾਂ ਦੇ ਸੁਪਰਵੀਜ਼ਨ ਲਈ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੁੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜ਼ੋ ਇਸ ਪਲਸ ਪੋਲੀਓ ਰਾਊਂਡ ਵਿੱਚ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 131 ਦੇ ਕਰੀਬ ਭੱਠੇ ਅਤੇ 185 ਹਾਈ ਰਿਸਕ ਏਰੀਏ ਤੋਂ ਇਲਾਵਾ ਫੈਕਟਰੀਆਂ ਕਾਰਖਾਨਿਆਂ ਆਦਿ ਲਈ ਵੀ ਮੋਬਾਈਲ ਟੀਮਾ ਦਾ ਪ੍ਰਬੰਧ ਕਰ ਲਿਆ ਗਿਆ ਹੈ।

ਇਸ ਮੋਕੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਸੁਰਿੰਦਰ ਕੁਮਾਰ, ਡਾ. ਵਿਪੁਲ , ਡਾ. ਰੁਪਿੰਦਰ ਕੋਰ , ਡਾ. ਰੌਬਿਨ ਸਿੰਘ, ਡਾ. ਲਾਜਵੀਰ ਸਿੰਘ ,  ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਬਲਜਿੰਦਰ ਕੌਰ ਮਾਸ ਮੀਡੀਆ ਅਫ਼ਸਰ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਅਮਰਜੀਤ ਸਿੰਘ ਗਿੱਲ, ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਆਰੂਸ਼ ਭੱਲਾ ਬੀ.ਸੀ.ਸੀ. ਕੁਆਰਡੀਨੇਟਰ, ਸੰਦੀਪ ਸਿੰਘ ਕੰਪਿਊਟਰ ਅਸਿਸਟੈਂਟ ਤੋਂ ਇਲਾਵਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ ਆਦਿ ਹਾਜ਼ਰ ਸੀ।

 

Tags: Health , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD