Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਨਾਲਾ ਕਲੱਬ ਨੇ ਕਰਾਇਆ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ

ਡਿਪਟੀ ਕਮਿਸ਼ਨਰ ਨੇ ਕੀਤੀ ਤੈਰਾਕਾਂ ਦੀ ਹੌਸਲਾ ਅਫਜ਼ਾਈ

Harpreet Singh, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 26 Jun 2026

Last updated on: Jun 27, 2026, 13:03 IST

ਬਰਨਾਲਾ ਕਲੱਬ ਵਿਚ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਤੇ ਕਲੱਬ ਦੇ ਜਨਰਲ ਸੈਕਟਰੀ ਇਸ਼ਵਿੰਦਰ ਸਿੰਘ ਜੰਡੂ ਨੇ ਤੈਰਾਕਾਂ ਦੀ ਹੌਸਲਾ ਅਫਜ਼ਾਈ ਕੀਤੀ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਬਰਨਾਲਾ ਕਲੱਬ ਵਲੋਂ ਪਹਿਲਕਦਮੀ ਕਰਦੇ ਹੋਏ ਤੈਰਾਕੀ ਟੂਰਨਾਮੈਂਟ ਕਰਾਇਆ ਗਿਆ ਹੈ। 

ਇਸ ਖੇਡ ਮੁਕਾਬਲੇ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਈਵੈਂਟਸ ਵਿੱਚ ਬੜੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਟੂਰਨਾਮੈਂਟ ਵਿੱਚ ਕੁੱਲ 70 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ 29 ਗੋਲਡ ਮੈਡਲ, 28 ਸਿਲਵਰ ਮੈਡਲ ਅਤੇ 28 ਕਾਂਸੀ ਦੇ ਮੈਡਲ ਹਾਸਲ ਕੀਤੇ। 

ਟੂਰਨਾਮੈਂਟ ਨੂੰ ਸੁਚਾਰੂ ਅਤੇ ਸਫ਼ਲ ਬਣਾਉਣ ਵਿੱਚ ਬਰਨਾਲਾ ਕਲੱਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਬੈਡਮਿੰਟਨ ਕੋਚ ਮਾਸਟਰ ਜਸਵੰਤ ਸਿੰਘ, ਮੈਡਮ ਸੀਮਾ ਬਾਂਸਲ ਅਤੇ ਸਵੀਮਿੰਗ ਕੋਚ ਮਾਨਸਵੀਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਇਸ਼ਵਿੰਦਰ ਸਿੰਘ ਜੰਡੂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਆਖਿਆ ਕਿ ਭਵਿੱਖ ਵਿੱਚ ਵੀ ਅਜਿਹੇ ਅਨੇਕਾਂ ਖੇਡ ਟੂਰਨਾਮੈਂਟ ਕਰਵਾਏ ਜਾਣਗੇ, ਜਿਸ ਨਾਲ ਖਿਡਾਰੀਆਂ ਅਤੇ ਕਲੱਬ ਮੈਂਬਰਾਂ ਦੇ ਪਰਿਵਾਰਾਂ ਦਾ ਹੌਂਸਲਾ ਵਧੇਗਾ ਅਤੇ ਉਹ ਮਾਣ ਮਹਿਸੂਸ ਕਰਨਗੇ।

ਟੂਰਨਾਮੈਂਟ ਦੇ ਅਖੀਰ ਵਿੱਚ ਕਰਵਾਏ ਗਏ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਵਿਵੇਕ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ 'ਤੇ ਕਲੱਬ ਦੇ ਫਾਇਨਾਂਸ ਸੈਕਟਰੀ ਸ੍ਰੀ ਜਿੰਮੀ ਮਿੱਤਲ, ਸਵੀਮਿੰਗ ਕਮੇਟੀ ਮੈਂਬਰ ਸ੍ਰੀ ਸੰਦੀਪ ਮਲਿਕ, ਡਾ. ਗਗਨਦੀਪ ਸਿੰਘ, ਸ੍ਰੀ ਸੰਦੀਪ ਅਰੋੜਾ, ਐਗਜ਼ੈਕਟਿਵ ਮੈਂਬਰ ਅਤੇ ਮੈਨੇਜਮੈਂਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD