Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 16 ਫੀਸਦ ਵਧਿਆ: ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 26 Jun 2026

Last updated on: Jun 27, 2026, 13:11 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀਐਸਆਰ) ਅਧੀਨ ਰਕਬੇ ਵਿੱਚ 16 ਫੀਸਦ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲ ਰਹੇ ਵੱਡੇ ਹੁਲਾਰੇ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਪਾਣੀ ਦੀ ਬਚਤ ਵਾਲੀ ਇਸ ਤਕਨੀਕ ਤਹਿਤ ਹੁਣ ਤੱਕ 26,896 ਕਿਸਾਨਾਂ ਨੇ 3.41 ਲੱਖ ਏਕੜ ਰਕਬਾ ਲਿਆਂਦਾ ਹੈ।

ਪਿਛਲੇ ਸਾਲ ਦੀ ਦਰ ਨੂੰ ਬਰਕਰਾਰ ਰੱਖਦਿਆਂ, ਜਦੋਂ 25,853 ਕਿਸਾਨਾਂ ਨੇ 2.93 ਲੱਖ ਏਕੜ ਰਕਬੇ ਵਿੱਚ ਡੀ.ਐੱਸ.ਆਰ. ਵਿਧੀ ਅਪਣਾਈ ਸੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਤੀ ਵਰ੍ਹੇ ਲਈ ਮਾਲੀ ਸਹਾਇਤਾ ਵਧਾ ਕੇ 40 ਕਰੋੜ ਰੁਪਏ ਕਰ ਦਿੱਤੀ ਹੈ, ਜੋ ਕਿ 2025 ਵਿੱਚ ਵੰਡੀ ਗਈ 35.16 ਕਰੋੜ ਰੁਪਏ ਦੀ ਲਾਭ ਰਾਸ਼ੀ ਤੋਂ ਵੱਧ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰੇਕ ਰਜਿਸਟਰਡ ਕਿਸਾਨ ਨੂੰ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਡੀ.ਐੱਸ.ਆਰ. ਸਕੀਮ ਲਈ 30 ਜੂਨ, 2025 ਤੱਕ agrimachinerypb.com 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਉਂਜੋ ਝੋਨੇ ਦੇ ਮੁੱਖ ਉਤਪਾਦਨ ਵਾਲੇ ਜ਼ਿਲ੍ਹਿਆਂ ਵਿੱਚ ਇਸਦੀ ਲਵਾਈ ਅਜੇ ਵੀ ਜਾਰੀ ਹੈ, ਜੋ ਜੁਲਾਈ ਦੇ ਅੱਧ ਤੱਕ ਚੱਲਣ ਦੀ ਉਮੀਦ ਹੈ, ਇਸ ਲਈ ਵਿਭਾਗ ਨੂੰ ਆਉਣ ਵਾਲੇ ਹਫ਼ਤਿਆਂ ਵਿੱਚ ਡੀ.ਐੱਸ.ਆਰ. ਅਧੀਨ ਰਕਬਾ ਹੋਰ ਵਧਣ ਦੀ ਉਮੀਦ ਹੈ। 

ਸ. ਖੁੱਡੀਆਂ ਨੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦੀ ਮੌਕੇ 'ਤੇ ਰਜਿਸਟ੍ਰੇਸ਼ਨ ਅਤੇ ਬੈਂਕ ਖਾਤਿਆਂ ਦੀ ਵੈਰੀਫਿਕੇਸ਼ਨ (ਪੜਤਾਲ) ਵਿੱਚ ਮਦਦ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਤਾਂ ਜੋ ਬਿਨਾਂ ਕਿਸੇ ਰੁਕਾਵਟ ਦੇ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਨੂੰ ਯਕੀਨੀ ਬਣਾਈ ਜਾ ਸਕੇ। ਖੇਤੀਬਾੜੀ ਮੰਤਰੀ ਨੇ ਕਿਹਾ, “ਇਹ 16 ਫੀਸਦ ਵਾਧਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਟਿਕਾਊ ਖੇਤੀ ਪ੍ਰਤੀ ਸੋਚ ਵਿੱਚ ਕਿਸਾਨਾਂ ਦੇ ਭਰੋਸੇ ਦਾ ਪ੍ਰਤੀਕ ਹੈ।

ਸਾਲ 2026-27 ਲਈ 40 ਕਰੋੜ ਦੇ ਵਧੇ ਹੋਏ ਬਜਟ ਦੇ ਨਾਲ, ਅਸੀਂ ਕਿਸਾਨਾਂ ਦੀ ਲਾਗਤ ਘਟਾਉਣ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਯਤਨਾਂ ਨੂੰ ਹੋਰ ਤੇਜ਼ ਕਰ ਰਹੇ ਹਾਂ। ਅਸੀਂ ਸਿਰਫ਼ ਵਿੱਤੀ ਲਾਭ ਹੀ ਨਹੀਂ ਦੇ ਰਹੇ, ਸਗੋਂ ਪਾਣੀ ਬਚਾਉਣ ਦੀ ਕਵਾਇਦ ਨੂੰ ਉਤਸ਼ਾਹਿਤ ਕਰ ਰਹੇ ਹਾਂ। 

ਡੀ.ਐੱਸ.ਆਰ. ਅਧੀਨ ਆਉਣ ਵਾਲਾ ਇੱਕ-ਇੱਕ ਏਕੜ ਰਕਬਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਠੋਸ ਕਦਮ ਹੈ।” ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਨ੍ਹਾਂ ਨੂੰ ਆਖਰੀ ਮਿਤੀ ਤੋਂ ਪਹਿਲਾਂ ਅੱਗੇ ਆ ਕੇ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐੱਸ.ਆਰ. ਤਕਨੀਕ ਵਿੱਚ ਕੱਦੂ ਕਰਨ ਅਤੇ ਪਨੀਰੀ ਲਾਉਣ ਦੀ ਲੋੜ ਨਹੀਂ ਰਹਿੰਦੀ, ਜਿਸ ਨਾਲ ਸਿੰਚਾਈ ਵਾਲੇ ਪਾਣੀ ਦੀ ਖਪਤ 15-20 ਫੀਸਦ ਤੱਕ ਘਟ ਜਾਂਦੀ ਹੈ ਅਤੇ ਲੇਬਰ (ਮਜ਼ਦੂਰੀ) ਦੇ ਖਰਚੇ ਵਿੱਚ ਵੱਡੀ ਬਚਤ ਹੁੰਦੀ ਹੈ। 

ਸੂਬਾ ਸਰਕਾਰ ਟਿਕਾਊ ਖੇਤੀਬਾੜੀ ਲਈ ਡੀ.ਐੱਸ.ਆਰ. ਨੂੰ ਇੱਕ ਮੁੱਖ ਆਧਾਰ ਵਜੋਂ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਜਿਸ ਤਹਿਤ ਝੋਨੇ ਦੀ ਲਵਾਈ ਦੇ ਰਵਾਇਤੀ ਢੰਗ ਨੂੰ ਇਸ ਨਵੀਂ ਵਿਧੀ ਵੱਲ ਆਉਣ ਵਾਲੇ ਕਿਸਾਨਾਂ ਲਈ ਵਿਆਪਕ ਜਾਗਰੂਕਤਾ ਮੁਹਿੰਮਾਂ, ਪ੍ਰਦਰਸ਼ਨੀਆਂ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD