Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 27 Jun 2026

Last updated on: Jun 27, 2026, 16:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਅਤੇ ਜਾਂਚ ਜਾਰੀ ਰੱਖੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ 'ਤੇ ਜਾਂਚ ਨੂੰ ਤੇਜ਼ ਕਰਦਿਆਂ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦਾ ਪਰਦਾਫਾਸ਼ ਹੋਇਆ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ। ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (6, 7, 8) ਤਹਿਤ ਐਫਆਈਆਰ ਨੰਬਰ 140 ਮਿਤੀ 21.06.2026 ਅਤੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 198 ਮਿਤੀ 22.06.2026— ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD