Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਜਪਾ ਨਾਲ ਕੀ ਸੌਦਾ ਹੋਇਆ ਹੈ ?

ਪੰਜਾਬ ਵਿੱਚ ਆਪ ਸਰਕਾਰ ਵੱਲੋਂ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਤੇ ਵੜਿੰਗ ਦਾ ਸਵਾਲ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 27 Jun 2026

Last updated on: Jun 27, 2026, 16:13 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਪੁੱਛਿਆ ਹੈ ਕਿ ਆਖਿਰਕਾਰ ਭਾਜਪਾ ਨਾਲ ਕਿਹੜੇ ਸੌਦੇ ਜਾਂ ਸਮਝੌਤੇ ਤਹਿਤ ਉਸਨੇ 'ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ-ਗ੍ਰਾਮੀਣ (ਵੀਬੀ ਜੀ ਰਾਮਜੀ) ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਹੈ। ਜਦਕਿ ਇਸੇ ਸਕੀਮ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪਾਸ ਕੀਤਾ ਗਿਆ ਸੀ। 

ਜਿਸ ਤੋਂ ਬਾਅਦ, ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਖਿਰਕਾਰ ਇਹ ਕਿਹੜਾ ਸੌਦਾ ਹੈ? ਸੂਬਾ ਕਾਂਗਰਸ ਪ੍ਰਧਾਨ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਵੀਬੀ ਜੀ ਰਾਮਜੀ ਸਕੀਮ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ।

ਲੇਕਿਨ ਹੈਰਾਨੀ ਵਾਲੀ ਗੱਲ ਹੈ ਕਿ ਕੱਲ੍ਹ ਹੀ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਨਾਲ ਉਸਨੇ ਆਪਣੇ ਹੀ ਪਾਸ ਕੀਤੇ ਮਤੇ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਸਮਾਂ ਜਿੰਨਾ ਹੈਰਾਨ ਕਰਨ ਵਾਲਾ ਹੈ, ਉਨਾ ਹੀ ਮਹੱਤਵਪੂਰਨ ਵੀ ਹੈ। 

ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਸ ਸਕੀਮ ਨੂੰ ਅਚਾਨਕ ਲਾਗੂ ਕਰਨ ਦਾ ਸਬੰਧ ਮੁੱਖ ਮੰਤਰੀ ਨਾਲ ਜੁੜੇ ਮੌਜੂਦਾ ਵਿਵਾਦ ਨਾਲ ਹੈ? ਉਨ੍ਹਾਂ ਨੇ ਪੁੱਛਿਆ ਕਿ ਕੀ ਆਪਣੀ ਪਾਰਟੀ ਦੇ ਅੰਦਰ ਅਤੇ ਬਾਹਰੋਂ ਘਿਰੇ ਹੋਏ ਮੁੱਖ ਮੰਤਰੀ ਭਾਜਪਾ ਨਾਲ ਸਮਝੌਤਾ ਕਰਕੇ ਆਪਣੇ ਲਈ ਰਾਹਤ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ? 

ਨਹੀਂ ਤਾਂ, ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਕੋਈ ਜਾਇਜ਼ ਕਾਰਨ ਨਜ਼ਰ ਨਹੀਂ ਆਉਂਦਾ ਹੈ, ਜਦਕਿ ਸੂਬੇ ਦੀ ਵਿਧਾਨ ਸਭਾ ਪਹਿਲਾਂ ਹੀ ਸਰਬਸੰਮਤੀ ਨਾਲ ਇਸ ਨੂੰ ਰੱਦ ਕਰਨ ਦਾ ਮਤਾ ਪਾਸ ਕਰ ਚੁੱਕੀ ਸੀ। ਉਨ੍ਹਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਉਹ ਪੰਜਾਬ ਵਿੱਚ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਦੇ ਭਗਵੰਤ ਮਾਨ ਦੇ ਫ਼ੈਸਲੇ ਨਾਲ ਸਹਿਮਤ ਹਨ? 

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕੇਜਰੀਵਾਲ ਨੂੰ ਆਪਣੀ ਚੁੱਪੀ ਤੋੜ ਕੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਨਹੀਂ ਤਾਂ, ਇਹ ਗੱਲ ਪੱਕੀ ਹੋ ਜਾਵੇਗੀ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਨਾਲ ਕੋਈ ਮੌਕਾਪ੍ਰਸਤ ਸੌਦਾ ਕੀਤਾ ਹੋਇਆ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD