Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੇਟ ਬਰਿੰਦਰ ਗੋਇਲ ਦਾ ਖਨੌਰੀ ਮੰਡੀ ਨੂੰ ਤੋਹਫ਼ਾ

18 ਕਰੋੜ ਦੀ ਲਾਗਤ ਨਾਲ ਬਣਨ ਵਾਲੇ "ਜਲ ਸ਼ੁੱਧੀਕਰਨ ਪਲਾਂਟ" ਦਾ ਰੱਖਿਆ ਨੀਂਹ ਪੱਥਰ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਖਨੌਰੀ/ ਸੰਗਰੂਰ , 27 Jun 2026

Last updated on: Jun 27, 2026, 16:21 IST

ਹਲਕਾ ਲਹਿਰਾ ਦੇ ਕਸਬਾ ਖਨੌਰੀ ਵਿਖੇ ਸ਼ਹਿਰ ਨਿਵਾਸੀਆਂ ਦੀ ਸ਼ੁੱਧ ਪੀਣ ਵਾਲੇ ਪਾਣੀ ਸਬੰਧੀ ਦਰਪੇਸ਼ ਸਮੱਸਿਆ ਨੂੰ ਹੱਲ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਖਨੌਰੀ ਨਿਵਾਸੀਆਂ ਨੂੰ ਸ਼ੁੱਧ ਪੀਣ ਦੇ ਪਾਣੀ ਦਾ ਤੋਹਫਾ ਦਿੰਦਿਆਂ ਅੱਜ ਖਨੌਰੀ ਵਿਖੇ 18 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ "ਜਲ ਸ਼ੁੱਧੀਕਰਨ ਪਲਾਂਟ" (ਵਾਟਰ ਵਰਕਸ) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤਹਿਤ ਨਹਿਰ ਦੇ ਪਾਣੀ ਨੂੰ ਸ਼ੁੱਧ ਕਰ ਕੇ ਪੀਣ ਲਈ ਸਪਲਾਈ ਕੀਤਾ ਜਾਵੇਗਾ।

ਇਸ ਮੌਕੇ ਖਨੌਰੀ ਨਿਵਾਸੀਆਂ ਵੱਲੋਂ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਿਹਾ ਕਿ ਮੰਤਰੀ ਸ਼੍ਰੀ ਗੋਇਲ ਨੇ ਸ਼ੁੱਧ ਪੀਣ ਵਾਲੇ ਪਾਣੀ ਸਬੰਧੀ ਸਮੱਸਿਆ ਦਾ ਹੱਲ ਕਰਕੇ ਖਨੌਰੀ ਨਿਵਾਸੀਆਂ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਹੈ। ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾ ਹਲਕਾ ਉਹਨਾਂ ਦਾ ਆਪਣਾ ਪਰਿਵਾਰ ਹੈ, ਇਸ ਲਈ ਹਲਕੇ ਅੰਦਰ ਵਿਕਾਸ ਕੰਮ ਕਰਵਾਉਣਾ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਖੜ੍ਹਨਾ ਕਿਸੇ 'ਤੇ ਅਹਿਸਾਨ ਨਹੀਂ, ਬਲਕਿ ਉਹਨਾਂ ਦੀ ਜ਼ਿੰਮੇਵਾਰੀ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਉਕਤ "ਵਾਟਰ ਟਰੀਟਮੈਂਟ ਪਲਾਂਟ" ਨੂੰ ਤੈਅ ਸਮੇਂ ਵਿੱਚ ਤਿਆਰ ਕਰ ਲਿਆ ਜਾਵੇਗਾ ਅਤੇ ਜਲਦੀ ਹੀ ਖਨੌਰੀ ਨਿਵਾਸੀਆਂ ਨੂੰ ਸ਼ੁੱਧ ਪੀਣ ਦਾ ਪਾਣੀ ਉਪਲਬਧ ਹੋ ਜਾਵੇਗਾ। ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਕਤ ਪਲਾਂਟ 'ਤੇ 0.50 ਲੱਖ ਗੇਲਨ ਪਾਣੀ ਵਾਲੀ ਵੱਡੀ ਟੈਂਕੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਪਾਣੀ ਦੀ ਕਮੀ ਨਾ ਰਹੇ, ਉਨ੍ਹਾਂ ਕਿਹਾ ਕਿ ਜਿੱਥੇ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਨਵੇਂ ਵਾਟਰ ਵਰਕਸ ਲਗਾਏ ਜਾ ਰਹੇ ਹਨ, ਉੱਥੇ ਹੀ ਸ਼ੁੱਧ ਪੀਣ ਦਾ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਏ ਜਾ ਰਹੇ ਹਨ ਅਤੇ ਖਰਾਬ ਪਏ ਆਰ.ਓਜ਼ ਨੂੰ ਠੀਕ ਕਰਵਾਇਆ ਜਾ ਰਿਹਾ ਹੈ। 

ਪੰਜਾਬ ਸਰਕਾਰ ਵੱਲੋਂ ਪੀਣ ਵਾਲੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਤੇ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 315 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਖਾਸ ਕਰਕੇ ਮਾਲਵਾ ਵਿੱਚ ਧਰਤੀ ਹੇਠਲਾ ਪਾਣੀ ਪੀਣ ਦੇ ਯੋਗ ਨਹੀਂ, ਇਸ ਲਈ ਸਰਕਾਰ "ਸਰਫੇਸ ਵਾਟਰ ਪ੍ਰੋਜੈਕਟ" ਤਹਿਤ ਟਿਊਬਵੈਲਾਂ ਦੀ ਬਜਾਏ ਨਹਿਰੀ ਪਾਣੀ ਨੂੰ ਸਾਫ ਕਰਕੇ ਘਰਾਂ ਤੱਕ ਪਹੁੰਚਾ ਰਹੀ ਹੈ। ਵਿਸ਼ਵ ਬੈਂਕ ਦੀ ਮਦਦ ਨਾਲ ਵੱਖ-ਵੱਖ ਥਾਵਾਂ 'ਤੇ ਸ਼ਹਿਰਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੇ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਤੇ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਆਫ ਕੀਤੀ ਗਈ, 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, ਜੁਲਾਈ ਮਹੀਨੇ ਜਨਰਲ ਮਹਿਲਾਵਾਂ ਨੂੰ ਹਜ਼ਾਰ ਰੁਪਏ ਅਤੇ ਦਲਿਤ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ ਜੋ ਕਿ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ। ਉਹਨਾਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਵਿਰੋਧੀਆਂ ਕੋਲ ਸਰਕਾਰ ਨੂੰ ਕੋਸਣ ਤੋਂ ਬਿਨਾਂ ਕੋਈ ਕੰਮ ਨਹੀਂ, ਵਿਰੋਧੀਆਂ ਨੂੰ ਪੰਜਾਬ ਦਾ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਰਾਸ ਨਹੀਂ ਆ ਰਹੀ ਤੇ ਲੋਕ ਇਹਨਾਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ।

ਇਸ ਮੌਕੇ ਬਲਾਕ ਪ੍ਰਧਾਨ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ ਖਨੌਰੀ ਮੰਡੀ, ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਸੰਜੇ ਸਿੰਗਲਾ, ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਗਿਰਧਾਰੀ ਲਾਲ, ਜੀਤੀ ਨੰਬਰਦਾਰ ਕੌਂਸਲਰ, ਸੁਰਿੰਦਰ ਕਰੌਂਦਾ, ਅਨਿਲ ਕੁਮਾਰ, ਰਾਜ ਕੁਮਾਰ ਚੱਠਾ, ਅਸ਼ੋਕ ਕੁਮਾਰ ਠੇਕੇਦਾਰ, ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਓ.ਐਸ.ਡੀ. ਰਕੇਸ਼ ਕੁਮਾਰ ਗੁਪਤਾ ਵਿੱਕੀ ਅਤੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD