Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਦਿਤਿਆ ਉੱਪਲ ਵਲੋਂ ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ

29 ਜੂਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਐੱਸ.ਐਲ.ਬਾਵਾ ਕਾਲਜ ਗਰਾਊਂਡ, ਸਾਹਮਣੇ ਆਰ.ਡੀ ਖੋਸਲਾ ਸਕੂਲ, ਬਟਾਲਾ ਵਿਖੇ 'ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਹੋਵੇਗਾ ਸਮਾਗਮ

Aditya Uppal, DC Gurdaspur, Gurdaspur, Deputy Commissioner Gurdaspur

Gurpreet Singh

Gurpreet Singh

5 Dariya News

ਬਟਾਲਾ , 27 Jun 2026

Last updated on: Jun 27, 2026, 16:50 IST

29 ਜੂਨ ਦਿਨ ਸੋਮਵਾਰ ਨੂੰ ਪੰਜਾਬ ਸਰਕਾਰ ਵਲੋਂ ਐੱਸ.ਐਲ.ਬਾਵਾ ਕਾਲਜ ਗਰਾਊਂਡ, ਸਾਹਮਣੇ ਆਰ.ਡੀ ਖੋਸਲਾ ਸਕੂਲ, ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਸਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰ.ਡੀ ਖੋਸਲਾ ਸਕੂਲ, ਬਟਾਲਾ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ ਐੱਸ ਪੀ ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ -ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਅਧਿਕਾਰੀਆਂ ਨੂੰ ਇਸ ਮਹਾਨ ਸਮਾਗਮ ਲਈ ਪੂਰੀ ਸ਼ਰਧਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੂਨ ਦਿਨ ਸੋਮਵਾਰ ਨੂੰ ਐੱਸ.ਐਲ.ਬਾਵਾ ਕਾਲਜ ਗਰਾਊਂਡ, ਸਾਹਮਣੇ ਆਰ.ਡੀ ਖੋਸਲਾ ਸਕੂਲ, ਬਟਾਲਾ ਵਿਖੇ ਸ਼ਾਮ 6 ਵਜੇ ਸਮਾਗਮ ਸ਼ੁਰੂ ਹੋਵੇਗਾ। ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। 

ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ। ਉਨ੍ਹਾਂ ਕਿਹਾ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। 

ਬੈਠਣ, ਪਾਰਕਿੰਗ ਸਮੇਤ ਪਾਣੀ ਅਤੇ ਲੰਗਰ ਦੇ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੀ ਏ ਵੀ ਕਾਲਜ ਬਟਾਲਾ ਵਿਖੇ ਸੰਗਤਾਂ ਦੀ ਸਹੂਲਤ ਲਈ ਟੂ ਵੀਲਰਾਂ ਦੀ ਪਾਰਕਿੰਗ ਬਣਾਈ ਗਈ ਹੈ ਅਤੇ ਉਥੋ ਆਰ.ਡੀ ਖੋਸਲਾ ਸਕੂਲ, ਬਟਾਲਾ ਦੇ ਸਾਹਮਣੇ ਗਰਾਊਂਡ ਵਿਖੇ ਹੋ ਰਹੇ ਸਮਾਗਮ ਵਿੱਚ ਪਹੁੰਚਣਗੇ। 

ਇਸ ਤੋਂ ਇਲਾਵਾ ਕਾਰਾਂ ਤੇ ਬੱਸਾਂ ਆਦਿ ਦੀ ਪਾਰਕਿੰਗ ਬੇਰਿੰਗ ਕਾਲਜ ਬਟਾਲਾ ਵਿਖੇ ਬਣਾਈ ਗਈ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਸਮਾਗਮ ਵਾਲੇ ਸਥਾਨ ਤੱਕ ਪਹੁੰਚਣ ਲਈ ਓਥੋਂ ਸ਼ਟਲ ਬੱਸਾਂ ਅਤੇ ਈ ਰਿਕਸ਼ਾ ਲਗਾਤਾਰ ਫਰੀ ਚਲਾਏ ਜਾਣਗੇ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਨ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 'ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਮਹਾਨ ਸਮਾਗਮ ਲਈ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਅਤੇ ਸੰਗਤਾਂ ਦੀ ਆਵਾਜਾਈ ਲਈ ਯੋਗ ਪਰਬੰਧ ਕੀਤੇ ਗਏ ਹਨ। ਇਸ ਮੌਕੇ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਮੈਡਮ ਖੁਸ਼ਬੀਰ ਕੌਰ ਐੱਸ ਪੀ (ਐੱਚ), ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ, ਲਛਮਣ ਸਿੰਘ ਐੱਸ ਡੀ ਐੱਮ ਡੇਰਾ ਬਾਬਾ ਨਾਨਕ , ਸੁਖਜਿੰਦਰ ਸਿੰਘ ਟਿਵਾਣਾ ਐੱਸ ਡੀ ਐਮ ਫਤਿਹਗੜ੍ਹ ਚੂੜੀਆਂ, ਅਰਜਨ ਸਿੰਘ ਤਹਿਸੀਲਦਾਰ ਬਟਾਲਾ ਅਤੇ ਡੀ ਐੱਸ ਪੀ ਸੁਖਇੰਦਰ ਸਿੰਘ ਸਮੇਤ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Aditya Uppal , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD