Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਹੁਣ ਪੰਜਾਬ ਉੱਡਦਾ ਪੰਜਾਬ ਨਹੀਂ ਪੜ੍ਹਦੇ ਪੰਜਾਬ ਵਜੋਂ ਜਾਣਿਆ ਜਾਵੇਗਾ - ਹਰਜੋਤ ਸਿੰਘ ਬੈਂਸ

Harjot Singh Bains, AAP Punjab, Manish Sisodia, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 27 Jun 2026

Last updated on: Jun 27, 2026, 16:57 IST

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। 

ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਰਹੇ। ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਰੇ ਬੱਚੇ ਸੂਬਾ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। 

ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦੇ ਸੁਧਾਰ ਲਈ ਵੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ  ਉਨ੍ਹਾਂ ਨੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਦਾ ਨਿੱਜੀ ਤੌਰ `ਤੇ ਵੀ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਸਿੱਖਿਆ ਦੇ ਖੇਤਰ ਵਿੱਚ ਇਸ ਵੇਲੇ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ। 

ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਰੱਟੇ ਦੀ ਜਗ੍ਹਾ ਸਮਝਣ ਵਾਲੀ ਹੋਣੀ ਚਾਹੀਦੀ ਹੈ।

ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਪੱਖ ਤੋਂ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਇਸ ਮੌਕੇ ਉਨ੍ਹਾਂ ਬੱਚਿਆ ਤੋਂ ਵੀ ਸੁਝਾਅ ਲਏ ਕਿ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ `ਚ ਕੀ ਬਦਲਾਅ ਕਰਨੇ ਚਾਹੀਦੇ ਹੈ।

ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਿਛਲੇ ਸਮੇਂ ਦੌਰਾਨ ਸਕੂਲਾਂ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਅ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਦੌਰਾਨ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 332 ਵਿਦਿਆਰੀਆਂ ਦਾ ਵਿਸ਼ੇਸ਼ ਤੌਰ `ਤੇ ਸਨਾਮਨ ਕੀਤਾ ਗਿਆ। ਇਸ ਮੌਕੇ ਸਕੂਲ ਆਫ਼ ਐਮੀਂਨੈਂਸ, ਮਾਲ ਰੋਡ, ਅੰਮ੍ਰਿਤਸਰ ਦੀ ਵਿਦਿਆਰਥਣ ਟੀਆ  ਜਿਸ ਦੀ ਇਸਰੋ ਵਿੱਚ ਚੋਣ ਹੋਈ ਹੈ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸਰੋ ਵੱਲੋਂ 108 ਦੇਸ਼ਾਂ ਵਿੱਚੋਂ ਹੋਣਹਾਰ ਵਿਦਿਆਰਥੀਆਂ ਦੀ ਚੋਣ ਲਈ ਟੈਸਟ ਲਿਆ ਗਿਆ ਸੀ ਜਿਸ ਵਿੱਚ ਭਾਰਤ ਵੱਲੋਂ ਟੀਆ ਦੀ ਚੋਣ ਹੋਈ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੰਵਲਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਖੰਨਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

 

Tags: Harjot Singh Bains , AAP Punjab , Manish Sisodia , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD