Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ : ਐਡਵੋਕੇਟ ਬਰਿੰਦਰ ਗੋਇਲ

ਦਰਜਨਾਂ ਪਿੰਡਾਂ ਵਿੱਚ ਕੀਤੀ ਲੋਕ ਮਿਲਣੀ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਲਹਿਰਾਗਾਗਾ/ ਮੂਨਕ , 27 Jun 2026

Last updated on: Jun 27, 2026, 17:24 IST

ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾ, ਬਖੋਰਾ ਖੁਰਦ ,ਬਖੋਰਾ ਕਲਾ ਅਤੇ ਲਹਿਰਾਗਾਗਾ ਦੇ ਵੱਖ ਵੱਖ ਵਾਰਡ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। 

ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਬਣਨਾ ਚਾਹੁੰਦੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਡਬਲ ਇੰਜਨ ਮਤਲਬ ਭਾਜਪਾ ਦੀ ਸਰਕਾਰ ਨਹੀਂ ਚਾਹੀਦੀ ,ਬਲਕਿ ਪੰਜਾਬ ਦਾ ਵਿਕਾਸ, ਖੁਸ਼ਹਾਲੀ ਕਰਨ ਵਾਲੀ "ਆਮ ਆਦਮੀ ਪਾਰਟੀ "ਦੀ ਸਰਕਾਰ ਚਾਹੀਦੀ ਹੈ। ਉਨ੍ਹਾਂ ਭਾਜਪਾ ,ਕਾਂਗਰਸ ਅਤੇ ਅਕਾਲੀ ਦਲ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਪੰਜਾਬ ਦਾ ਭੱਠਾ ਬਿਠਾ ਦਿੱਤਾ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਜੋ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਲਈ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਉਹ ਇਤਿਹਾਸਕ ਹਨ। ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਰੀੜ ਦੀ ਹੱਡੀ ਹੈ ਕਿਸਾਨ , ਜਿਸਦੇ ਚਲਦੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖਰਚੇ ਘਟਾਉਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਉਂਡ ਪਾਈਪ ਲਾਈਨਾਂ ਦਾ ਜਾਲ ਵਿਛਾਇਆ। 

ਜਿਸਦੇ ਚਲਦੇ ਅੱਜ ਪੰਜਾਬ ਦਾ ਕਿਸਾਨ ਖੁਸ਼ਹਾਲ ਹੈ, ਪਰ ਦੂਜੇ ਪਾਸੇ ਭਾਜਪਾ ਪੰਜਾਬ ਅਤੇ ਕਿਸਾਨ ਵਿਰੋਧੀ ਹੈ। ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦਾ ਕਰੋੜਾਂ ਰੁਪਏ ਦਾ ਰੂਲਰ ਡਿਵੈਲਪਮੈਂਟ ਫੰਡ (ਆਰਡੀਐਫ )ਦਾ ਪੈਸਾ ਰੋਕ ਰੱਖਿਆ ਹੈ ,ਜਿਸ ਨਾਲ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ। 

ਪਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ। ਵੱਖ ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਅੰਦਰ ਐਸ ਆਈ ਆਰ ਮਤਲਬ "ਵੋਟਰ ਸੂਚੀ ਸੁਧਾਈ "ਦੀ ਚੱਲ ਰਹੀ ਮੁਹਿੰਮ ਦੇ ਤਹਿਤ ਆਪੋ ਆਪਣੇ ਦਸਤਾਵੇਜ ਬੀਐਲੳ ਨੂੰ ਜਮ੍ਹਾਂ ਕਰਵਾਉਣ,ਕਿਸੇ ਵੀ ਯੋਗ ਵਿਅਕਤੀ ਦੀ ਕੋਈ ਵੋਟ ਨਹੀਂ ਕਈ ਕੱਟੀ ਜਾਵੇਗੀ। 

ਜੇਕਰ ਕਿਸੇ ਨੂੰ ਕੋਈ ਸਮੱਸਿਆ ਹੁੰਦੀ ਹੈ, ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ, ਮੰਤਰੀ ਗੋਇਲ ਨੇ ਵੱਡਾ ਦਾਅਵਾ ਕੀਤਾ ਕਿ ਭਾਜਪਾ ਐਸਆਈਆਰ ਦੇ ਸਹਾਰੇ ਪੰਜਾਬ ਵਿੱਚ ਵੋਟਾਂ ਕੱਟ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਭਾਜਪਾ ਦੇ ਸਪਨੇ ਫੇਲ ਕਰ ਦੇਣਗੇ। ਉਨਾ ਅਕਾਲੀ ਭਾਜਪਾ ਦੇ ਗੱਠਜੋੜ ਹੋਣ ਦੀਆਂ ਚਰਚਾਵਾਂ ਦੇ ਤੇ ਤੰਜ ਕਸਦਿਆਂ ਕਿਹਾ ਕਿ ਅਕਾਲੀ ਭਾਜਪਾ ਤਾਂ ਕੀ ਬੇਸ਼ਕ ਸਾਰੀਆਂ ਵਿਰੋਧੀਆਂ ਪਾਰਟੀਆਂ ਇਕੱਠੀਆਂ ਹੋ ਜਾਣ ਫਿਰ ਵੀ ਉਹਨਾਂ ਨੂੰ ਸੱਤਾ ਨਸੀਬ ਨਹੀਂ ਹੋਵੇਗੀ। ਇਸ ਮੋਕੇ ਸੈਂਕੜੇ ਆਗੂ ਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD