Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਨੇ ਬਜ਼ੁਰਗ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਕੀਤਾ ਰਵਾਨਾ

ਪੰਜਾਬ ਸਰਕਾਰ ਬਜ਼ੁਰਗਾਂ ਦੇ ਧਾਰਮਿਕ ਸੁਪਨੇ ਕਰ ਰਹੀ ਹੈ ਸਾਕਾਰ: ਡਾ. ਬਲਬੀਰ ਸਿੰਘ

Dr Balbir Singh, AAP Punjab, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 27 Jun 2026

Last updated on: Jun 27, 2026, 17:42 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂਦੁਆਰਾ ਅਮਨ ਵਿਹਾਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ, ਸੰਤੁਸ਼ਟੀ ਅਤੇ ਸ਼ਰਧਾ ਦੇ ਭਾਵ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਬਜ਼ੁਰਗ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਆਸਾਨੀ ਨਾਲ ਪੂਰੀ ਕਰ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਦਰਮਿਆਨ ਭਰੋਸਾ ਵੀ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ।

 

Tags: Dr Balbir Singh , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD