Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਆਪਸੀ ਪ੍ਰੇਮ, ਸ਼ਾਂਤੀ, ਏਕਤਾ ਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੰਦੀ ਹੈ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ 628ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ, ਸ਼ਰਧਾਲੂਆਂ ਨੂੰ ਸ਼ੁਭ ਮੌਕੇ ਦੀਆਂ ਦਿੱਤੀਆਂ ਵਧਾਈਆਂ

Mohinder Bhagat, AAP Punjab, Jalandhar

Web Admin

Web Admin

5 Dariya News

ਜਲੰਧਰ , 27 Jun 2026

Last updated on: Jun 28, 2026, 10:26 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਆਦਰਸ਼ਾਂ ’ਤੇ ਚੱਲ ਕੇ ਆਪਸੀ ਪ੍ਰੇਮ, ਏਕਤਾ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਤਿਗੁਰੂ ਕਬੀਰ ਮਹਾਰਾਜ ਜੀ ਦੇ 628ਵੇਂ ਪ੍ਰਕਾਸ਼ ਉਤਸਵ ਮੌਕੇ ਸਥਾਨਕ ਭਾਰਗਵ ਨਗਰ ਸਥਿਤ ਸਤਿਗੁਰੂ ਕਬੀਰ ਜੀ ਮੁੱਖ ਮੰਦਰ ਤੋਂ ਸ਼ੁਰੂ ਹੋਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਨੂੰ ਇਸ ਸ਼ੁਭ ਮੌਕੇ ਦੀਆਂ ਵਧਾਈਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਆਪਸੀ ਪ੍ਰੇਮ, ਸ਼ਾਂਤੀ, ਏਕਤਾ, ਸੱਚ ਅਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੰਦੀ ਹੈ ਅਤੇ ਹਮੇਸ਼ਾ ਕੁੱਲ ਲੋਕਾਈ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਸਾਰਥਕ ਹਨ, ਜੋ  ਕਿ ਮਨੁੱਖਤਾ ਦੀ ਸੇਵਾ, ਆਪਸੀ ਮੇਲ-ਜੋਲ ਨਾਲ ਰਹਿਣ, ਸੱਚ ਤੇ ਪ੍ਰੇਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।

ਉਨ੍ਹਾਂ ਲੋਕਾਂ ਨੂੰ ਸਤਿਗੁਰੂ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ-ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਅਜਿਹੇ ਪਵਿੱਤਰ ਦਿਹਾੜੇ ਸਭ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ 29 ਜੂਨ ਦੀ ਸ਼ਾਮ ਨੂੰ ਸਤਿਗੁਰੂ ਕਬੀਰ ਜੀ ਮੁੱਖ ਮੰਦਰ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਪ੍ਰਕਾਸ਼ ਉਤਸਵ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਸ਼ੀਰਵਾਦ ਲੈਣ ਦਾ ਸੱਦਾ ਦਿੱਤਾ। ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਹਿੱਸਾ ਲਿਆ।

 

Tags: Mohinder Bhagat , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD