Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ : ਕੇਵਲ ਸਿੰਘ ਢਿੱਲੋਂ

ਤਿੰਨ ਮਹੀਨਿਆਂ ਵਿੱਚ ₹7,800 ਕਰੋੜ ਦਾ ਨਵਾਂ ਕਰਜ਼ਾ, ਪੰਜਾਬ ਆਰਥਿਕ ਸੰਕਟ ਵੱਲ : ਕੇਵਲ ਸਿੰਘ ਢਿੱਲੋਂ

Kewal Singh Dhillon, Vineet Joshi, BJP Punjab

Web Admin

Web Admin

5 Dariya News

ਚੰਡੀਗੜ੍ਹ , 27 Jun 2026

Last updated on: Jun 28, 2026, 10:44 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੀਤ ਲਾਲ ਭੱਟੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਵਿੱਚ ਲੋਕਾਂ ਦਾ ਭਰੋਸਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਇੱਕ ਮਜ਼ਬੂਤ ਤੇ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ।

ਢਿੱਲੋਂ ਨੇ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਭਾਜਪਾ ਵੱਲੋਂ ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿੱਚ ਹਰ ਹਲਕੇ ਵਿੱਚ 3 ਤੋਂ 4 ਛਬੀਲਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਰਬਸਾਂਝੇ, ਨਿਆਂਪੂਰਨ ਅਤੇ ਲੋਕ-ਕੇਂਦਰਿਤ ਸ਼ਾਸਨ ਦੀ ਮਿਸਾਲ ਕਾਇਮ ਕੀਤੀ ਸੀ। ਭਾਜਪਾ ਦਾ ਸੰਕਲਪ ਹੈ ਕਿ 2027 ਵਿੱਚ ਪੰਜਾਬ ਵਿੱਚ ਉਸੇ ਸੁਸ਼ਾਸਨ, ਵਿਕਾਸ ਅਤੇ ਭਾਈਚਾਰੇ ਵਾਲੇ ਮਾਹੌਲ ਨੂੰ ਮੁੜ ਸਥਾਪਿਤ ਕੀਤਾ ਜਾਵੇ।

ਹਜ਼ੂਰ ਸਾਹਿਬ ਐਕਟ ਬਾਰੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਸਿੱਖ ਸੰਗਤ ਦੀਆਂ ਚਿੰਤਾਵਾਂ ਨੂੰ ਦੇਖਦਿਆਂ ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਤੁਰੰਤ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਇਸ ਮਸਲੇ ‘ਤੇ ਇੱਕ ਕਮੇਟੀ ਬਣਾਕੇ ਪ੍ਰਸਤਾਵਿਤ ਐਕਟ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ।

ਢਿੱਲੋਂ ਨੇ ਮਹਾਰਾਸ਼ਟਰ ਸਰਕਾਰ ਅਤੇ ਸੀਨੀਅਰ ਮੰਤ੍ਰੀ ਚੰਦਰਸ਼ੇਖਰ ਬਾਵਾਂਕੁਲੇ ਦਾ ਧੰਨਵਾਦ ਕੀਤਾ। ਪੰਜਾਬ ਦੀ ਵਿੱਤੀ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ੇ ਦੇ ਭਾਰ ਹੇਠ ਲਗਾਤਾਰ ਦੱਬਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਅਪ੍ਰੈਲ ਤੋਂ ਜੂਨ ਤੱਕ ਲਗਭਗ ₹7,800 ਕਰੋੜ ਦਾ ਨਵਾਂ ਕਰਜ਼ਾ ਲਿਆ ਗਿਆ ਹੈ, ਜਿਸ ਨਾਲ ਸੂਬੇ ਦਾ ਕੁੱਲ ਕਰਜ਼ਾ ਲਗਭਗ ₹4.5 ਲੱਖ ਕਰੋੜ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਬੇਲਗਾਮ ਕਰਜ਼ਾ ਪੰਜਾਬ ਦੇ ਭਵਿੱਖ ਲਈ ਗੰਭੀਰ ਖਤਰਾ ਬਣਦਾ ਜਾ ਰਿਹਾ ਹੈ।I

 

Tags: Kewal Singh Dhillon , Vineet Joshi , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD