Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ : ਆਸ਼ਿਕਾ ਜੈਨ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

ਆਸ਼ਿਕਾ ਜੈਨ ਨੇ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ ਅਤੇ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਦੀ ਕੀਤੀ ਅਪੀਲ

Aashika Jain, DC Hoshiarpur, Deputy Commissioner Hoshiarpur, Hoshiarpur, Special Intensive Revision

Web Admin

Web Admin

5 Dariya News

ਹੁਸ਼ਿਆਰਪੁਰ , 27 Jun 2026

Last updated on: Jun 28, 2026, 11:04 IST

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੇ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਸਥਾਨਕ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰਾਂ ਨੂੰ ਗਿਣਤੀ ਫਾਰਮ ਵੀ ਸੌਂਪੇ ਅਤੇ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਲੋਕਾਂ ਨੂੰ ਐਸ.ਆਈ.ਆਰ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਸੁਧਾਈ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਾਗੀਦਾਰੀ ਵਾਲੀ ਪ੍ਰਕਿਰਿਆ ਹੈ, ਜਿਸ ਵਿੱਚ ਨਾ ਸਿਰਫ਼ ਵੋਟਰ, ਸਗੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਤਾਇਨਾਤ ਐਸ.ਆਈ.ਆਰ. ਟੀਮਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਕੰਮ ਸਹੀ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਬੀ.ਐਲ.ਓ. ਹਰ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਜਾਣਗੇ। ਜ਼ਿਲ੍ਹੇ ਵਿੱਚ ਕੁੱਲ 1,563 ਬੀ.ਐਲ.ਓ. ਸੱਤ ਵਿਧਾਨ ਸਭਾ ਹਲਕਿਆਂ ਦੇ 12,68,648 ਵੋਟਰਾਂ ਨੂੰ ਕਵਰ ਕਰਨਗੇ ਅਤੇ ਇਸ ਕਾਰਜ ਦੀ ਨਿਗਰਾਨੀ ਸੁਪਰਵਾਈਜ਼ਰਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਏਜੰਟ ਵੀ ਗਿਣਤੀ ਫਾਰਮਾਂ ਦੀ ਵੰਡ ਦੌਰਾਨ ਬੀ.ਐਲ.ਓ. ਦੇ ਨਾਲ ਮੌਜੂਦ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਦੇ ਨਾਲ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਬੀ.ਐਲ.ਓ. ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੇ ਤੀਜੇ ਦਿਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਕੁੱਲ 6,51,817 ਗਿਣਤੀ ਫਾਰਮ ਵੰਡੇ ਗਏ।

ਜੇਕਰ ਕੋਈ ਵੋਟਰ ਘਰ ਵਿੱਚ ਮੌਜੂਦ ਨਾ ਹੋਵੇ ਤਾਂ ਫਾਰਮ ਪਰਿਵਾਰ ਦੇ ਕਿਸੇ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੂੰ ਫਾਰਮ ਪ੍ਰਾਪਤ ਨਹੀਂ ਹੋਇਆ, ਉਹ ਆਪਣੇ ਬੀ.ਐਲ.ਓ. ਨਾਲ ਦਿੱਤੇ ਗਏ ਸੰਪਰਕ ਨੰਬਰ ’ਤੇ ਸੰਪਰਕ ਕਰਨ ਜਾਂ “ਬੁੱਕ ਕਾਲ ਵਿਦ ਬੀ.ਐਲ.ਉ.” ਸਹੂਲਤ ਦੀ ਵਰਤੋਂ ਕਰਨ। ਉਨ੍ਹਾਂ ਵੋਟਰਾਂ ਨੂੰ ਈ.ਸੀ.ਆਈ. ਅਤੇ ਸੀ.ਈ.ਓ. ਪੰਜਾਬ ਦੀਆਂ ਵੈੱਬਸਾਈਟਾਂ ਅਤੇ ਈਸੀਆਈਨੈੱਟ (ECINET) ਐਪ ਰਾਹੀਂ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਦੀ ਵੀ ਸਲਾਹ ਦਿੱਤੀ।

ਹਲਕਾ-ਵਾਰ ਗਿਣਤੀ ਫਾਰਮਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਆਸ਼ਿਕਾ ਜੈਨ ਨੇ ਦੱਸਿਆ ਕਿ 39-ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 45,862 ਫਾਰਮ, 40-ਦਸੂਹਾ ਵਿੱਚ 1,52,072 ਫਾਰਮ, 41-ਉੜਮੁੜ ਵਿੱਚ 1,49,933 ਫਾਰਮ, 42-ਸ਼ਾਮ ਚੁਰਾਸੀ ਵਿੱਚ 65,844 ਫਾਰਮ, 43-ਹੁਸ਼ਿਆਰਪੁਰ ਵਿੱਚ 35,683 ਫਾਰਮ, 44-ਚੱਬੇਵਾਲ ਵਿੱਚ 1,20,908 ਫਾਰਮ ਅਤੇ 45-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ 81,515 ਫਾਰਮ ਵੰਡੇ ਗਏ।

ਜ਼ਿਕਰਯੋਗ ਹੈ ਕਿ ਘਰ-ਘਰ ਗਿਣਤੀ ਦਾ ਇਹ ਕੰਮ 24 ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੀ ਯੁਕਤੀਕਰਨ ਪ੍ਰਕਿਰਿਆ ਵੀ 24 ਜੁਲਾਈ 2026 ਤੱਕ ਪੂਰੀ ਕਰ ਲਈ ਜਾਵੇਗੀ। ਖਰੜਾ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਿੱਤੇ ਜਾ ਸਕਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Special Intensive Revision

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD