Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਕੰਮ ਮੁਕੰਮਲ ਹੋਣ ਤੇ ਸੁਹਾਣਾ ਨੂੰ ਰੋਜ਼ਾਨਾ 13 ਲੱਖ ਲੀਟਰ ਵਾਧੂ ਨਹਿਰੀ ਪਾਣੀ ਮਿਲੇਗਾ, ਪਾਣੀ ਦੀ ਕਮੀ ਤੋਂ ਮਿਲੇਗੀ ਰਾਹਤ : ਕੁਲਵੰਤ ਸਿੰਘ

Kulwant Singh Mohali, AAP Punjab, SAS Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Jun 2026

Last updated on: Jun 28, 2026, 11:16 IST

ਵਿਧਾਇਕ ਕੁਲਵੰਤ ਸਿੰਘ ਵੱਲੋਂ ਸੁਹਾਣਾ ਪਿੰਡ ਦੀ ਵੱਧ ਰਹੀ ਆਬਾਦੀ ਅਤੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਰਾਹੀਂ 48.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 'ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ' ਦੇ ਕੰਮ ਦੀ ਅੱਜ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਵੇਲੇ ਸੁਹਾਣਾ ਨੂੰ ਪੰਜ ਟਿਊਬਵੈੱਲਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ, ਜੋ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਲਈ ਨਾਕਾਫ਼ੀ ਸਾਬਤ ਹੋ ਰਹੀ ਹੈ।

ਇਸ ਲਈ ਗਮਾਡਾ ਦੀ ਕੈਨਾਲ ਵਾਟਰ ਸਪਲਾਈ ਸਕੀਮ ਨਾਲ ਪਿੰਡ ਨੂੰ ਜੋੜਨ ਲਈ ਇਹ ਰਾਈਜ਼ਿੰਗ ਮੇਨ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਸੁਹਾਣਾ ਨੂੰ ਰੋਜ਼ਾਨਾ ਕਰੀਬ 13 ਲੱਖ ਲੀਟਰ ਵਾਧੂ ਪਾਣੀ ਉਪਲਬਧ ਹੋਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਨਿਯਮਤ ਅਤੇ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣੇਗੀ।

ਇਸ ਨਾਲ ਪਾਣੀ ਦੇ ਘੱਟ ਪ੍ਰੈਸ਼ਰ ਅਤੇ ਘੱਟ ਮਾਤਰਾ ਦੀ ਸਮੱਸਿਆ ਦਾ ਵੀ ਸਥਾਈ ਹੱਲ ਹੋਵੇਗਾ ਅਤੇ ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ। ਵਿਧਾਇਕ ਨੇ ਕਿਹਾ ਕਿ ਵਿਭਾਗ ਵੱਲੋਂ ਅਗਲੇ ਇੱਕ ਮਹੀਨੇ ਦੇ ਅੰਦਰ ਦੋ ਨਵੇਂ ਅੰਡਰਗਰਾਊਂਡ ਸਟੋਰੇਜ ਰਿਜ਼ਰਵਾਇਰ (ਯੂ.ਜੀ.ਐਸ.ਆਰ.) ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਰਾਈਜ਼ਿੰਗ ਮੇਨ ਅਤੇ ਦੋਵੇਂ ਯੂ.ਜੀ.ਐਸ.ਆਰ. ਪ੍ਰੋਜੈਕਟਾਂ ਦੀ ਕੁੱਲ ਲਾਗਤ ਲਗਭਗ 98 ਲੱਖ ਰੁਪਏ ਹੈ।

ਉਨ੍ਹਾਂ ਕਿਹਾ ਕਿ ਨਵੀਂ ਪਾਈਪਲਾਈਨ ਅਤੇ ਸਟੋਰੇਜ ਪ੍ਰਣਾਲੀ ਚਾਲੂ ਹੋਣ ਨਾਲ ਗਰਮੀਆਂ ਦੌਰਾਨ ਪਾਣੀ ਦੀ ਕਮੀ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ ਅਤੇ ਪਾਣੀ ਦੀ ਵੰਡ ਪ੍ਰਣਾਲੀ ਹੋਰ ਸੁਚਾਰੂ, ਭਰੋਸੇਯੋਗ ਅਤੇ ਟਿਕਾਊ ਬਣੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੁਹਾਣਾ ਦੇ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਸ਼ਰਨਜੀਤ ਕੌਰ, ਕੁਲਦੀਪ ਸਿੰਘ ਸਮਾਣਾ, ਸੁਰਿੰਦਰ ਸਿੰਘ ਰੋਡਾ, ਕੌਂਸਲਰ ਗੁਰਜੀਤ ਸਿੰਘ ਮਟੌਰ, ਕੌਂਸਲਰ ਹਰਪਾਲ ਸਿੰਘ ਬਰਾੜ, ਰੁਪਿੰਦਰ ਸਿੰਘ ਰੂਪਾ, ਨੰਬਰਦਾਰ ਹਰਸੰਗਤ ਸਿੰਘ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Kulwant Singh Mohali , AAP Punjab , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD