Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ

 

ਸਾਬਕਾ ਵਿਧਾਇਕ ਸ. ਦਰਸ਼ਨ ਸਿੰਘ ਸ਼ਿਵਾਲਿਕ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਿਲ

ਵੱਡੀ ਗਿਣਤੀ ਵਿੱਚ ਹਲਕਾ ਗਿੱਲ ਦੇ ਸਾਰੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਰਕਰਾਂ ਨੇ ਕੀਤੀ ਸ਼ਮੂਲੀਅਤ

Manpreet Singh Ayali, Darshan Singh Shivalik, Waris Punjab De, Ludhiana

Armaan

Armaan

5 Dariya News

ਲੁਧਿਆਣਾ , 28 Jun 2026

Last updated on: Jun 28, 2026, 17:46 IST

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਅੱਜ ਉਸ ਵੇਲੇ ਇੱਕ ਵੱਡੀ ਮਜਬੂਤੀ ਮਿਲੀ, ਜਦੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ, ਪੰਜਾਬ ਸਰਕਾਰ ਸ. ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਣੇ ਪਾਰਟੀ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ 'ਵਰਿਸ ਪੰਜਾਬ ਦੇ' ਸਰਪ੍ਰਸਤ ਬਾਪੂ ਸ. ਤਰਸੇਮ ਸਿੰਘ ਖਾਲਸਾ, ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ, ਸਕੱਤਰ ਜਨਰਲ ਸ. ਮਨਦੀਪ ਸਿੰਘ ਸਿੱਧੂ ਸਣੇ ਸਮੂਹ ਸੀਨੀਅਰ ਲੀਡਰਸ਼ਿਪ ਵੱਲੋਂ ਉਹਨਾਂ ਦਾ ਗਰਮਜੋਸ਼ੀ ਨਾਲ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਇਸ ਮੌਕੇ ਸਥਾਨਕ ਕਨਾਲ ਰੋਡ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਵੱਡੀ ਗਿਣਤੀ ਵਿੱਚ ਹਲਕਾ ਗਿੱਲ ਦੇ ਸਾਰੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਰਕਰਾਂ ਨੇ ਪਹੁੰਚ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ, ਬਾਪੂ ਸ. ਤਰਸੇਮ ਸਿੰਘ ਖਾਲਸਾ ਨੇ ਸ. ਦਰਸ਼ਨ ਸਿੰਘ ਸ਼ਿਵਾਲਿਕ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ, ਕਿਹਾ ਕਿ ਨਿਰੋਲ ਪੰਥਕ ਸਰਕਾਰ ਸੂਬੇ ਦੀ ਲੋੜ ਹੈ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਮੁੱਖ ਮੰਤਰੀ ਉਮੀਦਵਾਰ ਮੈਂਬਰ ਪਾਰਲੀਮੈਂਟ ਭਾਈ ਸ. ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਆਉਂਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।

ਸਮਾਜ ਦਾ ਹਰ ਵਰਗ ਪਾਰਟੀ ਦੀਆਂ ਨੀਤੀਆਂ ਦੇ ਨਾਲ ਖੜ੍ਹਾ ਹੈ। ਉੱਥੇ ਹੀ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਪੂ ਸ. ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਦਲ ' ਪੰਜਾਬ ਦੇ' ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਕੌਮੀ ਪਾਰਟੀ ਨਾਲ ਗਠਜੋੜ ਨਹੀਂ ਕਰੇਗਾ। ਉਹਨਾਂ ਨੇ ਕਿਹਾ ਕਿ ਖੇਤਰੀ ਪਾਰਟੀ ਹੀ ਸੂਬੇ ਦੇ ਮੁੱਦਿਆਂ ਦਾ ਸਹੀ ਤਰੀਕੇ ਨਾਲ ਹੱਲ ਕਰ ਸਕਦੀ ਹੈ।

ਇਸ ਤੋਂ ਪਹਿਲਾਂ, ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ ਨੇ ਸਮਾਗਮ ਵਿੱਚ ਵੱਡੀ ਗਿਣਤੀ ਚ ਸ਼ਾਮਿਲ ਹੋਏ ਲੋਕਾਂ ਦਾ ਧੰਨਵਾਦ ਕੀਤਾ। ਇਆਲੀ ਨੇ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਭਾਰੀ ਸਮਰਥਨ ਦਰਸਾਉਂਦਾ ਹੈ ਕਿ ਸੂਬੇ ਅੰਦਰ ਅਗਲੀ ਪੰਥਕ ਸਰਕਾਰ ਬਣਨ ਜਾ ਰਹੀ ਹੈ। ਉਹਨਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਹੀ ਸੂਬੇ ਨੂੰ ਸਹੀ ਦਿਸ਼ਾ ਅਤੇ ਦਸ਼ਾ ਪ੍ਰਦਾਨ ਕਰ ਸਕਦਾ ਹੈ।

ਇਸ ਦੌਰਾਨ ਉਨ੍ਹਾਂ ਨੇ ਵਿਵਾਦਿਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਪਾਰਟੀ ਵੱਲੋਂ ਸਮਰਥਨ ਪ੍ਰਗਟਾਇਆ। ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਹਨਾਂ ਦਾ ਹੁਕਮ ਸਿਰ ਮੱਥੇ ਹੈ।  ਇਸ ਤੋਂ ਇਲਾਵਾ, ਉਹ 29 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨਰੂਪ ਪੇਸ਼ ਹੋਣਗੇ।

ਉੱਥੇ ਹੀ, ਸ. ਦਰਸ਼ਨ ਸਿੰਘ ਸ਼ਿਵਾਲਿਕ ਨੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਦਿੱਤੀ ਜਾਵੇਗੀ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ਼ਿਵਾਲਿਕ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਅਜਮਾ ਚੁੱਕੇ ਸੂਬੇ ਦੇ ਲੋਕਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ ਪਾਰਟੀ ਉਹਨਾਂ ਉਮੀਦਾਂ ਤੇ ਖਰੀ ਉਤਰੇਗੀ।

ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ,  ਕਾਬਲ ਸਿੰਘ ਭੁੱਲਰ, ਅਮਰਜੀਤ ਸਿੰਘ ਵਨਚਿੜੀ,  ਸੰਦੀਪ ਸਿੰਘ ਰੁਪਾਲੋਂ, ਹਰਭਜਨ ਸਿੰਘ ਤੁੜ, ਹਰਬੀਰ ਸਿੰਘ ਇਆਲੀ, ਪ੍ਰਿਥੀਪਾਲ ਸਿੰਘ ਬਟਾਲਾ, ਹਲਕਾ ਇੰਚਾਰਜ ਜਗਰਾਉਂ ਰਾਜੀਵ ਕੁਮਾਰ ਲਵਲੀ, ਮਨਦੀਪ ਸਿੰਘ ਹਸਨਪੁਰ, ਹਰਪਾਲ ਸਿੰਘ ਕੋਹਲੀ, ਹਰਪ੍ਰੀਤ ਸਿੰਘ ਪ੍ਰਿੰਸ, ਹਨੀ ਸਿੰਗਲਾ, ਹਰਭਜਨ ਸਿੰਘ ਇਆਲੀ, ਜਗਰੂਪ ਸਿੰਘ, ਮਲਕੀਤ ਸਿੰਘ ਬੱਲ, ਬਲਰਾਜ ਸਿੰਘ ਲੁਧਿਆਣਾ ਵੀ ਮੌਜੂਦ ਰਹੇ।

 

Tags: Manpreet Singh Ayali , Darshan Singh Shivalik , Waris Punjab De , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD