Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਮਜ਼ਬੂਤੀ ਹੋਵੇਗੀ ਅਤੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Kultar Singh Sandhwan, Faridkot, Anti Drug Mission, Drive Against Drugs, War Against Drugs, Yudh Nashian Virudh

Web Admin

Web Admin

5 Dariya News

ਫ਼ਰੀਦਕੋਟ , 28 Jun 2026

Last updated on: Jun 29, 2026, 10:03 IST

ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਹਿਲਾਂ ਹੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ।

1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ।

ਇਹ ਪੇਂਡੂ ਜਿੰਮ ਅਤੇ ਖੇਡ ਮੈਦਾਨ ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅਸੀਂ ਫ਼ਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕੀਤਾ ਹੈ, ਅਤੇ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਿਲੱਖਣ ਅਤੇ ਇਤਿਹਾਸਕ ਪਹਿਲਕਦਮੀ 'ਤੇ ਵਧਾਈ ਦਿੰਦਾ ਹਾਂ। ਸਾਡਾ ਇੱਕੋ ਇੱਕ ਸੁਪਨਾ ਨਸ਼ਾ ਮੁਕਤ, ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਗਿਆ ਹੈ। ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨ ਅਤੇ ਆਧੁਨਿਕ ਜਿੰਮ ਤੱਕ ਪਹੁੰਚ ਪ੍ਰਦਾਨ ਕਰਨਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਅਸੀਂ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਸਿਰਫ਼ ਜਿੰਮ ਨਹੀਂ ਹਨ। ਇਹ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।” ਇੱਕ ਹੋਰ ਪ੍ਰਮੁੱਖ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਵੀ ਸ਼ੁਰੂ ਕੀਤੀ ਹੈ।

ਇਹਨਾਂ ਛੱਪੜਾਂ ਦੀ ਸਫ਼ਾਈ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਦੇ ਉਦੇਸ਼ਾਂ ਲਈ ਕੀਤੀ ਜਾਵੇਗੀ। ਇਸ ਪਹਿਲਕਦਮੀ ਨਾਲ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।” 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸਹਾਇਤਾ ਰਾਸ਼ੀ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਣਗੇ।

ਪੰਜਾਬ ਦੀਆਂ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਜਦਕਿ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ।” ਉਨ੍ਹਾਂ ਕਿਹਾ, “ਇਸ ਇਤਿਹਾਸਕ ਪਹਿਲਕਦਮੀ ਤੋਂ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ।

ਸੂਬਾ ਸਰਕਾਰ ਨੇ ਇਸ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ 9,300 ਕਰੋੜ ਰੁਪਏ ਦੇ ਬਜਟ ਪ੍ਰਬੰਧ ਕੀਤਾ ਹੈ।” ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Kultar Singh Sandhwan , Faridkot , Anti Drug Mission , Drive Against Drugs , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD