Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਮਾਨ ਸਰਕਾਰ ਨੇ ਸਨਾਤਨ ਧਰਮ ਲਈ ਜਿੰਨਾ ਕੰਮ ਕੀਤਾ, ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤਾ : ਅਰਵਿੰਦ ਕੇਜਰੀਵਾਲ

ਖ਼ੁਦ ਨੂੰ ਭਾਗਾਂ ਵਾਲਾ ਮੰਨਦਾ ਹਾਂ ਕਿ ਭਗਵਾਨ ਰਾਮ ਦੇ ਸਪੁੱਤਰਾਂ ਲਵ-ਕੁਸ਼ ਦਾ ਮੰਦਰ ਬਣਾਉਣ ਦੀ ਘੋਸ਼ਣਾ ਕਰਨ ਦਾ ਮੌਕਾ ਮਿਲਿਆ : ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, Gurdaspur

Web Admin

Web Admin

5 Dariya News

ਗੁਰਦਾਸਪੁਰ , 28 Jun 2026

Last updated on: Jun 29, 2026, 10:27 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਗੁਰਦਾਸਪੁਰ ਵਿਖੇ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸ਼ਾਨਦਾਰ ਪ੍ਰੋਗਰਾਮ ਵਿੱਚ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਨਾਤਨ ਧਰਮ ਲਈ ਜਿੰਨਾ ਕੰਮ ਭਗਵੰਤ ਮਾਨ ਸਰਕਾਰ ਨੇ ਕੀਤਾ, ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤਾ।

ਖ਼ੁਦ ਨੂੰ ਭਾਗਾਂ ਵਾਲਾ ਮੰਨਦਾ ਹਾਂ ਕਿ ਭਗਵਾਨ ਰਾਮ ਦੇ ਸਪੁੱਤਰਾਂ ਲਵ-ਕੁਸ਼ ਦਾ ਮੰਦਰ ਬਣਾਉਣ ਦਾ ਐਲਾਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿੱਚ ਮੰਤਰੀ ਸੰਜੀਵ ਅਰੋੜਾ ਨੂੰ ਫਰਜ਼ੀ ਕੇਸ ਵਿੱਚ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਸਾਰੇ ਲੋਕ ਪ੍ਰਮਾਤਮਾ ਅੱਗੇ ਅਰਦਾਸ ਕਰਨ ਕਿ ਉਹ ਜਲਦੀ ਬਾਹਰ ਆ ਕੇ ਜਨਤਾ ਦੀ ਸੇਵਾ ਕਰਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਇਹ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਭਗਵੰਤ ਮਾਨ ਸਰਕਾਰ ਵੱਲੋਂ ਉਲੀਕਿਆ ਗਿਆ ਹੈ।

ਕੁਝ ਦਿਨ ਪਹਿਲਾਂ ਇਹ ਪ੍ਰੋਗਰਾਮ ਜਲੰਧਰ ਵਿੱਚ ਕਰਵਾਇਆ ਗਿਆ ਸੀ, ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਹੋਇਆ ਅਤੇ ਅੱਜ ਅਸੀਂ ਗੁਰਦਾਸਪੁਰ ਪਹੁੰਚੇ ਹਾਂ। ਅੱਜਕੱਲ੍ਹ ਬਹੁਤ ਸਾਰੇ ਲੋਕ ਮੇਰੇ ਨਾਲ ਗੱਲ ਕਰ ਰਹੇ ਹਨ ਅਤੇ ਸਾਰੇ ਇੱਕੋ ਗੱਲ ਕਹਿ ਰਹੇ ਹਨ ਕਿ ਪੰਜਾਬ ਵਿੱਚ ਸਨਾਤਨ ਧਰਮ ਲਈ ਕਿਸੇ ਪਾਰਟੀ ਜਾਂ ਸਰਕਾਰ ਨੇ ਇੰਨਾ ਸ਼ਾਨਦਾਰ ਕੰਮ ਨਹੀਂ ਕੀਤਾ। ਸਾਰੇ ਲੋਕ ਕਹਿ ਰਹੇ ਹਨ ਕਿ ਸਨਾਤਨ ਧਰਮ ਨੂੰ ਪੰਜਾਬ ਵਿੱਚ ਇੱਕ ਵੱਡਾ ਪਲੇਟਫਾਰਮ ਮਿਲ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਮੌਜੂਦ ਲੋਕਾਂ ਨੂੰ ਪੰਜ ਖ਼ੁਸ਼ਖ਼ਬਰੀਆਂ ਦਿੰਦੇ ਹੋਏ ਕਿਹਾ ਕਿ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਇਹ ਸਿਲਸਿਲਾ, ਜੋ ਜਲੰਧਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਅਤੇ ਅੱਜ ਗੁਰਦਾਸਪੁਰ ਪਹੁੰਚਿਆ ਹੈ, ਹੁਣ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਇਆ ਜਾਵੇਗਾ। ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਪੂਰੇ ਪੰਜਾਬ ਵਿੱਚ ਸਨਾਤਨ ਧਰਮ ਦੀ ਇਹ ਭਜਨ ਸੰਧਿਆ ਕਰਵਾਈ ਜਾ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੀ ਖ਼ੁਸ਼ਖ਼ਬਰੀ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਲੈ ਕੇ ਹੈ, ਜਿਸ ਦੀ ਬਹੁਤ ਮਾਨਤਾ ਹੈ। ਉੱਥੇ ਲੋਕਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਅਤੇ ਦੁੱਖ ਦੂਰ ਹੁੰਦੇ ਹਨ। ਭਗਵੰਤ ਮਾਨ ਸਰਕਾਰ 80 ਕਰੋੜ ਰੁਪਏ ਖ਼ਰਚ ਕਰਕੇ ਉਸ ਮੰਦਰ ਨੂੰ ਬਹੁਤ ਸ਼ਾਨਦਾਰ ਬਣਾਉਣ ਜਾ ਰਹੀ ਹੈ। ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਮੈਂ ਖ਼ੁਦ ਇਸ ਦਾ ਆਰਕੀਟੈਕਟ ਮਾਡਲ ਦੇਖਿਆ ਹੈ।

ਸਤੰਬਰ ਵਿੱਚ ਇਹ ਸ਼ਾਨਦਾਰ ਮੰਦਰ ਬਣ ਕੇ ਤਿਆਰ ਹੋ ਜਾਵੇਗਾ। ਸਾਰੇ ਲੋਕ ਅਕਤੂਬਰ ਤੋਂ ਬਾਅਦ ਮਾਤਾ ਦੇ ਦਰਸ਼ਨਾਂ ਲਈ ਜ਼ਰੂਰ ਜਾਣ, ਉਨ੍ਹਾਂ ਨੂੰ ਬਹੁਤ ਚੰਗਾ ਲੱਗੇਗਾ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੀਜੀ ਖ਼ੁਸ਼ਖ਼ਬਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਹੈ। ਹਾਲੇ ਇਸ ਦੇ ਦੋ ਰੂਟ ਹਨ  ਇੱਕ ਦਰਬਾਰ ਸਾਹਿਬ ਦਾ ਅਤੇ ਦੂਜਾ ਅਨੰਦਪੁਰ ਸਾਹਿਬ ਦਾ। ਇਸ ਤੀਰਥ ਯਾਤਰਾ ਵਿੱਚ ਸਭ ਕੁਝ ਮੁਫ਼ਤ ਹੁੰਦਾ ਹੈ।

ਆਉਣਾ-ਜਾਣਾ ਸ਼ਾਨਦਾਰ ਏਸੀ ਵੋਲਵੋ ਬੱਸਾਂ ਵਿੱਚ ਹੁੰਦਾ ਹੈ ਅਤੇ ਰਹਿਣ ਲਈ ਚੰਗੇ ਏਸੀ ਹੋਟਲ ਦਿੱਤੇ ਜਾਂਦੇ ਹਨ। ਲੋਕਾਂ ਨੇ ਬੱਸ ਆਪਣੇ ਘਰ ਤੋਂ ਚਾਰ ਦਿਨਾਂ ਦੇ ਕੱਪੜੇ ਲੈ ਕੇ ਜਾਣੇ ਹੁੰਦੇ ਹਨ, ਬਾਕੀ ਸਾਰਾ ਖ਼ਰਚਾ ਸਰਕਾਰ ਚੁੱਕਦੀ ਹੈ। ਹੁਣ 1 ਅਗਸਤ ਤੋਂ ਇਸ ਵਿੱਚ ਤਿੰਨ ਰੂਟ ਹੋਰ ਸ਼ਾਮਲ ਕੀਤੇ ਜਾ ਰਹੇ ਹਨ। ਪਹਿਲਾ ਰੂਟ ਸਾਲਾਸਰ-ਖਾਟੂ ਸ਼ਿਆਮ ਜੀ ਦਾ ਹੈ, ਦੂਜਾ ਰੂਟ ਹਰਿਦੁਆਰ-ਰਿਸ਼ੀਕੇਸ਼ ਦਾ ਹੈ ਅਤੇ ਤੀਜਾ ਰੂਟ ਮਥੁਰਾ-ਵ੍ਰਿੰਦਾਵਨ ਦਾ ਹੈ।

ਲਗਭਗ ਡੇਢ ਲੱਖ ਤੀਰਥ ਯਾਤਰੀਆਂ ਨੂੰ ਇਨ੍ਹਾਂ ਤਿੰਨਾਂ ਰੂਟਾਂ 'ਤੇ ਯਾਤਰਾ ਕਰਵਾਉਣ ਦੀ ਯੋਜਨਾ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚੌਥੀ ਖ਼ੁਸ਼ਖ਼ਬਰੀ ਇੱਕ ਬਹੁਤ ਹੀ ਸ਼ਾਨਦਾਰ ਨਾਟਕ ‘ਹਮਾਰੇ ਰਾਮ’ ਬਾਰੇ ਹੈ। ਇਸ ਵਿੱਚ ਰਾਮ ਅਤੇ ਰਾਵਣ ਵਿਚਕਾਰ ਵੱਖ-ਵੱਖ ਸਮਿਆਂ 'ਤੇ ਹੋਈਆਂ ਗੱਲਾਂ-ਬਾਤਾਂ ਅਤੇ ਭਗਵਾਨ ਰਾਮ ਦੇ ਜੀਵਨ ਦੇ ਅਜਿਹੇ ਪ੍ਰਸੰਗ ਦਿਖਾਏ ਜਾਣਗੇ ਜੋ ਸ਼ਾਇਦ ਲੋਕਾਂ ਨੇ ਕਦੇ ਸੁਣੇ ਨਹੀਂ ਹੋਣਗੇ।

ਇਹ ਨਾਟਕ ਪੂਰੇ ਪੰਜਾਬ ਵਿੱਚ 1 ਅਗਸਤ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਖੇਡਿਆ ਜਾਵੇਗਾ। ਬਹੁਤ ਵੱਡੇ ਕਲਾਕਾਰ ਆਸ਼ੂਤੋਸ਼ ਰਾਣਾ ਇਸ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ। ਮੈਂ ਪਹਿਲੀ ਵਾਰ ਇਹ ਨਾਟਕ ਦਿੱਲੀ ਵਿੱਚ ਦੇਖਿਆ ਸੀ। ਦਿੱਲੀ ਵਿੱਚ ਜਦੋਂ ਇਹ ਨਾਟਕ ਆਇਆ ਸੀ, ਤਾਂ ਇਸਦੀ ਟਿਕਟ 8000 ਰੁਪਏ ਸੀ, ਪਰ ਪੰਜਾਬੀਆਂ ਲਈ ਇਹ ਬਿਲਕੁਲ ਮੁਫ਼ਤ ਹੈ। ਇਹ ਵੀ ਭਗਵੰਤ ਮਾਨ ਕਰਵਾ ਰਹੇ ਹਨ।

ਪੰਜਵੀਂ ਖ਼ੁਸ਼ਖ਼ਬਰੀ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਅੰਦਰ ਭਗਵਾਨ ਵਾਲਮੀਕਿ ਜੀ ਦਾ ਪਵਿੱਤਰ ਤੀਰਥ ਸਥਾਨ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਭਗਵਾਨ ਵਾਲਮੀਕਿ ਜੀ ਦੇ ਆਸ਼ਰਮ ਵਿੱਚ ਮਾਤਾ ਸੀਤਾ ਰਹੇ ਸਨ। ਉੱਥੇ ਹੀ ਲਵ-ਕੁਸ਼ ਦਾ ਜਨਮ ਹੋਇਆ ਸੀ ਅਤੇ ਉੱਥੇ ਹੀ ਉਨ੍ਹਾਂ ਦੀ ਸਿੱਖਿਆ ਹੋਈ ਸੀ। ਜਦੋਂ ਭਗਵਾਨ ਰਾਮ ਨੇ ਆਪਣਾ ਅਸ਼ਵਮੇਧ ਦਾ ਘੋੜਾ ਛੱਡਿਆ ਸੀ, ਤਾਂ ਲਵ-ਕੁਸ਼ ਨੇ ਉੱਥੇ ਹੀ ਉਨ੍ਹਾਂ ਦੇ ਘੋੜੇ ਨੂੰ ਰੋਕਿਆ ਸੀ।

ਇਹ ਇੰਨੀ ਪਵਿੱਤਰ ਜਗ੍ਹਾ ਹੈ, ਇਸ ਲਈ ਭਗਵਾਨ ਵਾਲਮੀਕਿ ਦੇ ਮੰਦਰ ਦੇ ਬਿਲਕੁਲ ਨਾਲ ਲਵ-ਕੁਸ਼ ਅਤੇ ਮਾਤਾ ਜਾਨਕੀ ਦਾ ਇੱਕ ਬਹੁਤ ਹੀ ਸ਼ਾਨਦਾਰ ਅਤੇ ਵਿਸ਼ਾਲ ਮੰਦਰ ਬਣਾਇਆ ਜਾਵੇਗਾ।ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅਜੇ ਸ਼ੁੱਕਰਵਾਰ ਨੂੰ ਹੀ ਮੈਂ ਅਯੁੱਧਿਆ ਜਾ ਕੇ ਭਗਵਾਨ ਰਾਮ ਅਤੇ ਮੰਦਰ ਵਿੱਚ ਰਾਮਲਲਾ ਦੇ ਦਰਸ਼ਨ ਕਰਕੇ ਆਇਆ ਹਾਂ। 

ਅੱਜ ਮੈਨੂੰ ਇਹ ਸੁਭਾਗ ਪ੍ਰਾਪਤ ਹੋਇਆ ਕਿ ਉਨ੍ਹਾਂ ਦੇ ਸਪੁੱਤਰਾਂ ਦੇ ਨਾਮ 'ਤੇ ਮੰਦਰ ਬਣਾਉਣ ਦਾ ਐਲਾਨ ਕਰਨ ਦਾ ਮੌਕਾ ਮਿਲਿਆ।ਅਖੀਰ ਵਿੱਚ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇੱਕ ਛੋਟੀ ਜਿਹੀ ਬੇਨਤੀ ਕਰਦਿਆਂ ਕਿਹਾ ਕਿ ਸਾਡੇ ਬਹੁਤ ਹੀ ਪਿਆਰੇ ਆਗੂ ਅਤੇ ਮੰਤਰੀ ਸੰਜੀਵ ਅਰੋੜਾ ਨੂੰ ਬਹੁਤ ਗ਼ਲਤ ਤਰੀਕੇ ਨਾਲ ਇੱਕ ਫਰਜ਼ੀ ਕੇਸ ਵਿੱਚ ਜੇਲ੍ਹ ਵਿੱਚ ਡੱਕਿਆ ਹੋਇਆ ਹੈ। ਅੱਜ ਸਾਰੇ ਲੋਕ ਭਗਵਾਨ ਸ਼ਿਵ ਦੀ ਅਰਾਧਨਾ ਕਰਨ ਆਏ ਹਨ, ਤਾਂ ਸਾਰੇ ਜਣੇ ਇਹ ਅਰਦਾਸ ਕਰਨਾ ਅਤੇ ਮੰਨਤ ਮੰਗਣਾ ਕਿ ਉਹ ਜਲਦੀ ਰਿਹਾਅ ਹੋ ਕੇ ਸਾਡੇ ਵਿਚਕਾਰ ਵਾਪਸ ਆਉਣ, ਆਪਣਾ ਕੰਮ ਸੰਭਾਲਣ ਅਤੇ ਲੋਕਾਂ ਦੀ ਸੇਵਾ ਕਰਨ।

 

Tags: Arvind Kejriwal , AAP , Aam Aadmi Party , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD