Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਬਾਲ ਸਮਾਗਮ ਵਿੱਚ ਬੱਚਿਆਂ ਨੇ ਸੰਸਕਾਰਾਂ, ਸਿੱਖਿਆ ਅਤੇ ਪ੍ਰਭੂ ਭਗਤੀ ਦੇ ਪ੍ਰੇਰਣਾਦਾਇਕ ਸੰਦੇਸ਼ ਦਿੱਤੇ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Chandigarh

5 Dariya News

5 Dariya News

5 Dariya News

ਚੰਡੀਗੜ੍ਹ , 28 Jun 2026

Last updated on: Jun 29, 2026, 11:51 IST

ਸੰਤ ਨਿਰੰਕਾਰੀ ਸਤਸੰਗ ਭਵਨ, ਸੈਕਟਰ-30, ਚੰਡੀਗੜ੍ਹ ਵਿਖੇ ਅੱਜ ਇੱਕ ਵਿਸ਼ਾਲ ਬਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲ ਸੰਤਾਂ ਨੇ ਭਜਨਾਂ, ਗੀਤਾਂ, ਨਾਟਿਕਾਵਾਂ ਅਤੇ ਹੋਰ ਪ੍ਰੇਰਣਾਦਾਇਕ ਪੇਸ਼ਕਾਰੀਆਂ ਰਾਹੀਂ ਸਤਸੰਗ, ਸਿੱਖਿਆ, ਸੇਵਾ, ਸਿਮਰਨ ਅਤੇ ਉੱਤਮ ਸੰਸਕਾਰਾਂ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਹਾਜ਼ਰ ਸੰਗਤ ਦਾ ਮਨ ਮੋਹ ਲਿਆ ਅਤੇ ਸਭ ਨੇ ਉਨ੍ਹਾਂ ਦੀ ਪ੍ਰਤਿਭਾ ਅਤੇ ਆਧਿਆਤਮਿਕ ਸੋਚ ਦੀ ਭਰਪੂਰ ਸਰਾਹਨਾ ਕੀਤੀ।

ਇਸ ਮੌਕੇ ਗਿਆਨ ਪ੍ਰਚਾਰਕ ਮਹਾਤਮਾ ਸ਼੍ਰੀ ਪਵਨ ਕੁਮਾਰ ਜੀ ਮੁਖੀ ਏਰਿਯਾ 40 ਨੇ ਬੱਚਿਆਂ ਨੂੰ ਆਪਣੇ ਆਸ਼ੀਰਵਚਨ ਦਿੰਦਿਆਂ ਕਿਹਾ ਕਿ ਅੱਜ ਬੱਚਿਆਂ ਨੇ ਮੰਚ ਰਾਹੀਂ ਜਿਨ੍ਹਾਂ ਉੱਚ ਜੀਵਨ ਮੁੱਲਾਂ ਅਤੇ ਆਧਿਆਤਮਿਕ ਸਿੱਖਿਆਵਾਂ ਨੂੰ ਪੇਸ਼ ਕੀਤਾ ਹੈ, ਉਹ ਸਿਰਫ਼ ਇਸ ਸਮਾਗਮ ਤੱਕ ਹੀ ਸੀਮਿਤ ਨਾ ਰਹਿਣ, ਸਗੋਂ ਹਰ ਵਿਅਕਤੀ ਦੇ ਜੀਵਨ, ਵਿਹਾਰ ਅਤੇ ਕਰਮਾਂ ਵਿੱਚ ਵੀ ਉਤਰਣ। ਉਨ੍ਹਾਂ ਨਿਰੰਕਾਰ ਪ੍ਰਭੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਸਭ ਨੂੰ ਐਸਾ ਆਸ਼ੀਰਵਾਦ ਪ੍ਰਾਪਤ ਹੋਵੇ ਕਿ ਉਹ ਗੁਰੂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਕੇ ਇੱਕ ਆਦਰਸ਼ ਮਨੁੱਖ ਬਣਨ ਅਤੇ ਭਗਤੀਮਈ ਜੀਵਨ ਬਤੀਤ ਕਰਨ।

ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਸਮਰਪਣ ਅਤੇ ਉਤਸ਼ਾਹ ਨਾਲ ਉਨ੍ਹਾਂ ਨੇ ਇਸ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਹੈ, ਉਸੇ ਤਰ੍ਹਾਂ ਉਹ ਹਮੇਸ਼ਾਂ ਸਤਸੰਗ ਨਾਲ ਜੁੜੇ ਰਹਿਣ। ਉਨ੍ਹਾਂ ਕਿਹਾ ਕਿ ਸਤਸੰਗ ਕੇਵਲ ਆਧਿਆਤਮਿਕ ਉੱਨਤੀ ਦਾ ਸਾਧਨ ਹੀ ਨਹੀਂ, ਸਗੋਂ ਉੱਤਮ ਸੰਸਕਾਰਾਂ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਦੀ ਮਜ਼ਬੂਤ ਨੀਂਹ ਵੀ ਹੈ। 

ਉਨ੍ਹਾਂ ਬੱਚਿਆਂ ਨੂੰ ਨਿਯਮਿਤ ਤੌਰ 'ਤੇ ਸਤਸੰਗ ਵਿੱਚ ਆਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਰੋਜ਼ਾਨਾ ਆਉਣਾ ਸੰਭਵ ਨਾ ਹੋਵੇ ਤਾਂ ਹਫ਼ਤਾਵਾਰੀ ਸਤਸੰਗਾਂ ਅਤੇ ਖਾਸ ਕਰਕੇ ਐਤਵਾਰ ਦੇ ਸਤਸੰਗ ਵਿੱਚ ਜ਼ਰੂਰ ਸ਼ਾਮਲ ਹੋਣ। ਸ਼੍ਰੀ ਪਵਨ ਕੁਮਾਰ ਜੀ ਨੇ ਕਿਹਾ ਕਿ ਨਿਰੰਕਾਰੀ ਬੱਚਿਆਂ ਦੀ ਪਛਾਣ ਉਨ੍ਹਾਂ ਦੇ ਉੱਤਮ ਸੰਸਕਾਰਾਂ, ਅਨੁਸ਼ਾਸਨ, ਮਾਤਾ-ਪਿਤਾ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪੜ੍ਹਾਈ ਪ੍ਰਤੀ ਸਮਰਪਣ ਨਾਲ ਹੋਣੀ ਚਾਹੀਦੀ ਹੈ। 

ਉਨ੍ਹਾਂ ਪ੍ਰੇਰਿਤ ਕੀਤਾ ਕਿ ਸਕੂਲਾਂ ਵਿੱਚ ਹੋਣ ਵਾਲੀਆਂ ਪੇਰੈਂਟਸ-ਟੀਚਰ ਮੀਟਿੰਗਾਂ ਦੌਰਾਨ ਅਧਿਆਪਕ ਹਰ ਬੱਚੇ ਬਾਰੇ ਇਹ ਕਹਿਣ ਕਿ ਇਹ ਬੱਚੇ ਅਨੁਸ਼ਾਸਿਤ, ਆਗਿਆਕਾਰੀ, ਮਿਹਨਤੀ ਅਤੇ ਉੱਤਮ ਚਰਿੱਤਰ ਵਾਲੇ ਹਨ। ਇਹੀ ਸਤਿਗੁਰੂ ਦੀ ਸਿੱਖਿਆ ਦਾ ਅਸਲ ਪ੍ਰਚਾਰ ਹੈ, ਜੋ ਬੱਚਿਆਂ ਦੇ ਚਰਿੱਤਰ ਅਤੇ ਵਿਹਾਰ ਰਾਹੀਂ ਸਮਾਜ ਤੱਕ ਪਹੁੰਚਦਾ ਹੈ।

ਉਨ੍ਹਾਂ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਭਾਰਤ ਦੇ ਸਾਬਕਾ ਰਾਸ਼ਟਰਪਤੀ Kocheril Raman Narayanan ਦੇ ਸੰਘਰਸ਼ਮਈ ਵਿਦਿਆਰਥੀ ਜੀਵਨ ਦਾ ਪ੍ਰੇਰਣਾਦਾਇਕ ਪ੍ਰਸੰਗ ਸਾਂਝਾ ਕੀਤਾ ਅਤੇ ਕਿਹਾ ਕਿ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਲਗਾਤਾਰ ਮਿਹਨਤ, ਗੁਰੂਜਨਾਂ ਦਾ ਸਤਿਕਾਰ ਅਤੇ ਸਿੱਖਿਆ ਪ੍ਰਤੀ ਲਗਨ ਹੀ ਮਨੁੱਖ ਨੂੰ ਮਹਾਨ ਬਣਾਉਂਦੀ ਹੈ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਤਸੰਗ, ਸੇਵਾ, ਸਿਮਰਨ, ਉੱਤਮ ਸਿੱਖਿਆ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਅਤੇ ਸਮਾਜ ਤੇ ਦੇਸ਼ ਦੇ ਆਦਰਸ਼ ਨਾਗਰਿਕ ਬਣਨ ਦਾ ਸੰਕਲਪ ਲੈਣ।

ਕਾਰਜਕ੍ਰਮ ਦਾ ਸਮਾਪਨ ਨਿਰੰਕਾਰ ਪ੍ਰਭੂ ਪ੍ਰਤੀ ਕ੍ਰਿਤਜਤਾ ਪ੍ਰਗਟ ਕਰਦਿਆਂ ਇਸ ਅਰਦਾਸ ਨਾਲ ਹੋਇਆ ਕਿ ਸਾਰੇ ਬੱਚਿਆਂ ਦਾ ਜੀਵਨ ਆਧਿਆਤਮਿਕ ਮੁੱਲਾਂ, ਉੱਤਮ ਸਿੱਖਿਆ, ਸੇਵਾ ਭਾਵਨਾ ਅਤੇ ਮਨੁੱਖੀ ਗੁਣਾਂ ਨਾਲ ਰੌਸ਼ਨ ਹੋਵੇ ਅਤੇ ਉਹ ਭਵਿੱਖ ਵਿੱਚ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣਨ। ਇਸ ਤੋਂ ਪਹਿਲਾਂ ਇੱਥੋਂ ਦੇ ਸੰਯੋਜਕ ਸ਼੍ਰੀ  ਨਵਨੀਤ ਪਠਾਕ  ਜੀ ਨੇ ਮੁੱਖ ਮਹਿਮਾਨ ਸ਼੍ਰੀ ਪਵਨ ਕੁਮਾਰ ਜੀ ਮੁਖੀ ਏਰਿਯਾ 40 ਅਤੇ ਜੋਨਲ ਇੰਚਾਰਜ ਔਰ ਸਮੂਹ ਬਾਲ ਸੰਗਤ ਦੇ ਇੰਚਾਰਜ ਅਤੇ ਸੇਵਾਦਲ ਅਧਿਕਾਰੀਆਂ ਦਾ ਹਾਰਦਿਕ ਧੰਨਵਾਦ ਕੀਤਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD