Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਵਰਜੀਤ ਵਾਲੀਆ ਦੀ ਪਹਿਲਕਦਮੀ, ਆਪਣੇ ਢਾਈ ਮਹੀਨੇ ਦੇ ਪੁੱਤਰ ਨੂੰ ਪੋਲੀਓ ਬੂੰਦਾਂ ਪਿਲਾ ਕੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ

ਮਾਪਿਆਂ ਨੂੰ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਕੀਤੀ ਅਪੀਲ; ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ 1.96 ਲੱਖ ਤੋਂ ਵੱਧ ਬੱਚਿਆਂ ਨੂੰ ਕੀਤਾ ਜਾਵੇਗਾ ਕਵਰ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 28 Jun 2026

Last updated on: Jun 29, 2026, 11:58 IST

ਜ਼ਿਲ੍ਹੇ ਵਿੱਚ ਐਤਵਾਰ ਨੂੰ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਢਾਈ ਮਹੀਨੇ ਦੇ ਪੁੱਤਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ਗਈ। ਮਾਪਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ ਤਾਂ ਜੋ ਭਾਰਤ ਪੋਲੀਓ ਮੁਕਤ ਦੇਸ਼ ਬਣਿਆ ਰਹੇ। 

ਉਨ੍ਹਾਂ ਵਸਨੀਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਯੋਗ ਬੱਚਾ ਇਸ ਮੁਹਿੰਮ ਦੌਰਾਨ ਕਵਰ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ 2,203 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 2,107 ਹਾਊਸ ਟੂ ਹਾਊਸ ਟੀਮਾਂ, 66 ਮੋਬਾਈਲ ਟੀਮਾਂ ਅਤੇ 30 ਟਰਾਂਜ਼ਿਟ ਟੀਮਾਂ ਸ਼ਾਮਲ ਹਨ। 

ਇਹ ਟੀਮਾਂ ਪੰਜ ਸਾਲ ਤੋਂ ਘੱਟ ਉਮਰ ਦੇ 1,96,657 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲਗਭਗ 5,41,258 ਘਰ ਕਵਰ ਕਰਨ ਤੋਂ ਇਲਾਵਾ 715 ਉੱਚ-ਜੋਖਮ ਵਾਲੇ ਸਥਾਨਾਂ ਤੱਕ ਪਹੁੰਚ ਕਰਨਗੀਆਂ, ਜਿਨ੍ਹਾਂ ਵਿੱਚ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠੇ, ਉਦਯੋਗਿਕ ਖੇਤਰ, ਅਸਥਾਈ ਬਸਤੀਆਂ ਅਤੇ ਹੋਰ ਸੰਵੇਦਨਸ਼ੀਲ ਇਲਾਕੇ ਸ਼ਾਮਲ ਹਨ। ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ। 

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹਿੰਮ ਦੀ ਸਫ਼ਲਤਾ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਦੀ ਨੇੜਿਓਂ ਨਿਗਰਾਨੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ 267 ਸੁਪਰਵਾਈਜ਼ਰ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਪਹਿਲੇ ਦਿਨ ਨਿਰਧਾਰਤ ਬੂਥਾਂ ਤੋਂ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਮੁਹਿੰਮ ਦੇ ਬਾਕੀ ਦੋ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਮੈਡੀਕਲ ਅਫ਼ਸਰ ਡਾ. ਆਦਿਤਿਆਪਾਲ, ਡੈਂਟਲ ਸਰਜਨ (ਪੀ.ਏ.ਪੀ.) ਡਾ. ਅਨੁਦੀਪ ਕੌਰ, ਡਿਪਟੀ ਐਮ.ਈ.ਆਈ.ਓਜ਼ ਅਸੀਮ ਸ਼ਰਮਾ ਅਤੇ ਰਵਿੰਦਰ ਜੱਸਲ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮੋਨਿਕਾ, ਐਮ.ਪੀ.ਐਚ.ਡਬਲਯੂ (ਮਹਿਲਾ) ਕਲਪਨਾ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD