ਹਲਕਾ ਸੰਗਰੂਰ ਦੇ ਪਿੰਡ ਨਾਨਕਪੁਰਾ ਵਿੱਚ ਅੱਜ ਲੋਕਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਨਵੇਂ ਬੱਸ ਸਟੈਂਡ ਦਾ ਉਦਘਾਟਨ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ। ਇਹ ਬੱਸ ਸਟੈਂਡ ਕਰੀਬ 06.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਅਤੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੱਸ ਸਟੈਂਡ ਪਿੰਡ ਦੇ ਲੋਕਾਂ, ਖ਼ਾਸ ਕਰਕੇ ਵਿਦਿਆਰਥੀਆਂ, ਬਜ਼ੁਰਗਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।
ਵਿਧਾਇਕ ਨੇ ਕਿਹਾ ਕਿ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਦੇ ਹੋਰ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਵਰਗ ਨੂੰ ਸੁਵਿਧਾਵਾਂ ਦਾ ਲਾਭ ਮਿਲ ਸਕੇ।
ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵਸਨੀਕਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸਟੈਂਡ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਦੇ ਤਿਆਰ ਹੋਣ ਨਾਲ ਯਾਤਰੀਆਂ ਨੂੰ ਮੌਸਮੀ ਤਕਲੀਫਾਂ ਤੋਂ ਵੀ ਰਾਹਤ ਮਿਲੇਗੀ। ਇਸ ਸਮਾਗਮ ਦੌਰਾਨ ਵੱਖ-ਵੱਖ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।