Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੀ ਨੁਹਾਰ ਬਦਲੀ-ਪੰਚਾਇਤ

Dr Ravjot Singh, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਸ਼ਾਮਚੁਰਾਸੀ / ਹੁਸ਼ਿਆਰਪੁਰ , 28 Jun 2026

Last updated on: Jun 29, 2026, 12:39 IST

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪੰਚਾਇਤ ਮੈਂਬਰਾਂ ਜਿਨ੍ਹਾਂ ਵਿੱਚ ਸਰਪੰਚ ਪੂਜਾ ਰਾਣੀ, ਰਾਕੇਸ਼ ਕੁਮਾਰ ਸਾਬਕਾ ਸਰਪੰਚ, ਪੰਚ ਦਿਲਬਾਗ ਸਿੰਘ, ਪਰਮਜੀਤ ਕੌਰ, ਰਾਮਪਾਲ, ਬਲਵੀਰ ਸਿੰਘ, ਰਾਜੀਵ ਕੁਮਾਰ, ਜਸਵਿੰਦਰ ਕੁਮਾਰ, ਪਰਮਜੀਤ ਕੌਰ, ਜਗਦੀਸ਼ ਕੁਮਾਰ, ਨਿਰਮਲ ਚੰਦ, ਰਾਜੀਵ ਵਾਸੂਦੇਵਾ, ਦਵਿੰਦਰ ਸਿੰਘ ਸੋਢੀ, ਮਹਿੰਦਰ ਕੌਰ ਦਾ ਸਵਾਗਤ ਕੀਤਾ ਗਿਆ। 

ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਕਿੰਦਾ ਸਾਬਕਾ ਸਰਪੰਚ ਸੰਧਰਾ ਸੋਢੀਆ ਨੇ ਵੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਜਿੰਨਾ ਕੰਮ ਮੰਤਰੀ ਡਾ. ਰਵਜੋਤ ਸਿੰਘ ਨੇ ਪਿਛਲੇ ਕੁਝ ਸਾਲਾਂ ਵਿੱਚ ਕਰਕੇ ਦਿਖਾਇਆ ਹੈ ਉਨਾਂ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੇ ਕਦੇ ਸੋਚਿਆ ਵੀ ਨਹੀਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ-ਭਲਾਈ ਲਈ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। 

ਉਨ੍ਹਾਂ ਕਿਹਾ ਕਿ ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਾ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਤੰਗ ਆ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਸਰਕਾਰ ਦੇ ਨਾਲ ਖੜ੍ਹੇ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ ਕੀਤੇ ਹਨ, ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਆਮ ਆਦਮੀ ਪਾਰਟੀ ਪ੍ਰਤੀ ਮਜ਼ਬੂਤ ਹੋ ਰਿਹਾ ਹੈ। 

ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣਾ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਨਾ ਹੈ। 

ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਮੈਂਬਰਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦਾ ਇਹ ਭਰੋਸਾ ਇਸੇ ਤਰ੍ਹਾਂ ਬਣਿਆ ਰਹੇਗਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲੇਗੀ। 

ਇਸ ਮੌਕੇ ਗੁਰਵਿੰਦਰ ਸਿੰਘ ਪਾਬਲਾ, ਪਰਵਿੰਦਰ ਸਿੰਘ ਸੱਜਣ ਆਦਿ ਵੀ ਮੌਜੂਦ ਸਨ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD