Monday, 13 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ

 

ਐਸ.ਏ.ਐਸ.ਨਗਰ ਸ਼ਹਿਰ ਦੇ ਸਾਰੇ ਪਾਰਕਾਂ ਦੁਆਲੇ ਫੁਟਪਾਥ ਬਣਾਏ ਜਾਣਗੇ : ਹਰਭਜਨ ਮਾਨ

ਹਰਭਜਨ ਮਾਨ ਵੱਲੋ ਸੈਕਟਰ 71 ਦੇ ਪਾਰਕ ਦੇ ਦੁਆਲੇ ਫੁਟਪਾਥ ਬਣਾਉਣ ਅਤੇ ਹੋਰ ਕੰਮਾਂ ਦਾ ਕੀਤਾ ਰਸਮੀ ਉਦਘਾਟਨ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਸੈਕਟਰ 71 ਵਿਖੇ ਪਾਰਕ ਦੁਆਲੇ ਫੁਟਪਾਥ ਬਣਾਉਣ ਅਤੇ ਪਾਰਕ ਵਿੱਖ ਹੋਣ ਵਾਲੇ ਹੋਰਨਾਂ ਕੰਮਾਂ ਦਾ ਰਸਮੀ ਉਦਘਾਟਨ ਕਰਦੇ ਹੋਏ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਸੈਕਟਰ 71 ਵਿਖੇ ਪਾਰਕ ਦੁਆਲੇ ਫੁਟਪਾਥ ਬਣਾਉਣ ਅਤੇ ਪਾਰਕ ਵਿੱਖ ਹੋਣ ਵਾਲੇ ਹੋਰਨਾਂ ਕੰਮਾਂ ਦਾ ਰਸਮੀ ਉਦਘਾਟਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 28 Jul 2012

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਪਾਰਕਾ ਦੁਆਲੇ ਫੁਟਪਾਥ ਬਣਾਏ ਜਾਣਗੇ ਜਿਸ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਪਾਰਕਾ ਦੁਆਲੇ ਫੁਟਪਾਥ ਬਣਨ ਨਾਲ ਸੈਰ ਕਰਨ ਆਉਣ ਵਾਲੇ ਲੋਕਾਂ ਦੀ ਗੱਡੀਆਂ ਸੜਕਾਂ ਦੀ ਬਜਾਏ ਫੁਟਪਾਥਾਂ ਤੇ ਖੜਾਈਆਂ ਜਾ ਸਕਣਗੀਆਂ। ਜਿਸ ਨਾਲ ਸੜਕੀ ਆਵਾਜਾਈ ਵਿੱਚ ਪੈਣ ਵਾਲੇ ਵਿਘਨ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਸੈਕਟਰ 71 ਦੇ ਪਾਰਕ ਤੋਂ ਫੁਟਪਾਥ ਬਣਾਉਣ ਦੇ ਕੰਮ ਅਤੇ ਪਾਰਕ ਦੇ ਹੋਰਨਾ ਕੰਮਾਂ ਦੀ ਸੁਰੂਆਤ ਦਾ ਰਸ਼ਮੀ ਉਦਘਾਟਨ ਕਰਨ ਉਪਰੰਤ ਵੈਸਟ ਐਂਡ ਵੈਲਫੇਅਰ ਸੁਸਾਇਟੀ ਸੈਕਟਰ 71 ਦੇ ਮੁੱਖ ਸਲਾਹਾਕਾਰ  ਪਰਮਿੰਦਰ ਸਿੰਘ ਦੀ ਦੇਖਰੇਖ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੈਕਟਰ 70 ਅਤੇ 71 ਵਿੱਚ ਤਕਰੀਬਨ 28 ਪਾਰਕ ਹਨ । ਇਨ੍ਹਾਂ ਦੁਆਲੇ ਫੁਟਪਾਥ ਬਣਾਉਣ ਤੇ 1 ਕਰੋੜ 70 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸਾਰੇ ਪਾਰਕਾਂ ਦੁਆਲੇ ਫੁਟਪਾਥ ਨਾ ਹੋਣ ਕਰਕੇ ਗੱਡੀਆਂ ਸੜਕ ਦੇ ਖੜਨ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ ਜਿਨ੍ਹਾਂ ਨੂੰ ਠੱਲ ਪੈ ਸਕੇਗੀ।  

ਮਾਨ ਨੇ ਇਸ ਮੌਕੇ ਸ਼ਹਿਰ ਨੂੰ ਸੁੰਦਰ ਬਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਉਹ ਇਸ ਮੰਤਵ ਲਈ ਸ਼ਹਿਰ ਨਿਵਾਸੀਆਂ ਤੋਂ ਵੀ ਪੁਰਾ ਪੁਰਾ ਸਹਿਯੋਗ ਲੈਣਗੇ।ਮਾਨ ਨੇ ਦੱਸਿਆ ਕਿ ਉਹਨ੍ਹਾਂ ਦਾ ਸੁਪਨਾ ਹੈ ਕਿ ਇਸ ਸ਼ਹਿਰ ਵਿੱਚ ਵਿਕਾਸਸ਼ੀਲ ਦੇਸ਼ਾਂ ਦੀ ਤਰ੍ਹਾਂ ਅੰਤਰਰਾਸ਼ਟਰੀ ਪੱਧਰ ਦਾ ਬੁਨਿਆਦੀ ਢਾਂਚਾ ਹੋਵੇ। ਜਿਸ ਨਾਲ ਸ਼ਹਿਰ ਨਿਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤਾਂ ਉਪਲਬੱਧ ਹੋ ਸਕਣ। ਉਨ੍ਹਾਂ ਕਿਹਾ ਕਿ ਉਹ ਐਸ.ਏ.ਐਸ.ਨਗਰ ਨੂੰ ਅਤਿ ਆਧੁਨਿਕ ਮਾਡਲ ਸ਼ਹਿਰ ਬਣਾ ਕੇ ਆਪਣੇ ਸੁਪਨੇ ਨੂੰ ਸਾਹਕਾਰ ਕਰਨ ਲਈ ਪੁਰੀ ਦ੍ਰਿੜਾਤਾ ਦੇ ਲਗਨ ਨਾਲ ਕੰਮ ਕਰਨਗੇ ਅਤੇ ਉਹ ਦਿਨ ਦੂਰ ਨਹੀਂ ਜਦੋ ਐਸ.ਏ.ਐਸ.ਨਗਰ ਇਕ ਨਮੂਨੇ ਦੇ ਸ਼ਹਿਰ ਵਜੋ ਜਾਣੀਆਂ ਜਾਵੇਗਾ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਮਾਨ ਨੇ ਇਸ ਮੌਕੇ ਜੁੜੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਆਰੰਭੀ ਗਰੀਨ ਪੰਜਾਬ ਮਿਸ਼ਨ ਯੋਜਨਾ ਤਹਿਤ ਇੱਕ ਇੱਕ ਰੁੱਖ ਲਗਾ ਕੇ  ਉਸ ਨੂੰ ਪਾਲਨ ਪੋਸ਼ਨ ਦੀ ਜਿੰਮੇਵਾਰੀ ਵੀ ਲੈਣ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਰੁੱਖ ਲਗਾਕੇ ਸ਼ਹਿਰ ਨੂੰ ਹਰਿਆ ਭਰਿਆ ਬਣਾਇਆ ਜਾਵੇ। ਇਸ ਤੌ ਪਹਿਲਾਂ ਵੈਸਟ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ  ਜੀ.ਐਸ ਥਿੰਦ ਅਤੇ   ਹਰਪਾਲ ਚੰਨਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਨੇ  ਮਾਨ ਨੂੰ ਜੀ ਆਇਆ ਆਖਿਆ ।ਇਸ ਮੌਕੇ  ਮਾਨ ਦੇ ਸਲਾਹਾਕਾਰ  ਗੁਜਰਾਲ ਇੰਦਰ ਚਾਹਲ, ਸਾਬਕਾ ਨਗਰ ਕੌਂਸਲ ਦੇ ਪ੍ਰਧਾਨ  ਕੁਲਵੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ,  ਆਰ ਐਸ ਘੁੰਮਣ,  ਐਸ.ਐਸ. ਵਿਰਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD