Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਭ ਸਿੰਘ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ

ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ

Labh Singh Ugoke, Bhadaur, Barnala, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਤਪਾ/ ਭਦੌੜ , 29 Jun 2026

Last updated on: Jun 29, 2026, 15:15 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨਹਿਰੀ ਪ੍ਰੋਜੈਕਟਾਂ ਸਦਕਾ ਸੂਬੇ ਵਿਚ ਹਜ਼ਾਰਾਂ ਏਕੜ ਰਕਬੇ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪੁੱਜਿਆ। ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਬੱਲੋਕੇ ਵਿਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। 

ਇਸ ਮੌਕੇ ਉਹਨਾਂ ਕਿਹਾ ਕਿ ਇਸ ਨਵੇਂ ਮੋਘੇ ਰਾਹੀਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਵੱਡੀ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਸਮੇਂ ਸਿਰ ਸਿੰਚਾਈ ਦੀ ਉਪਲਬਧਤਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਖਰਚੇ ਵੀ ਘੱਟ ਹੋਣਗੇ। 

ਓਹਨਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕੁੱਬੇ ਵਿਚ ਨਵਾਂ ਮੋਘਾ ਲਗਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਨਹਿਰੀ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਬੰਦ ਪਏ ਜਾਂ ਘੱਟ ਸਮਰੱਥਾ ਵਾਲੇ ਮੋਘਿਆਂ ਨੂੰ ਚਾਲੂ ਕਰਨ, ਨਹਿਰਾਂ ਦੀ ਸਫ਼ਾਈ ਅਤੇ ਪਾਣੀ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਦੀ ਸਹੂਲਤ ਦਾ ਲਾਭ ਉਠਾ ਸਕੇ ਅਤੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ। ਉਨ੍ਹਾਂ ਪਿੰਡ ਬੱਲੋਕੇ ਦੇ ਪੰਚਾਇਤ, ਵਸਨੀਕਾਂ ਅਤੇ ਕਿਸਾਨਾਂ ਨੂੰ ਨਹਿਰੀ ਮੋਘੇ ਲਈ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਲੋਕ ਭਲਾਈ ਦੇ ਅਜਿਹੇ ਕੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਸਣੇ ਹੋਰ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD