Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ 'ਚ 25 ਪਿੰਡਾਂ ਵਿਚ ਜਿਮ ਸਥਾਪਿਤ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ 500 ਪਿੰਡਾਂ 'ਚ ਪੇਂਡੂ ਜਿਮਾਂ ਦਾ ਉਦਘਾਟਨ

Gurmeet Singh Meet Hayer, Meet Hayer, AAP Punjab , Punjab, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 29 Jun 2026

Last updated on: Jun 29, 2026, 15:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੂਰੇ ਵਿਚ ਜਿਮ ਦੇ ਉਦਘਾਟਨ ਮੌਕੇ ਕੀਤਾ। 

ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੱਲ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 25 ਪਿੰਡਾਂ ਵਿਚ ਆਧੁਨਿਕ ਜਿਮ ਲੋਕ ਅਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਬਰਨਾਲਾ ਦੇ 11 ਪਿੰਡ ਸ਼ਾਮਲ ਹਨ। ਓਹਨਾਂ ਦੱਸਿਆ ਕਿ ਇਨ੍ਹਾਂ ਵਿਚ ਪਿੰਡ ਭੈਣੀ ਮਹਿਰਾਜ, ਝਲੂਰ, ਹਰੀਗੜ੍ਹ, ਦਾਨਗੜ੍ਹ, ਪੱਤੀ ਸੇਖਵਾਂ, ਉਪਲੀ, ਸੇਖਾ, ਨੰਗਲ, ਭੂਰੇ, ਬਡਬਰ, ਭੱਠਲਾਂ, ਨਾਈਵਾਲ, ਗਿੱਲ ਪੱਤੀ ਮੌੜ, ਉੱਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਅਲਕੜਾ, ਪੰਧੇਰ, ਅਸਪਾਲ ਕਲਾਂ, ਭੈਣੀ ਜੱਸਾ, ਰੂੜੇਕੇ ਕਲਾਂ, ਪਿਰਥਾ ਪੱਤੀ ਧੂਰਕੋਟ, ਧੌਲਾ ਹਨ ਜਿੱਥੇ ਪਹਿਲੇ ਪੜਾਅ ਵਿੱਚ ਜਿਮ ਦਿੱਤੇ ਗਏ ਹਨ। 

ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਓਹਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 25 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਉਣ ਦਾ ਟੀਚਾ ਹੈ ਜਿਨ੍ਹਾਂ ਵਿਚ 15 ਖੇਡ ਮੈਦਾਨ ਮੁਕੰਮਲ ਹਨ ਅਤੇ ਬਾਕੀਆਂ ਦਾ ਕੰਮ ਚੱਲ ਰਿਹਾ ਹੈ।

ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਖੇਡ ਬਜਟ ਰੱਖਿਆ ਗਿਆ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਬਣਾਏ ਜਾ ਰਹੇ ਹਨ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਸਿਹਤਮੰਦ ਰੱਖਣ ਦਾ ਉਪਰਾਲਾ ਹੈ। ਇਸ ਦੌਰਾਨ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਤਰਫੋਂ ਮਾਰਕੀਟ ਕਮੇਟੀ ਚੇਅਰਮੈਨ ਅੰਮ੍ਰਿਤ ਢਿੱਲਵਾਂ ਨੇ ਪਿੰਡ ਬਦਰਾ ਵਿਚ ਪੇਂਡੂ ਜਿਮ ਦਾ ਉਦਘਾਟਨ ਕੀਤਾ। 

ਓਹਨਾਂ ਕਿਹਾ ਕਿ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਪਹਿਲੇ ਪੜਾਅ ਵਿੱਚ ਹਲਕਾ ਭਦੌੜ ਵਿਚ 13 ਪਿੰਡਾਂ ਨੂੰ ਜਿਮ ਦਿੱਤੇ ਗਏ ਹਨ, ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਬਣਾਉਣ ਦੇ ਯਤਨਾਂ ਨੂੰ ਬੂਰ ਪਵੇਗਾ।

 

Tags: Gurmeet Singh Meet Hayer , Meet Hayer , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD