Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

30 ਸਾਲਾਂ ਤੋਂ ਚੱਲ ਰਹੇ ਹਰਿਆਣਾ-ਰਾਜਸਥਾਨ ਵਿਵਾਦ ਨੂੰ ਖਤਮ ਕਰਨ ਲਈ ਯਮੁਨਾ ਜਲ ਸਮਝੌਤੇ 'ਤੇ ਦਸਤਖਤ ਕੀਤੇ ਗਏ

Nayab Singh Saini, Haryana, Chief Minister of Haryana, BJP Haryana, Haryana News, Latest Haryana News, Amit Shah, Union Home Minister, BJP, Bharatiya Janata Party, CR Paatil, Chandrakant Raghunath Paatil, Bhajan Lal Sharma, Chief Minister Of Rajasthan

Gurpreet Singh

Gurpreet Singh

5 Dariya News

ਨਵੀਂ ਦਿੱਲੀ , 29 Jun 2026

Last updated on: Jun 29, 2026, 16:24 IST

ਕੇਂਦਰੀ ਗ੍ਰਹਿ ਤੇ ਸਹਿਕਾਰਤੀ ਮੰਤਰੀ ਅਮਿਤ ਸ਼ਾਹ ਦੀ ਹਾਜਿਰ ਵਿਚ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਯਮੁਨਾ ਜਲ ਪਰਿਯੋਜਨਾ ਦੇ ਨਿਰਮਾਣ ਅਤੇ ਲਾਗੂਕਰਨ ਦੇ ਸਬੰਧ ਵਿਚ ਹਰਿਆਣਾ ਅਤੇ ਰਾਜਸਥਾਨ ਸਰਕਾਰ ਵਿਚਕਾਰ ਇਕ ਮਹੱਤਵਪੂਰਨ ਸਮਝੌਤੇ 'ਤੇ ਹਸਤਾਖਰ ਹੋਏ। ਇਸ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ.ਪਾਟਿਲ ਅਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਹਾਜ਼ਿਰ ਸਨ।

ਇਸ ਮੌਕੇ 'ਤੇ ਆਪਣੇ ਸਬੰਧਨ ਵਿਚ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ਨਾਲ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਦੀ ਪਾਣੀ ਨਾਲ ਜੁੜੀ ਲਗਭਗ 3 ਦਹਾਕਿਆਂ ਪੁਰਾਣੀ ਸਮੱਸਿਆ ਦਾ ਅੱਜ ਹਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਸਹਿਕਾਰੀ ਸੰਘਵਾਦ ਦੇ ਮੰਤਰ ਦਾ ਇਕ ਵਧੀਆ ਉਦਾਹਰਣ ਹੈ। 

ਇਹ ਸਮਝੌਤਾ ਇਸ ਗੱਲ ਦਾ ਉਦਾਹਰਣ ਹੈ ਕਿ ਜੇਕਰ ਰਾਜ ਸਹਿਕਾਰੀ ਸੰਘਵਾਦ ਦੀ ਸੋਚ ਨੂੰ ਅੱਗੇ ਵੱਧਾਏਗਾ ਤਾਂ ਤਿੰਨ ਦਹਾਕਿਆਂ ਪੁਰਾਣੀ ਸਮੱਸਿਆ ਵੀ ਆਸਾਨੀ ਨਾਲ ਸੁਲਝ ਸਕਦੀ ਹੈ। ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਹੋਏ ਸਮਝੌਤੇ ਦੇ ਤਹਿਤ ਜੁਲਾਈ ਤੋਂ ਅਕਤੂਬਰ ਤਕ ਲਗਭਗ 580 ਐਮਸੀਐਮ ਪਾਣੀ ਯਮੁਨਾ ਨਹਿਰ ਨਾਲ ਤਿੰਨ ਭੂਮੀਗਤ ਪਾਇਪਲਾਇਨ ਰਾਹੀਂ ਰਾਜਸਥਾਨ ਤਕ ਪਹੁੰਚਾਇਆ ਜਾਵੇਗਾ। 

ਇੰਨ੍ਹਾਂ ਤਿੰਨ ਪਾਇਪਲਾਇਨਾਂ ਦਾ ਘੇਰਾ 3.6 ਮੀਟਰ ਤੋਂ ਵੀ ਵੱਧ ਹੈ, ਜਿੰਨ੍ਹਾਂ ਰਾਹੀਂ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੇ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਵਿਵਸਥਾ ਹੋਵੇਗੀ। ਸਮਝੌਤਾ ਵਿਚ ਮਾਲੀ ਜਿੰਮੇਵਾਰੀ, ਲਾਗਤ ਸਾਝੀਕਰਣ, ਜਲ ਵੰਡ ਅਤੇ ਜਲ ਛੱਡਣ ਦੇ ਪ੍ਰੋਟੋਕਾਲ ਅਤੇ ਰੱਖ-ਰਖਾਓ ਦਾ ਧਿਆਨ ਰੱਖਿਆ ਗਿਆ ਹੈ। 

ਇਸ ਵਿਗਿਆਨ ਤੌਰ 'ਤੇ ਪਰਿਪੂਰਨ ਸਮਝੌਤੇ ਵਿਚ ਬੁਨਿਆਦੀ ਢਾਂਚੇ ਦਾ ਸੰਚਾਲਨ, ਰਖ-ਰਖਾਓ, ਨਿਗਰਾਨੀ, ਪਾਰਦਰਸ਼ਤਾ ਦੇ ਉਪਾਇਆਂ ਅਤੇ ਝਗੜਾ ਹਲ ਦੀ ਪ੍ਰਕ੍ਰਿਆ ਨੂੰ ਵੀ ਬਹੁਤ ਵਧੀਆ ਢੰਗ ਨਾਲ ਸ਼ਾਮਿਲ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਹਰਿਆਣਾ, ਰਾਜਸਥਾਨ ਅਤੇ ਖਾਸ ਕਰਕੇ ਕੇਂਦਰੀ ਜਲ ਕਮਿਸ਼ਨ ਨੇ ਇਸ ਸਮਝੌਤੇ ਦਾ ਜੋ ਖਰੜਾ ਬਣਾਇਆ ਹੈ ਉਹ ਆਉਣ ਵਾਲੇ ਕਈ ਦਹਾਕਿਆਂ ਤਕ ਬਿਨਾਂ ਝਗੜੇ ਦੇ ਸਮਝੌਤੇ ਵੱਜੋਂ ਸਥਾਪਿਤ ਰਹੇਗਾ। 

ਉਨ੍ਹਾਂ ਕਿਹਾ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ.ਪਾਟਿਲ ਦੀ ਪ੍ਰਧਾਨਗੀ ਹੇਠ ਕੁਝ ਹੀ ਦਿਨਾਂ ਵਿਚ ਇਸ ਸਮੱਸਿਆ ਦਾ ਹਲ ਕੱਢਿਆ ਗਿਆ। ਇਸ ਸਮਝੌਤੇ ਤੋਂ ਬਾਅਦ ਰਾਜਥਾਨ ਦੇ ਸੀਕਰ, ਚੁਰੂ ਅਤੇ ਝੰਝੂਨੂ ਦੇ ਨਾਲ-ਨਾਲ ਹਰਿਆਣਾ ਦੇ ਭਿਵਾਨੀ ਅਤੇ ਫਤਿਹਬਾਦ ਖੇਤਰਾਂ ਵਿਚ ਵੀ ਪੀਣ ਦੇ ਪਾਣੀ ਪਹੁੰਚਾਉਣ ਦੀ ਵਿਵਸਥਾ ਹੋ ਜਾਵੇਗੀ।

ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ਨਾਲ ਹਰਿਆਣਾ ਅਤੇ ਰਾਜਸਥਾਨ ਖਾਸਕਰਕੇ ਰਾਜਸਥਾਨ, ਵਿਚ ਪਾਣੀ ਦੇ ਪਾਣੀ ਦੀ ਸਮੱਸਿਆ ਦੇ ਹਲ ਵਿਚ ਬਹੁਤ ਮਦਦ ਮਿਲੇਗੀ। ਜੋ ਪਾਣੀ ਕਿਸੇ ਕੰਮ ਨਹੀਂ ਆ ਰਿਹਾ ਸੀ, ਇਸ ਸਮਝੌਤੇ ਤੋਂ ਬਾਅਦ ਹੁਣ ਉਹ ਪਾਣੀ ਲੋਕਾਂ ਦੀ ਪਿਆਸ ਬੁਝਾਉਣ ਅਤੇ ਵੱਡੇ ਤਲਾਬਾਂ ਵਿਚ ਇੱਕਠਾ ਹੋਕੇ ਜਮੀਨੀ ਪਾਣੀ ਪੱਧਰ ਵੱਧਾਉਣ ਦੇ ਕੰਮ ਆਵੇਗੀ। 

ਸ੍ਰੀ ਸ਼ਾਹ ਨੇ ਕਿਹਾ ਕਿ ਹਰਿਆਣਾ, ਰਾਜਸਥਾਨ ਅਤੇ ਜਲ ਸ਼ਕਤੀ ਮੰਤਰਾਲੇ ਨੇ ਪ੍ਰਧਾਨ ਮੰਤਰੀ ਮੋਦੀ ਜੀ ਵੱਲੋਂ ਦਿੱਤੇ ਗਏ ਸਹਿਕਾਰੀ ਸੰਘਵਾਦ ਦੇ ਸੰਦੇਸ਼ ਨੂੰ ਸੱਚੇ ਅਰਥਾਂ ਵਿਚ ਸਾਬਤ ਕੀਤਾ ਹੈ। ਇਸ ਪਰਿਯੋਜਨਾ ਦਾ ਮੰਤਵ ਪੱਛਮੀ ਯਮੁਨਾ ਨਹਿਰ ਨਾਲ ਜਮੀਨੀ ਪਾਇਪ ਲਾਇਨ ਰਾਹੀਂ ਰਾਜਸਥਾਨ ਦੇ ਹਿੱਸੇ ਦਾ ਯਮੁਨਾ ਦਾ ਪਾਣੀ ਪਹੁੰਚਾਉਣਾ ਹੈ। 

ਇਸ ਨਾਲ ਰਾਜ, ਅਪਰ ਯਮੁਨਾ ਬੇਸਿਨ ਦੀ ਵਰਤੋਂ ਲਾਇਕ ਸਤਹੀ ਪਾਣੀ ਦੀ ਵੰਡ 'ਤੇ 1994 ਦੇ ਸਮਝੌਤੇ ਦੇ ਤਹਿਤ ਮਿਲੇ ਪਾਣੀ ਦਾ ਸਹੀ ਢੰਗ ਨਾਲ ਵਰਤੋਂ ਕਰ ਪਾਏਗਾ। ਇਸ ਪਰਿਯੋਜਨਾ ਨਾਲ ਰਾਜਸਥਾਨ ਦੇ ਸੋਕੇ ਅਤੇ ਘਰ ਵਰਖਾ ਵਾਲਾ ਇਲਾਕਿਆਂ ਵਿਚ ਪਾਣੀ ਦੇ ਪਾਣੀ ਦੀ ਲਗਾਤਾਰ ਸਪਲਾਈ ਹੋਵੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਪ੍ਰੋਤਸਾਹਨ ਮਿਲੇਗਾ, ਜਿਸ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। 

ਇਹ ਸਮਝੌਤਾ ਕੇਂਦਰ ਸਰਕਾਰ ਅਤੇ ਸਮਝੌਤੇ ਵਿਚ ਸ਼ਾਮਿਲ ਰਾਜ ਸਰਕਾਰਾਂ ਦੇ ਇਕਜੁੱਟ ਯਤਨਾਂ ਨਾਲ ਪਰਿਯੋਜਨਾ ਨੂੰ ਸਮੇਂ 'ਤੇ ਲਾਗੂ ਕਰਨ ਦੀ ਨੀਂਹ ਰੱਖਣ ਦਾ ਕੰਮ ਕਰੇਗਾ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Amit Shah , Union Home Minister , BJP , Bharatiya Janata Party , CR Paatil , Chandrakant Raghunath Paatil , Bhajan Lal Sharma , Chief Minister Of Rajasthan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD