Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

6,131.91 ਕਰੋੜ ਰੁਪਏ ਦਾ ਸਾਲਾਨਾ ਸਮਾਜਿਕ ਸੁਰੱਖਿਆ ਬਜਟ ਲਗਭਗ 36 ਲੱਖ ਲਾਭਪਾਤਰੀਆਂ ਦੀ ਕਰ ਰਿਹਾ ਸੁਰੱਖਿਆ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 29 Jun 2026

Last updated on: Jun 29, 2026, 17:11 IST

ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, "ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।" ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। 

ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ। ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ਵਿੱਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। 

ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਨੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾ ਦਿੱਤਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਪਹੁੰਚ ਸਕੇ। 

ਇਹ ਕਦਮ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD