Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ

ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ 'ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News, Sri Amritsar Sahib

Web Admin

Web Admin

5 Dariya News

ਸ੍ਰੀ ਅੰਮ੍ਰਿਤਸਰ ਸਾਹਿਬ , 29 Jun 2026

Last updated on: Jun 30, 2026, 10:12 IST

ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਦੇ ਹੋਏ ਪ੍ਰਾਪਤ ਹੋਏ ਸੁਝਾਵਾਂ 'ਤੇ ਯੋਗ ਵਿਚਾਰ ਕਰੇਗੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਸਾਰਥਕ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਕਿਹਾ, “ਮੈਂ ਖੁਸ਼ਕਿਸਮਤ ਸੀ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਉਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦਾ ਮੌਕਾ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ, ਸਾਡੀ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਲੰਮੀ, ਸਾਰਥਕ ਅਤੇ ਉਸਾਰੂ ਚਰਚਾ ਹੋਈ। ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਸਾਡੇ ਸਾਰਿਆਂ 'ਤੇ ਆਪਣੀ ਮਿਹਰ ਭਰਿਆ ਹੱਥ ਰੱਖਣ।”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਤਿਕਾਰ 'ਤੇ ਜ਼ੋਰ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਇੱਕ ਪਵਿੱਤਰ ਸੰਸਥਾ ਹੈ ਜੋ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਦਿਲਾਂ ਵਿੱਚ ਵੀ ਬਹੁਤ ਸਤਿਕਾਰ ਰੱਖਦੀ ਹੈ। ਅਸੀਂ ਜਥੇਦਾਰ ਸਾਹਿਬ, ਇਸ ਸੰਸਥਾ, ਸਿੱਖ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਕਰਦੇ ਹਾਂ।” ਉਨ੍ਹਾਂ ਕਿਹਾ ਕਿ ਸੰਸਥਾ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਹੋਏ ਵਿਚਾਰ-ਵਟਾਂਦਰੇ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਅੱਗੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰੇ ਗਏ ਮਾਮਲਿਆਂ ਤੋਂ ਸਰਕਾਰ ਨੂੰ ਯੋਗ ਵਿਚਾਰ ਵਾਸਤੇ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ, ਇਸ ਪਵਿੱਤਰ ਸੰਸਥਾ ਦੀ ਮਰਿਆਦਾ ਅਤੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ, ਚਰਚਾ ਦੇ ਵੇਰਵਿਆਂ ਵਿੱਚ ਜਾਣਾ ਠੀਕ ਨਹੀਂ ਹੋਵੇਗਾ।”

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਨੂੰ ਪ੍ਰਸਤਾਵਿਤ ਸੋਧਾਂ ਅਤੇ ਸੁਝਾਵਾਂ ਦੀ ਪੜਚੋਲ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਅਤੇ ਸਿਫ਼ਾਰਸ਼ਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਰਸਮੀ ਤੌਰ 'ਤੇ ਸਾਰਿਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ, “ਇੱਕ ਵਾਰ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਪ੍ਰਾਪਤ ਹੋ ਜਾਣਗੀਆਂ, ਤਾਂ ਸਰਕਾਰ ਉਨ੍ਹਾਂ ਦੀ ਵਿਸਥਾਰਪੂਰਵਕ ਸਮੀਖਿਆ ਕਰੇਗੀ ਅਤੇ ਬਣਦੀ ਵਿਚਾਰ-ਚਰਚਾ ਤੋਂ ਬਾਅਦ ਢੁਕਵਾਂ ਫੈਸਲਾ ਲਵੇਗੀ।”

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News , Sri Amritsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD