Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਗਰਵਾਲ ਸਮਾਜ ਵੱਲੋਂ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

ਸੁਨਾਮ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਲਈ ਅਗਰਵਾਲ ਸਭਾ ਅਤੇ ਐੱਸ.ਡੀ. ਆਈ.ਸੀ. ਵੱਲੋਂ ਕੀਤੇ ਗਏ ਵਿਸ਼ੇਸ਼ ਸਮਾਰੋਹ

Aman Arora, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਸੁਨਾਮ , 29 Jun 2026

Last updated on: Jun 30, 2026, 11:21 IST

ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅਗਰਵਾਲ ਸਮਾਜ ਅਤੇ ਸ਼ਹਿਰ ਵਾਸੀਆਂ ਦਾ ਇਸ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ, "ਸੁਨਾਮ ਹਲਕੇ ਦੇ ਲੋਕਾਂ ਨੇ ਜੋ ਪਿਆਰ ਅਤੇ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ। 

ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਗਰ ਕੌਂਸਲ ਦੀ ਪੂਰੀ ਟੀਮ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੇਗੀ।" ਇਸ ਮੌਕੇ ਅਗਰਵਾਲ ਸਭਾ ਵੱਲੋਂ ਸ਼ਹਿਰ ਵਿਖੇ ਧਰਮਸ਼ਾਲਾ ਬਣਾਉਣ ਦੀ ਮੰਗ ਕੈਬਨਿਟ ਮੰਤਰੀ ਅੱਗੇ ਰੱਖੀ ਗਈ, ਜਿਸ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਮੰਗ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਸੇ ਲੜੀ ਤਹਿਤ ਪਟਿਆਲਾ ਰੋਡ 'ਤੇ ਸਥਿਤ ਬੀ.ਬੀ. ਗਰੈਂਡ ਵਿਖੇ ਐੱਸ.ਡੀ.ਆਈ.ਸੀ. ਵੱਲੋਂ ਇੱਕ ਹੋਰ ਸ਼ਾਨਦਾਰ ਸਨਮਾਨ ਸਮਾਰੋਹ ਉਲੀਕਿਆ ਗਿਆ। ਇਸ ਸਮਾਗਮ ਵਿੱਚ ਪਹੁੰਚਣ 'ਤੇ ਸ੍ਰੀ ਅਮਨ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਸਥਾ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਦੇ ਲੋਕ-ਹਿੱਤੂ ਫੈਸਲਿਆਂ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

ਇਹਨਾਂ ਸਮਾਗਮਾਂ ਦੌਰਾਨ, ਵੱਖ ਵੱਖ ਵਾਰਡਾਂ ਦੇ ਐਮਸੀ ਸਾਹਿਬਾਨ, ਵੱਖ-ਵੱਖ ਸੰਸਥਾਵਾਂ ਦੇ ਆਗੂ ਜਿਨਾਂ ਵਿੱਚ ਵਪਾਰ ਮੰਡਲ ਤੇਰਾ ਪੰਥ ਸਭਾ, ਬਿਲਡਰਸ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਤੋਂ ਇਲਾਵਾ ਅਗਰਵਾਲ ਸਭਾ ਦੇ ਪ੍ਰਮੁੱਖ ਆਗੂ ਵਿਕਰਮ ਗਰਗ ਵਿੱਕੀ ਪ੍ਰਧਾਨ, ਸ਼ਾਮ ਲਾਲ ਸਿੰਗਲਾ ਜ਼ਿਲ੍ਹਾ ਪ੍ਰਧਾਨ ਰਵੀ ਕਮਲ ਰਾਜੇਸ਼ ਕੁਮਾਰ ਗਰਗ, ਕ੍ਰਿਸ਼ਨ ਗੋਇਲ ਸਦੋਹਾ, ਜਗਦੀਸ਼ ਸਿੰਗਲਾ, ਹਕੂਮਤ ਰਹਿ ਜਿੰਦਲ ਪ੍ਰਭਾਤ ਜਿੰਦਲ ਸ਼ਿਵ ਜਿੰਦਲ ਸੈਕਟਰੀ ਮਾਸਟਰ ਰਾਜੀਵ, ਵੇਦ ਪ੍ਰਕਾਸ਼ ਹੋਡਲਾ ਰਾਜਨ ਹੋਡਲਾ, ਸੰਦੀਪ ਜੈਨ ਨਰੇਸ਼ ਕੁਮਾਰ ਭੋਲਾ , ਸੁਮਿਤ,ਬੰਦਲਿਸ਼ ਰਾਜੂ ਗੋਇਲ ,ਤਨੁਜ ਯਸ਼ਪਾਲ ਮੰਗਲਾ, ਸੰਜੇ ਬੰਦਲਿਸ, ਕਮਲ ਗਰਗ,ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD