Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਐਨੂਮਰੇਸ਼ਨ ਫਾਰਮ ਭਰਿਆ

Prof Gurbakhshish Singh Antal, Special Intensive Revision, SIR 2026, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Jun 2026

Last updated on: Jun 30, 2026, 13:10 IST

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਮੋਹਾਲੀ ਵਿਖੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਭਰੇ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਚੋਣ ਕਾਨੂੰਗੋ ਸੁਰਿੰਦਰ ਬੱਤਰਾ ਅਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਪ੍ਰਦੀਪ ਸਿੰਘ ਨੇ ਹਰਦੀਪ ਗਿੱਲ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਐਨੂਮਰੇਸ਼ਨ ਫਾਰਮ ਭਰਵਾਉਣ ਦੀ ਪ੍ਰਕਿਰਿਆ ਮੁਕੰਮਲ ਕਰਵਾਈ।

ਹਰਦੀਪ ਗਿੱਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਸਾਰੇ ਯੋਗ ਵੋਟਰਾਂ ਦੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਜ਼ਰੂਰ ਭਰਨ। ਉਨ੍ਹਾਂ ਕਿਹਾ ਕਿ ਸ਼ੁੱਧ ਅਤੇ ਸਹੀ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ ਅਤੇ ਹਰ ਨਾਗਰਿਕ ਨੂੰ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ।

ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਮੁਖੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਐਨੂਮਰੇਸ਼ਨ ਫਾਰਮ ਭਰਵਾਉਣ ਅਤੇ ਇਸ ਲੋਕਤੰਤਰੀ ਮਹਾਂਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

 

Tags: Prof Gurbakhshish Singh Antal , Special Intensive Revision , SIR 2026 , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD