Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੀਤ ਹੇਅਰ ਵਲੋਂ ਪੱਤੀ ਸੋਹਲ ਵਿਚ 57.47 ਲੱਖ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਪਿੰਡ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਹੋਈ ਪੂਰੀ, ਪਾਣੀ ਦੀ ਕਿੱਲਤ ਹੋਵੇਗੀ ਦੂਰ

Gurmeet Singh Meet Hayer, Meet Hayer, AAP Punjab , Punjab, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 30 Jun 2026

Last updated on: Jun 30, 2026, 15:02 IST

ਗ੍ਰਾਮ ਪੰਚਾਇਤ ਪੱਤੀ ਸੋਹਲ ਵਿਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅੱਜ ਸੰਸਦ ਮੈਂਬਰ ਸੰਗਰੂਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਾਢੇ 57 ਲੱਖ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਇਹ ਕਾਫੀ ਸਮੇਂ ਦੀ ਮੰਗ ਸੀ ਜਿਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਪਾਸ ਕਰਵਾਇਆ ਗਿਆ ਹੈ। 

ਓਹਨਾਂ ਕਿਹਾ ਕਿ ਇਸ ਪਿੰਡ ਵਿਚ ਸਾਢੇ 57 ਲੱਖ ਦੀ ਲਾਗਤ ਨਾਲ ਪਾਣੀ ਵਾਲੀ ਟੈਂਕੀ, ਪਾਈਪਲਾਈਨ, ਟਿਊਬਵੈੱਲ, ਸੋਲਰ ਪੈਨਲ ਦਾ ਕੰਮ ਕਰਵਾਇਆ ਗਿਆ ਹੈ ਜਿਸ ਨਾਲ ਪਿੰਡ ਵਾਸੀਆਂ ਨੂੰ ਹੁਣ ਪਾਣੀ ਦੀ ਕਿੱਲਤ ਨਹੀਂ ਆਵੇਗੀ। ਇਸ ਤੋਂ ਇਲਾਵਾ ਪਾਣੀ ਦੀ ਨਿਕਾਸੀ ਦਾ ਹੱਲ ਵੀ ਕਰੀਬ 20 ਲੱਖ ਦੀ ਲਾਗਤ ਨਾਲ ਆਉਂਦੇ ਦਿਨੀ ਕੀਤਾ ਜਾਵੇਗਾ।

ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ 35 ਕਰੋੜ ਦੀ ਲਾਗਤ ਨਾਲ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਕਰੀਬ 300 ਕਰੋੜ ਰੁਪਏ ਨਹਿਰੀ ਪਾਣੀ ਦੇ ਪ੍ਰੋਜੈਕਟਾਂ ਉੱਤੇ ਖਰਚੇ ਗਏ ਹਨ। ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਓਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਖੇਡ ਢਾਂਚੇ ਉੱਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਜ਼ਿਲ੍ਹੇ ਵਿੱਚ 25 ਕਰੋੜ ਦੀ ਲਾਗਤ ਨਾਲ ਖੇਡ ਮੈਦਾਨ, ਆਧੁਨਿਕ ਜਿਮ ਅਤੇ ਸੀ ਐਮ ਦੀ ਯੋਗਸ਼ਾਲਾ ਤਹਿਤ ਮੁਫਤ ਕਲਾਸਾਂ ਲਾਈਆਂ ਜਾ ਰਹੀਆਂ ਹਨ ਤਾਂ ਜੋ ਕਿ ਸਾਡੇ ਲੋਕ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨਰੋਈ ਰਹੇ।

ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਐਕਸੀਅਨ ਜਲ ਸਪਲਾਈ ਚਮਕ ਸਿੰਗਲਾ, ਪਿੰਡ ਦੀ ਪੰਚਾਇਤ ਅਤੇ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD