Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿੱਚ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Dr Ravjot Singh, Tarunpreet Singh Sond, Narinder Kaur Bharaj, Sangrur

Gurpreet Singh

Gurpreet Singh

5 Dariya News

ਸੰਗਰੂਰ , 30 Jun 2026

Last updated on: Jun 30, 2026, 15:27 IST

ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। 

ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਨਿਵੇਸ਼ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਹੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਹਾਸਲ ਕੀਤੀ ਹੈ ਅਤੇ ਸੂਬਾ ਹੁਣ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਅਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰਨ ਲਈ ਵੀ ਤਿਆਰ ਹੈ।

ਇਸ ਪ੍ਰੋਗਰਾਮ ਦੀ ਵੀਡੀਓ ‘ਐਕਸ’ 'ਤੇ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, "ਅੱਜ ਸੰਗਰੂਰ ਦੇ ਲੋਕਾਂ ਨੂੰ ਖੇਡਾਂ ਦੇ ਖੇਤਰ ਵਿੱਚ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਵਾਰ ਹੀਰੋਜ਼ ਸਟੇਡੀਅਮ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ ਗਿਆ ਹੈ। 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 50×21 ਮੀਟਰ ਆਕਾਰ ਦਾ ਸਵਿਮਿੰਗ ਪੂਲ ਖਿਡਾਰੀਆਂ ਅਤੇ ਕੋਚਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੈ, ਜੋ ਅੰਤਰਰਾਸ਼ਟਰੀ ਪੱਧਰ ਦਾ ਸਿਖਲਾਈ ਢਾਂਚਾ ਪ੍ਰਦਾਨ ਕਰੇਗਾ।"

ਉਨ੍ਹਾਂ ਅੱਗੇ ਲਿਖਿਆ, "ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਸਾਡੀ ਸਰਕਾਰ ਨੇ ਖੇਡ ਬਜਟ 200 ਕਰੋੜ ਰੁਪਏ ਤੋਂ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਖਿਡਾਰੀਆਂ ਨੂੰ ਹੁਣ ਸਿਖਲਾਈ ਲਈ ਅਗਾਊਂ ਰਾਸ਼ੀ ਮਿਲੇਗੀ ਜਦੋਂ ਕਿ ਅੰਤਰਰਾਸ਼ਟਰੀ ਤਗਮੇ ਜਿੱਤਣ ਵਾਲਿਆਂ ਨੂੰ ਸੋਨ ਤਗਮੇ ਲਈ ਇਕ ਕਰੋੜ ਰੁਪਏ, ਚਾਂਦੀ ਦੇ ਤਗਮੇ ਲਈ 75 ਲੱਖ ਰੁਪਏ ਅਤੇ ਕਾਂਸੀ ਦੇ ਤਗਮੇ  ਲਈ 50 ਲੱਖ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਆ ਜਾਵੇਗਾ।"

ਪੋਸਟ ਦੇ ਅਖੀਰ ਵਿੱਚ ਲਿਖਿਆ ਗਿਆ, "ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਛੇਤੀ ਹੀ ਪੰਜਾਬ ਪ੍ਰੀਮੀਅਰ ਲੀਗ ਅਤੇ ਪੰਜਾਬ ਹਾਕੀ ਲੀਗ ਸ਼ੁਰੂ ਕਰੇਗੀ। ਇਸ ਤੋਂ ਇਲਾਵਾ, ਅਕਤੂਬਰ-ਨਵੰਬਰ ਦੌਰਾਨ ਮੋਹਾਲੀ ਤੇ ਜਲੰਧਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ (ਹਾਕੀ) ਦੀ ਮੇਜ਼ਬਾਨੀ ਕੀਤੀ ਜਾਵੇਗੀ, ਜਿਸ ਨਾਲ ਦੇਸ਼ ਵਿੱਚ ਖੇਡਾਂ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਪੰਜਾਬ ਦੀ ਪੁਜੀਸ਼ਨ ਹੋਰ ਮਜ਼ਬੂਤ ਹੋਵੇਗੀ।"

ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਸੰਗਰੂਰ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਲਈ ਬਹੁਤ ਮਾਣ ਅਤੇ ਖੁਸ਼ੀ ਦਾ ਦਿਨ ਹੈ, ਕਿਉਂਕਿ ਇਹ ਨਵਾਂ ਬਣਿਆ ਅਤਿ-ਆਧੁਨਿਕ ਸਵਿਮਿੰਗ ਪੂਲ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਵਿਮਿੰਗ ਪੂਲ ਮਹਿਜ਼ ਇੱਕ ਇਮਾਰਤ ਨਹੀਂ ਹੈ, ਸਗੋਂ ਇਹ ਸਾਡੇ ਭਵਿੱਖ ਦੇ ਓਲੰਪੀਅਨਾਂ ਲਈ ਨਰਸਰੀ ਵਜੋਂ ਉੱਭਰੇਗਾ।"

ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਆਪਣੀ ਸਰਕਾਰ ਦੇ ਏਜੰਡੇ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਸਵਿਮਿੰਗ ਪੂਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਖੇਡ ਸੂਬਾ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਵਿਮਿੰਗ ਪੂਲ ਅੰਤਰਰਾਸ਼ਟਰੀ ਮਾਪਦੰਡਾਂ ਅਤੇ ਓਲੰਪਿਕ ਵਿਸ਼ੇਸ਼ਤਾਵਾਂ ਦੇ ਅਨੁਸਾਰ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। 

ਇਸ ਪੂਲ ਦਾ ਆਕਾਰ 50 ਮੀਟਰ × 21 ਮੀਟਰ ਹੈ, ਜਿਸ ਦੀ ਡੂੰਘਾਈ 4.5 ਫੁੱਟ ਤੋਂ 7.5 ਫੁੱਟ ਤੱਕ ਹੈ ਅਤੇ ਇਸ ਵਿੱਚ 2.5 ਲੱਖ ਲੀਟਰ ਪਾਣੀ ਦੀ ਸਮਰੱਥਾ ਹੈ।" ਇਸ ਕੰਪਲੈਕਸ ਵਿੱਚ ਵਿਕਸਤ ਕੀਤੀਆਂ ਸਹੂਲਤਾਂ ਦਾ ਵੇਰਵਾ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਤੇ ਖਿਡਾਰਨਾਂ ਦੀ ਸਹੂਲਤ ਲਈ ਵੱਖਰੇ ਆਧੁਨਿਕ ਸ਼ਾਵਰ, ਚੇਂਜਿੰਗ ਰੂਮ, ਕੋਚਾਂ ਲਈ ਵਿਸ਼ੇਸ਼ ਕਮਰੇ ਅਤੇ ਸਟੋਰ ਰੂਮ ਬਣਾਏ ਗਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਖਿਡਾਰੀਆਂ ਦੀ ਸਰੀਰਕ ਤਾਕਤ ਅਤੇ ਕਸਰਤ ਲਈ ਆਧੁਨਿਕ ਜਿਮਨੇਜ਼ੀਅਮ ਵੀ ਸਥਾਪਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "7 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵਿਸ਼ੇਸ਼ ਮਿੰਨੀ ਸਵਿਮਿੰਗ ਪੂਲ ਵੀ ਤਿਆਰ ਕੀਤਾ ਗਿਆ ਹੈ।"

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਵਿਮਿੰਗ ਪੂਲ ਦਾ ਨਿਰਮਾਣ ਵਿਸ਼ਵ ਦੀ ਸਭ ਤੋਂ ਵਧੀਆ 'ਮਿਰਥਾ ਰੇਨੋਵੇਐਕਸ਼ਨ' ਅਤੇ 'ਕਲਾਸਿਕ ਮੌਡਿਊਲਰ ਸਿਸਟਮ' ਦੀ ਤਕਨਾਲੋਜੀ ਦੀ ਵਰਤੋਂ ਕਰਕੇ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,"ਇਸ ਵਿੱਚ ਲੈਮੀਨੇਟਡ ਪੀ.ਵੀ.ਸੀ. ਅਤੇ ਸਟੇਨਲੈੱਸ ਸਟੀਲ ਦੇ ਪੈਨਲ ਲਾਏ ਗਏ ਹਨ, ਜੋ ਇਸ ਨੂੰ ਦੇਸ਼ ਦੇ ਸਭ ਤੋਂ ਆਧੁਨਿਕ ਸਵਿਮਿੰਗ ਪੂਲ ਵਿੱਚੋਂ ਇੱਕ ਬਣਾਉਂਦੇ ਹਨ। 

ਸਾਫ਼ ਅਤੇ ਸੁਰੱਖਿਅਤ ਪਾਣੀ ਨੂੰ ਯਕੀਨੀ ਬਣਾਉਣ ਲਈ ਯੂਰਪੀਅਨ ਮਾਪਦੰਡਾਂ ਦੇ ਅਨੁਸਾਰ ਫਿਲਟਰੇਸ਼ਨ ਅਤੇ ਡਿਸਇਨਫੈਕਸ਼ਨ ਸਿਸਟਮ ਸਥਾਪਤ ਕੀਤਾ ਗਿਆ ਹੈ।" ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਿਹਾ। 

ਉਨ੍ਹਾਂ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖੇਡਾਂ ਦੇ ਵਿਕਾਸ ਲਈ ਸਹੂਲਤਾਂ ਜਾਂ ਫੰਡਾਂ ਦੀ ਕਦੇ ਕੋਈ ਕਮੀ ਨਾ ਆਵੇ।" ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਪੰਜਾਬ ਭਰ ਵਿੱਚ 3,100 ਖੇਡ  ਮੈਦਾਨਾਂ ਦਾ ਨਿਰਮਾਣ ਕਰ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Dr Ravjot Singh , Tarunpreet Singh Sond , Narinder Kaur Bharaj , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD