Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਸਿੱਧੂ ਨੇ ਬਿਜਲੀ ਅਤੇ ਟੇਲਾਂ ਤੱਕ ਨਹਿਰੀ ਪਾਣੀ ਨਾ ਪਹੁੰਚਣ ਦੇ ਮੁੱਦੇ 'ਤੇ ਘੇਰੀ ਪੰਜਾਬ ਸਰਕਾਰ

ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਤੁਰੰਤ ਹੱਲ ਕਰੇ ਪੰਜਾਬ ਸਰਕਾਰ- ਬਲਬੀਰ ਸਿੰਘ ਸਿੱਧੂ

Balbir Singh Sidhu, Punjab Pradesh Congress Committee, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 30 Jun 2026

Last updated on: Jun 30, 2026, 15:37 IST

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਅਤੇ ਸਿੰਚਾਈ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇ ਸਭ ਤੋਂ ਅਹਿਮ ਸਮੇਂ ਦੌਰਾਨ ਨਾ ਤਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਲੋੜੀਂਦੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਏਕੜ ਫ਼ਸਲ ਸੁੱਕਣ ਦੇ ਕੰਢੇ 'ਤੇ ਪਹੁੰਚ ਗਈ ਹੈ।

ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਇਹ ਦਾਅਵੇ ਕੀਤੇ ਗਏ ਕਿ ਨਹਿਰਾਂ ਦਾ ਪਾਣੀ ਟੇਲਾਂ ਰਾਹੀਂ ਸੂਬੇ ਦੇ ਆਖ਼ਰੀ ਸਿਰੇ ਤੱਕ ਪਹੁੰਚਾ ਦਿੱਤਾ ਗਿਆ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਅੱਜ ਟੇਲਾਂ ਅਤੇ ਸੂਏ ਸੁੱਕੇ ਪਏ ਹਨ, ਕਿਸਾਨ ਪਾਣੀ ਦੀ ਇੱਕ-ਇੱਕ ਬੂੰਦ ਲਈ ਤਰਸ ਰਹੇ ਹਨ ਅਤੇ ਝੋਨੇ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।  

ਕਿਸਾਨ ਸਰਕਾਰ ਦੇ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਰਕਾਰ ਦੇ ਇਹ ਸਾਰੇ ਦਾਅਵੇ ਸਿਰਫ਼ ਇਸ਼ਤਿਹਾਰਾਂ ਅਤੇ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। 

ਅੱਜ ਪੂਰੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਕਈ-ਕਈ ਘੰਟਿਆਂ ਦੇ ਅਣਐਲਾਨੇ ਕੱਟ ਲਗਾ ਕੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਗਿਆ ਹੈ। ਸਿੱਧੂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਕਿਹਾ ਝਾੜੂ ਸਰਕਾਰ ਨੇ ਬੜੇ ਹੰਕਾਰ ਨਾਲ ਕਿਸਾਨਾਂ ਨੂੰ ਕਿਹਾ ਸੀ ਕਿ ਹੁਣ ਉਹ ਅਫ਼ਸਰਾਂ ਵਾਂਗ ਸਵੇਰੇ 9 ਵਜੇ ਟਾਈਮ ਨਾਲ ਖੇਤਾਂ ਵਿੱਚ ਜਾਣਗੇ ਅਤੇ ਸ਼ਾਮ ਨੂੰ ਘਰ ਪਰਤਣਗੇ। 

ਪਰ ਅੱਜ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਇਹ ਬਦਲਾਅ ਨਹੀਂ, ਸਗੋਂ ਪੰਜਾਬ ਦੇ ਅੰਨਦਾਤਾ ਨਾਲ ਕੀਤਾ ਗਿਆ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ। ਸ. ਸਿੱਧੂ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਪੰਜਾਬ ਦਾ ਅੰਨਦਾਤਾ ਭੁਗਤ ਰਿਹਾ ਹੈ। ਆਪਣੀ ਮਿਹਨਤ ਨਾਲ ਪਾਲੀ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਖੇਤਾਂ ਵਿੱਚ ਜਨਰੇਟਰ ਚਲਾਉਣ ਲਈ ਮਜਬੂਰ ਹਨ। 

ਬਿਜਲੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਇੱਕ ਹਾਈ-ਪਾਵਰ ਟਿਊਬਵੈੱਲ ਜਾਂ ਮੋਟਰ ਚਲਾਉਣ ਲਈ ਰੋਜ਼ਾਨਾ ਕਰੀਬ 60 ਤੋਂ 70 ਲੀਟਰ ਡੀਜ਼ਲ ਦੀ ਖਪਤ ਹੋ ਰਹੀ ਹੈ। ਡੀਜ਼ਲ ਦੀਆਂ ਮੌਜੂਦਾ ਕੀਮਤਾਂ ਨੂੰ ਦੇਖਦੇ ਹੋਏ ਇੱਕ ਕਿਸਾਨ ਨੂੰ ਹਰ ਰੋਜ਼ ਲਗਭਗ 5,000 ਤੋਂ 7,000 ਰੁਪਏ ਤੱਕ ਦਾ ਵਾਧੂ ਖ਼ਰਚਾ ਆਪਣੀ ਜੇਬ ਵਿੱਚੋਂ ਕਰਨਾ ਪੈ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਹ ਵਾਧੂ ਬੋਝ ਕਿਸਾਨਾਂ ਦੀ ਆਰਥਿਕ ਕਮਰ ਤੋੜ ਰਿਹਾ ਹੈ ਅਤੇ ਸਰਕਾਰ ਦੀ ਲਾਪਰਵਾਹੀ ਦਾ ਸਿੱਧਾ ਖ਼ਮਿਆਜ਼ਾ ਅੰਨਦਾਤਾ ਭੁਗਤਣ ਲਈ ਮਜਬੂਰ ਹੈ। ਸਿੱਧੂ ਨੇ ਸਵਾਲ ਕਰਦਿਆਂ ਕਿਹਾ  ਕਿ ਜੇਕਰ ਖੇਤੀ ਉੱਤੇ ਰੋਜ਼ਾਨਾ ਇੰਨਾ ਵੱਡਾ ਵਾਧੂ ਖ਼ਰਚਾ ਥੋਪ ਦਿੱਤਾ ਜਾਵੇਗਾ ਤਾਂ ਕਿਸਾਨ ਦੇ ਹੱਥ ਕੀ ਆਵੇਗਾ? 

ਇਸ ਅੰਨ੍ਹੇ ਖ਼ਰਚੇ ਨੇ ਕਿਸਾਨੀ ਦਾ ਮੁਨਾਫ਼ਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਹੁਣ ਹਾਲਾਤ ਇਹ ਹਨ ਕਿ ਕਿਸਾਨ ਲਈ ਫ਼ਸਲ ਦੀ ਲਾਗਤ ਕੱਢਣੀ ਵੀ ਔਖੀ ਹੋ ਗਈ ਹੈ। ਇਹ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਸਿਰਫ਼ ਢੋਂਗ ਕਰ ਰਹੀ ਹੈ, ਜਦਕਿ ਅਸਲ ਵਿੱਚ ਆਪਣੀ ਨਾਕਾਮੀ ਦਾ ਬੋਝ ਕਿਸਾਨਾਂ ਦੇ ਸਿਰ ਪਾ ਕੇ ਉਨ੍ਹਾਂ ਨੂੰ ਕਰਜ਼ੇ ਅਤੇ ਆਰਥਿਕ ਸੰਕਟ ਵੱਲ ਧੱਕ ਰਹੀ ਹੈ।

ਸ. ਸਿੱਧੂ ਨੇ ਕਿਹਾ ਕਿ ਇਸ ਨਾਕਾਮ ਸਰਕਾਰ ਦੇ ਰਾਜ ਵਿੱਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਸ਼ਹਿਰਾਂ ਦੇ ਵਪਾਰੀ, ਦੁਕਾਨਦਾਰ, ਉਦਯੋਗਪਤੀ ਅਤੇ ਆਮ ਨਾਗਰਿਕ ਵੀ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਅੱਤ ਦੀ ਗਰਮੀ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਛੋਟੇ ਕਾਰੋਬਾਰ ਠੱਪ ਪਏ ਹਨ, ਹਸਪਤਾਲਾਂ ਵਿੱਚ ਮਰੀਜ਼ ਪਰੇਸ਼ਾਨ ਹਨ ਅਤੇ ਘਰਾਂ ਵਿੱਚ ਬੱਚੇ, ਔਰਤਾਂ ਅਤੇ ਬਜ਼ੁਰਗ ਬੇਹਾਲ ਹਨ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਕਰੋੜਾਂ ਰੁਪਿਆ ਦੂਜੇ ਸੂਬਿਆਂ ਵਿੱਚ ਚੋਣ ਪ੍ਰਚਾਰ ਅਤੇ ਸਰਕਾਰੀ ਇਸ਼ਤਿਹਾਰਾਂ ਉੱਤੇ ਖ਼ਰਚ ਕੀਤਾ ਜਾ ਰਿਹਾ ਹੈ, ਜਦਕਿ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਅੰਤ ਵਿੱਚ ਸ. ਸਿੱਧੂ ਨੇ ਮੰਗ ਕੀਤੀ ਕਿ ਬਿਜਲੀ ਵਿਭਾਗ ਤੁਰੰਤ ਸਾਰੇ ਅਣਐਲਾਨੇ ਬਿਜਲੀ ਕੱਟ ਬੰਦ ਕਰੇ ਅਤੇ ਖੇਤੀਬਾੜੀ ਅਤੇ ਘਰੇਲੂ ਵਰਤੋਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। 

ਇਸ ਦੇ ਨਾਲ ਹੀ ਨਹਿਰੀ ਵਿਭਾਗ ਨੂੰ ਹਦਾਇਤ ਦਿੱਤੀ ਜਾਵੇ ਕਿ ਟੇਲਾਂ ਤੱਕ ਤੁਰੰਤ ਪਾਣੀ ਪਹੁੰਚਾਇਆ ਜਾਵੇ ਤਾਂ ਜੋ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਸਥਿਤੀ ਵਿੱਚ ਸੁਧਾਰ ਨਾ ਆਇਆ ਤਾਂ ਪੰਜਾਬ ਕਾਂਗਰਸ ਸੂਬੇ ਭਰ ਵਿੱਚ ਸੜਕਾਂ 'ਤੇ ਉਤਰੇਗੀ ਅਤੇ ਬਿਜਲੀ ਗਰਿੱਡਾਂ, ਨਹਿਰੀ ਵਿਭਾਗ ਦੇ ਦਫ਼ਤਰਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦਾ ਘਿਰਾਓ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

Tags: Balbir Singh Sidhu , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD