Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਪੰਜਾਬ 'ਚ ਬਿਜਲੀ ਸੰਕਟ ਨੇ ਤੋੜੇ ਲੋਕਾਂ ਦੇ ਸਬਰ ਦੇ ਬੰਨ੍ਹ, ਸਰਕਾਰ ਵਾਅਦੇ ਨਿਭਾਉਣ 'ਚ ਪੂਰੀ ਤਰ੍ਹਾਂ ਫੇਲ੍ਹ" : ਕੁਲਜੀਤ ਸਿੰਘ ਬੇਦੀ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 30 Jun 2026

Last updated on: Jun 30, 2026, 15:54 IST

ਪੰਜਾਬ ਵਿੱਚ ਲਗਾਤਾਰ ਪੈ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਚੁੱਕੇ ਹਨ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜਦਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉਤਰਦੀ ਨਜ਼ਰ ਨਹੀਂ ਆ ਰਹੀ।

ਬੇਦੀ ਨੇ ਕਿਹਾ ਕਿ ਮੋਹਾਲੀ ਅਤੇ ਇਸ ਨਾਲ ਲੱਗਦੇ ਪਿੰਡਾਂ ਵਿੱਚ ਹਾਲਾਤ ਬਹੁਤ ਮਾੜੇ ਹਨ। ਕਿਸੇ ਵੀ ਸੈਕਟਰ ਵਿੱਚ ਚਲੇ ਜਾਓ, ਲੋਕ ਬਿਜਲੀ ਕੱਟਾਂ ਤੋਂ ਤੰਗ ਆ ਚੁੱਕੇ ਹਨ। ਸੀਨੀਅਰ ਸਿਟੀਜ਼ਨ, ਬਿਮਾਰ ਮਰੀਜ਼, ਛੋਟੇ ਬੱਚੇ ਅਤੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਗਰਮੀ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਹੋ ਗਿਆ ਹੈ, ਜਦਕਿ ਪੜ੍ਹਾਈ ਅਤੇ ਰੋਜ਼ਾਨਾ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਨੂੰ 24 ਘੰਟੇ ਅਤੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾਵੇਗੀ, ਪਰ ਅੱਜ ਨਾ ਸ਼ਹਿਰਾਂ ਵਿੱਚ ਲੋਕਾਂ ਨੂੰ ਢੰਗ ਨਾਲ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਸਮੇਂ ਸਿਰ ਸਪਲਾਈ ਮਿਲ ਰਹੀ ਹੈ। ਕਿਸਾਨ ਰਾਤਾਂ ਖੇਤਾਂ ਵਿੱਚ ਗੁਜ਼ਾਰਨ ਲਈ ਮਜਬੂਰ ਹਨ। ਸਾਬਕਾ ਡਿਪਟੀ ਮੇਅਰ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਮੁਲਾਜ਼ਮਾਂ ਅਤੇ ਲਾਈਨਮੈਨਾਂ ਦੀ ਭਾਰੀ ਘਾਟ ਹੈ। ਲੋੜੀਂਦੇ ਸਾਜ਼ੋ-ਸਾਮਾਨ ਅਤੇ ਸਟਾਕ ਦੀ ਕਮੀ ਕਾਰਨ ਛੋਟੇ-ਛੋਟੇ ਫਾਲਟ ਵੀ ਲੰਬੇ ਸਮੇਂ ਤੱਕ ਠੀਕ ਨਹੀਂ ਹੋ ਰਹੇ। 

ਕਈ ਵਾਰ ਫਿਊਜ਼ ਉੱਡਣ ਜਾਂ ਹੋਰ ਖ਼ਰਾਬੀ ਤੋਂ ਬਾਅਦ ਲੋਕਾਂ ਨੂੰ ਘੰਟਿਆਂ ਬਿਜਲੀ ਦੀ ਉਡੀਕ ਕਰਨੀ ਪੈਂਦੀ ਹੈ। ਸ਼ਿਕਾਇਤਾਂ ਲਈ ਕੀਤੇ ਫੋਨ ਵੀ ਸਮੇਂ ਸਿਰ ਨਹੀਂ ਚੁੱਕੇ ਜਾਂਦੇ, ਜਿਸ ਕਾਰਨ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨੇ ਸੋਸ਼ਲ ਮੀਡੀਆ ਅਤੇ ਵਟਸਐਪ ਗਰੁੱਪਾਂ ਰਾਹੀਂ ਆਪਣੀਆਂ ਸਮੱਸਿਆਵਾਂ ਲਗਾਤਾਰ ਉਨ੍ਹਾਂ ਤੱਕ ਪਹੁੰਚਾਈਆਂ ਹਨ। 

ਹਰ ਪਾਸੇ ਬਿਜਲੀ ਕੱਟਾਂ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਬੇਦੀ ਨੇ ਬਿਜਲੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਮੀਨੀ ਹਕੀਕਤ ਨੂੰ ਦੇਖਣ ਲਈ ਖੁਦ ਮੈਦਾਨ ਵਿੱਚ ਆਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ।

ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵਿੱਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, ਲੋੜੀਂਦਾ ਸਾਜ਼ੋ-ਸਾਮਾਨ ਉਪਲਬਧ ਕਰਵਾਇਆ ਜਾਵੇ ਅਤੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਦਾਅਵਿਆਂ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਬਿਜਲੀ ਸੰਕਟ ਕਾਰਨ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ 

ਬੇਦੀ ਨੇ ਕਿਹਾ ਕਿ ਜੇਕਰ ਹਾਲਾਤ ਜਲਦੀ ਨਾ ਸੁਧਰੇ ਤਾਂ ਲੋਕਾਂ ਦਾ ਗੁੱਸਾ ਹੋਰ ਵੱਧ ਸਕਦਾ ਹੈ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD