Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡ ਨੱਤ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕਿਹਾ, ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ

Dalvir Singh Dhillon, Dhuri, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਧੂਰੀ , 30 Jun 2026

Last updated on: Jun 30, 2026, 16:00 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਨੱਤ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਇਹ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਦੇ ਨਾਲ-ਨਾਲ ਜਨਤਕ ਮਸਲਿਆਂ ਦੇ ਤੁਰੰਤ ਹੱਲ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕ ਬਿਨਾਂ ਕਿਸੇ ਝਿਜਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਹਨ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਪੱਧਰ 'ਤੇ ਰਾਹਤ ਦੇਣ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਤੱਕ ਸਿੱਧੇ ਤੌਰ 'ਤੇ ਪਹੁੰਚਾ ਕੇ ਕਰਵਾਉਣ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਪ੍ਰਧਾਨ ਜਗਸੀਰ ਸਿੰਘ ਲੱਡਾ, ਸਰਪੰਚ ਰਾਮ ਜੀ ਸਿੰਘ, ਨਰਿੰਦਰ ਸਿੰਘ ਕਾਂਝਲੀ, ਗਗਨ ਲੱਡਾ (ਸੰਸਥਾਪਕ ਮੈਂਬਰ) ਅਤੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Dalvir Singh Dhillon , Dhuri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD