Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਨੇ ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

ਪਟਿਆਲਾ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਦੇਣ ਲਈ ਸਰਕਾਰ ਵਚਨਬੱਧ: ਸਿਹਤ ਮੰਤਰੀ

Dr Balbir Singh, AAP Punjab, Punjab, Punjab News, Latest Punjab News, Himanshu Aggarwal, Dr Himanshu Aggarwal, DC Patiala, Deputy Commissioner Patiala, Patiala, Punjab, Punjab News, Latest Punjab News

Gurpreet Singh

Gurpreet Singh

5 Dariya News

ਪਟਿਆਲਾ , 30 Jun 2026

Last updated on: Jun 30, 2026, 17:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਡੀ ਨਦੀ, ਛੋਟੀ ਨਦੀ, ਮੁੱਖ ਡਰੇਨੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ।

ਦੌਰੇ ਦੌਰਾਨ ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਦੀ ਗੁਣਵੱਤਾ, ਰਫ਼ਤਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਟਿਆਲਾ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਡਰੇਨੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹਨ। ਇਸ ਤਹਿਤ ਨਿਕਾਸੀ ਨਾਲਿਆਂ ਦੀ ਸਫ਼ਾਈ, ਡਰੇਨਾਂ ਦੀ ਸਮਰੱਥਾ ਵਧਾਉਣ, ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਲੋੜੀਂਦੇ ਸੁਧਾਰ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭਵਿੱਖ ਵਿੱਚ ਭਾਰੀ ਬਰਸਾਤ ਦੌਰਾਨ ਕਿਸੇ ਵੀ ਨਾਗਰਿਕ ਨੂੰ ਪਾਣੀ ਭਰਨ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ 'ਤੇ ਲਗਾਤਾਰ ਕੰਮ ਕਰ ਰਹੇ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਜੈਕਟ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਾਰੇ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਖੇਤਰਾਂ ਦੀ ਵਿਸ਼ੇਸ਼ ਪਛਾਣ ਕਰਕੇ ਉੱਥੇ ਲੋੜੀਂਦੇ ਸੁਧਾਰ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਮਾਨਸੂਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਦੌਰੇ ਦੌਰਾਨ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੌਕੇ 'ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਡਰੇਨੇਜ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਸਾਰੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ। 

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਰਪਿਤਾ,ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr Balbir Singh , AAP Punjab , Punjab , Punjab News , Latest Punjab News , Himanshu Aggarwal , Dr Himanshu Aggarwal , DC Patiala , Deputy Commissioner Patiala , Patiala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD