Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਫਤਹਿਗੜ੍ਹ ਨਿਆੜਾ ਵਿਖੇ ਡਾ. ਰਵਜੋਤ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅੱਜ ਹਲਕੇ ਦੀਆਂ ਹਜਾਰਾਂ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਾਸ਼ੀ-ਮੰਤਰੀ ਰਵਜੋਤ ਸਿੰਘ

Dr Ravjot Singh, AAP Punjab, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 30 Jun 2026

Last updated on: Jun 30, 2026, 17:53 IST

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਫਤਹਿਗੜ੍ਹ ਨਿਆੜਾ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੰਤਰੀ  ਡਾ. ਰਵਜੋਤ ਸਿੰਘ ਨੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਪਰਿਵਾਰ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮਿਲੇ। ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਮੇਂ ਕਿਹਾ ਕਿ ਅੱਜ 1 ਜੁਲਾਈ ਤੋਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਲਕਾ ਸ਼ਾਮਚੁਰਾਸੀ ਦੀਆਂ ਹਜਾਰਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਯੋਜਨਾ ਦੀ ਰਾਸ਼ੀ ਆ ਜਾਵੇਗੀ ਅਤੇ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ। 

ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਲੈ ਕੇ ਜਾਣਾ ਹੈ ਅਤੇ ਲੋਕ ਮਿਲਣੀ ਪ੍ਰੋਗਰਾਮ ਇਸੇ ਸੋਚ ਦਾ ਹਿੱਸਾ ਹੈ, ਜਿਸ ਤਹਿਤ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਸਰਕਾਰ ਦੇ ਨੁਮਾਇੰਦਿਆਂ ਸਾਹਮਣੇ ਰੱਖ ਸਕਦੇ ਹਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕਦਾ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਨਾਗਰਿਕ ਤੱਕ ਪਹੁੰਚਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਲੋਕ ਸੰਪਰਕ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD