Friday, 03 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਕਾਂਗਰਸ ਨੇ 42 ਸਾਲਾਂ ਬਾਅਦ ਵੀ 1984 ਲਈ ਮੁਆਫ਼ੀ ਨਹੀਂ ਮੰਗੀ, ਅਕਾਲ ਤਖ਼ਤ ‘ਤੇ ਵਿਧਾਇਕਾਂ ਦੀ ਚੁੱਪੀ ਮੰਦਭਾਗੀ: ਕੇਵਲ ਸਿੰਘ ਢਿੱਲੋਂ

42 ਸਾਲਾਂ ਬਾਅਦ ਵੀ 1984 ‘ਤੇ ਕਾਂਗਰਸ ਚੁੱਪ, ਅਕਾਲ ਤਖ਼ਤ ‘ਤੇ ਪੇਸ਼ ਵਿਧਾਇਕਾਂ ਵੱਲੋਂ ਮੁਆਫ਼ੀ ਨਾ ਮੰਗਣਾ ਮੰਦਭਾਗਾ: ਢਿੱਲੋਂ

Web Admin

Web Admin

5 Dariya News

ਚੰਡੀਗੜ੍ਹ , 30 Jun 2026

Last updated on: Jun 30, 2026, 18:36 IST

ਬੀਤੇ ਦਿਨੀਂ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਦੀ ਹਾਜ਼ਰੀ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਜੂਨ 1984 ਦੀਆਂ ਘਟਨਾਵਾਂ ਬਾਰੇ ਚੁੱਪੀ ਸਾਧੇ ਰੱਖਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਕਾਂਗਰਸ ਦੇ ਇੱਕ-ਇੱਕ ਵਿਧਾਇਕ ਨੂੰ ਬੋਲਣ ਲਈ ਸਮਾਂ ਮਿਲਿਆ ਪਰ ਇਸਦੇ ਬਾਵਜੂਦ ਕਿਸੇ ਇੱਕ ਨੇ ਵੀ 1984 ਦੇ ਹਮਲੇ ਬਾਰੇ ਮੁਆਫ਼ੀ ਮੰਗਣੀ ਮੁਨਾਸਿਬ ਨਾ ਸਮਝੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਦੀਆਂ ਖ਼ਾਮੀਆਂ ਪ੍ਰਤੀ ਜੱਥੇਦਾਰ ਸਾਹਿਬ ਨੇ ਤਲਬ ਕਰਕੇ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਹੈ। ਪਰ ਕਾਂਗਰਸ ਨੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਵੀ ਰਾਜਨੀਤੀ ਹੀ ਕੀਤੀ ਹੈ।‌ ਜਦਕਿ ਇਸ ਇਤਿਹਾਸਕ ਮੌਕੇ ਕਾਂਗਰਸ ਪਾਰਟੀ ਨੂੰ 1984 ਹਮਲੇ ਦੀ ਮੁਆਫ਼ੀ ਮੰਗਣੀ ਚਾਹੀਦੀ ਸੀ। 

ਤਖ਼ਤ ਸਾਹਿਬ 'ਤੇ ਪੇਸ਼ ਹੋਏ ਕਾਂਗਰਸ ਦੇ ਕਿਸੇ ਵੀ ਵਿਧਾਇਕ ਨੇ ਜੂਨ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਬਾਰੇ ਇੱਕ ਸ਼ਬਦ ਤੱਕ ਕਿਉਂ ਨਹੀਂ ਬੋਲਿਆ। ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ 1984 ਦਾ ਹਮਲਾ ਸਿੱਖਾਂ ਦੀ ਰੂਹਾਨੀਅਤ 'ਤੇ ਹਮਲਾ ਸੀ, ਜਿਸਨੂੰ ਕੋਈ ਵੀ ਸਿੱਖ ਭੁਲਾ ਨਹੀਂ ਸਕਦਾ। 

ਪਰ ਕਾਂਗਰਸੀ ਵਿਧਾਇਕਾਂ ਕੋਲ ਆਪਣੇ ਪਾਰਟੀ ਦੇ ਇਤਿਹਾਸ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ 'ਤੇ ਪਸ਼ਚਾਤਾਪ ਪ੍ਰਗਟ ਕਰਨ ਦਾ 42 ਸਾਲਾਂ ਬਾਅਦ ਇਤਿਹਾਸਕ ਮੌਕਾ ਸੀ। ਜੇਕਰ ਉਹ ਚਾਹੁੰਦੇ ਤਾਂ ਸਿੰਘ ਸਾਹਿਬ ਤੋਂ ਕੁਝ ਸਮਾਂ ਮੰਗ ਕੇ ਸਮੁੱਚੇ ਸਿੱਖ ਜਗਤ ਦੇ ਸਾਹਮਣੇ ਜੂਨ 1984 ਦੀਆਂ ਘਟਨਾਵਾਂ ਲਈ ਖੇਦ ਪ੍ਰਗਟ ਕਰ ਸਕਦੇ ਸਨ, ਪਰ ਉਨ੍ਹਾਂ ਨੇ ਅਜਿਹਾ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ। ਇਹ ਉਨ੍ਹਾਂ ਦੀ ਨੀਅਤ ਅਤੇ ਸੋਚ ਨੂੰ ਬੇਨਕਾਬ ਕਰਦਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਦੀ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਸਮੇਂ ਸਿੱਖਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਨਹੀਂ ਰੱਖਿਆ, ਜੋ ਹੁਣ ਸਭ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਮੁੱਚਾ ਸਿੱਖ ਜਗਤ ਸਭ ਕੁਝ ਦੇਖ ਅਤੇ ਸਮਝ ਰਿਹਾ ਹੈ। ਕਾਂਗਰਸ ਅਤੇ ਆਪ ਨੂੰ ਪੰਜਾਬ ਦੇ ਲੋਕ ਇਸ ਬੇਈਮਾਨੀ ਲਈ ਢੁੱਕਵਾਂ ਜਵਾਬ ਦੇਣਗੇ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD