Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Sangrur, Dr Ravjot Singh, Tarunpreet Singh Sond

Web Admin

Web Admin

5 Dariya News

ਸੰਗਰੂਰ , 30 Jun 2026

Last updated on: Jul 01, 2026, 09:33 IST

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ।

ਇਸ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ।

ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਗਏ ਸਾਲ ਭਰ ਦੇ ਪ੍ਰੋਗਰਾਮਾਂ ਦਾ ਅਹਿਮ ਹਿੱਸਾ ਹੈ, ਜਿਸ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸਦੀਵੀ ਵਿਰਾਸਤ ਦੇ ਸਨਮਾਨ ਤੇ ਸਤਿਕਾਰ ਅਤੇ ਉਨ੍ਹਾਂ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਮਾਗਮਾਂ ਦੀ ਲੜੀ ਵਾਸਤੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਮੌਕੇ ਨੂੰ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਹੋਰ ਅਜਿਹੀ ਨੇਕ ਪਹਿਲਕਦਮੀ ਹੈ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸੂਬੇ ਦੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਇੱਕ ਹੋਰ ਨੇਕ ਪਹਿਲਕਦਮੀ ਦੀ ਸ਼ੁਰੂਆਤ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ।"

ਇਨ੍ਹਾਂ ਸਮਾਗਮਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਨੇਕ ਕਾਰਜ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ।"

ਮੌਜੂਦਾ ਸਮੇਂ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਰਾਬਰੀ ਦਾ ਸੰਦੇਸ਼ ਦਿੱਤਾ, ਜਿਸ ਨਾਲ ਬਰਾਬਰੀ ਦੇ ਮੁੱਲਾਂ 'ਤੇ ਆਧਾਰਤ ਸਮਾਜ ਦੀ ਸਿਰਜਣਾ ਹੋਈ। ਉਨ੍ਹਾਂ ਨੇ ਇੱਕ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕੋਈ ਦੁੱਖ-ਤਕਲੀਫ਼ ਨਾ ਹੋਵੇ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਤੋਂ ਪ੍ਰੇਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਇੱਕ ਮਹਾਨ ਅਧਿਆਤਮਿਕ ਰਹਿਬਰ ਅਤੇ ਗਰੀਬਾਂ ਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਸੱਚਾ ਜੀਵਨ ਜਿਉਣ ਦੀ ਸਿੱਖਿਆ ਦਿੱਤੀ। ਇਹ ਪ੍ਰਕਾਸ਼ ਪੁਰਬ ਸਾਡੇ ਲਈ ਆਪਣੇ ਆਪ ਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮੁੜ ਸਮਰਪਿਤ ਕਰਨ ਦਾ ਮੌਕਾ ਹੈ, ਜਿੱਥੇ ਹਰ ਇਨਸਾਨ ਬਿਨਾਂ ਕਿਸੇ ਵਿਤਕਰੇ ਦੇ ਸਵੈ-ਮਾਣ ਅਤੇ ਮਾਣ-ਸਤਿਕਾਰ ਨਾਲ ਆਪਣਾ ਜੀਵਨ ਬਤੀਤ ਕਰ ਸਕੇ।"

ਇਸ ਪਹਿਲਕਦਮੀ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਇੱਕ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ, "ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾ ਰਿਹਾ ਹੈ, ਜੋ ਪਿੰਡ-ਪਿੰਡ ਜਾ ਕੇ ਇਹ ਡਾਕੂਮੈਂਟਰੀ ਦਿਖਾਉਣਗੀਆਂ।

ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਨੂੰ ਕਵਰ ਕਰਨਗੀਆਂ ਅਤੇ ਹਰ ਵੈਨ 'ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।" ਮੁਹਿੰਮ ਦੇ ਉਦੇਸ਼ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ ਅਤੇ ਪ੍ਰਭੂ ਭਗਤੀ ਦੇ ਸਦੀਵੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ।

ਇਸ ਡਾਕੂਮੈਂਟਰੀ ਰਾਹੀਂ ਸੂਬਾ ਸਰਕਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਨੇਕ ਸਿੱਖਿਆਵਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਬਰਾਬਰੀ ਵਾਲੇ ਅਤੇ ਸਦਭਾਵਨਾ ਪੂਰਨ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਣ। ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ ਦੇ ਭੇਦਭਾਵ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਮਰਪਿਤ ਕਰ ਦਿੱਤਾ।" ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Sangrur , Dr Ravjot Singh , Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD