Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

34.51 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਬਰਨਾਲਾ ਅਤੇ ਮਲੇਰਕੋਟਲਾ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਪਹੁੰਚਾਏਗਾ ਲਾਭ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Barinder Kumar Goel, Barinder Kumar Goyal, Gurmeet Singh Meet Hayer, Meet Hayer, Barnala

Web Admin

Web Admin

5 Dariya News

ਬਰਨਾਲਾ , 30 Jun 2026

Last updated on: Jul 01, 2026, 10:04 IST

ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਅਹਿਮ ਪ੍ਰੋਜੈਕਟ ਤਹਿਤ 60.66 ਕਿਲੋਮੀਟਰ ਲੰਬੇ ਇਸ ਜਲਮਾਰਗ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਵਧ ਜਾਵੇਗੀ ਅਤੇ ਬਰਨਾਲਾ ਤੇ ਮਲੇਰਕੋਟਲਾ ਦੇ 42 ਪਿੰਡਾਂ ਦੀ 50,819 ਏਕੜ ਜ਼ਮੀਨ ਲਈ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਯਕੀਨੀ ਬਣੇਗਾ।

ਅਕਤੂਬਰ 2026 ਤੱਕ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫੀ ਹੱਦ ਤੱਕ ਘਟਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਡਾਰਕ ਜ਼ੋਨ ਵਿੱਚ ਆਉਂਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਬਰਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਤਹਿਤ ਕਲਿਆਣ ਰਜਵਾਹੇ ਦੇ 60.66 ਕਿਲੋਮੀਟਰ ਹਿੱਸੇ ਨੂੰ 34.51 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਅਤੇ ਇਹ ਪੂਰਾ ਪ੍ਰੋਜੈਕਟ ਅਕਤੂਬਰ 2026 ਤੱਕ ਮੁਕੰਮਲ ਹੋ ਜਾਵੇਗਾ।”

ਪ੍ਰੋਜੈਕਟ ਦੇ ਫਾਇਦਿਆ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਇਸਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਤੱਕ ਵਧ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਮੌਜੂਦਾ 150.40 ਕਿਊਸਿਕ ਦੀ ਸਮਰੱਥਾ ਵਧ ਕੇ 170.61 ਕਿਊਸਿਕ ਹੋ ਜਾਵੇਗੀ।” ਖੇਤੀਬਾੜੀ 'ਤੇ ਇਸ ਦੇ ਉਸਾਰੂ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਸ ਨਹਿਰੀ ਪਾਣੀ ਨਾਲ ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਲਾਭ ਮਿਲੇਗਾ।

ਇਹ ਪ੍ਰੋਜੈਕਟ ਡਾਰਕ ਜ਼ੋਨ ਖੇਤਰ ਲਈ ਵਰਦਾਨ ਸਾਬਤ ਹੋਵੇਗਾ, ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾ ਚਲੇ ਜਾਣ ਕਰਕੇ ਮਹਿਲ ਕਲਾਂ ਬਲਾਕ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।” ਪ੍ਰੋਜੈਕਟ ਦੀ ਲੰਬੇ ਸਮੇਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਨਹਿਰੀ ਪਾਣੀ ਦੀ ਉਪਲੱਬਧਤਾ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ।”

ਇਸ ਵਾਟਰਕੋਰਸ ਦੇ ਪਿਛੋਕੜ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮਲੇਰਕੋਟਲਾ ਤੋਂ ਸ਼ੁਰੂ ਹੋਣ ਵਾਲੇ ਕਲਿਆਣ ਰਜਵਾਹੇ ਨੂੰ 1980 ਦੇ ਦਹਾਕੇ ਦੌਰਾਨ ਇੱਟਾਂ ਨਾਲ ਪੱਕਾ ਕੀਤਾ ਗਿਆ ਸੀ। ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਸਮੇਂ ਦੇ ਨਾਲ ਖਸਤਾਹਾਲ ਹੋ ਗਿਆ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦੇ ਯੋਗ ਨਹੀਂ ਰਿਹਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ। ਇਹ ਨਵਾਂ ਪ੍ਰੋਜੈਕਟ ਬਿਹਤਰ ਸਿੰਚਾਈ ਸਹੂਲਤਾਂ ਯਕੀਨੀ ਬਣਾਏਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਫਸਲਾਂ ਦਾ ਝਾੜ ਵੀ ਵਧੇਗਾ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Barinder Kumar Goel , Barinder Kumar Goyal , Gurmeet Singh Meet Hayer , Meet Hayer , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD