Thursday, 02 July 2026

 

 

ਖ਼ਾਸ ਖਬਰਾਂ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ

 

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ

ਦੋ ਪਿਸਤੌਲ ਬਰਾਮਦ

Crime News Punjab, Punjab Police, Police, Crime News, Bathinda Police, Bathinda, Punjab News, Latest Punjab News

Web Admin

Web Admin

5 Dariya News

ਬਠਿੰਡਾ , 30 Jun 2026

Last updated on: Jul 01, 2026, 10:57 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ।

ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਵਿੱਚ ਇੱਕ ਰਾਇਲ ਐਨਫੀਲਡ ਬੁਲੇਟ ਅਤੇ ਇੱਕ ਹੀਰੋ ਸਪਲੈਂਡਰ ਸ਼ਾਮਲ ਹੈ, ਜਿਸ 'ਤੇ ਉਹ ਜਾ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਅਪਰਾਧਿਕ ਨੈੱਟਵਰਕ ਨਾਲ ਸਬੰਧਤ ਹਨ ਅਤੇ ਬਠਿੰਡਾ ਦੇ ਥਾਣਾ ਭਗਤਾ ਭਾਈਕਾ ਵਿਖੇ ਦਰਜ ਇੱਕ ਹਾਲੀਆ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਇਸ ਵਿਆਪਕ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ, ਏਜੀਟੀਐਫ ਬਠਿੰਡਾ ਦੀ ਪੁਲਿਸ ਟੀਮ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੀ ਸੀ। 

ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ ਲਿੰਕ ਰੋਡ ਕੋਲ ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਏਜੀਟੀਐਫ ਦੇ ਜਵਾਨਾਂ ਨੇ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਗੋਲੀਬਾਰੀ ਦੌਰਾਨ ਮੁਲਜ਼ਮ ਗੁਰਵਿੰਦਰ ਉਰਫ਼ ਮਾਣਾ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। 

ਇਸ ਦੌਰਾਨ ਪੁਲਿਸ ਪਾਰਟੀ ਦੀ ਸਰਕਾਰੀ ਮਾਰੂਤੀ ਅਰਟਿਗਾ ਗੱਡੀ ‘ਤੇ ਵੀ ਦੋ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਨੂੰ ਜਾਨੋਂ ਮਾਰਨ  ਜਾ ਰਹੇ ਸਨ। 

ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧ ਵਿੱਚ ਬਠਿੰਡਾ ਦੇ ਥਾਣਾ ਕੈਂਟ ਵਿਖੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Bathinda Police , Bathinda , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD