Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਅਨਿੰਦਿਤਾ ਮਿੱਤਰਾ ਵੱਲੋਂ ਜਲੰਧਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ

ਜ਼ਿਲ੍ਹੇ ’ਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Anindita Mitra, Election Commision Punjab, ECI, Chief Electoral Officer Punjab, CEO Punjab, Punjab, Punjab News, Latest Punjab News, Punjab Adminstration, Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 30 Jun 2026

Last updated on: Jul 01, 2026, 11:02 IST

ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜਲੰਧਰ ਵਿਖੇ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਅਤੇ ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਵੀ ਮੌਜੂਦ ਸਨ। 

ਮੁੱਖ ਚੋਣ ਅਧਿਕਾਰੀ ਨੇ ਚੋਣ ਅਧਿਕਾਰੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਪੱਧਰੀ ਵੇਅਰਹਾਊਸ ਵਿੱਚ ਅੰਦਰ ਜਾ ਕੇ ਈ.ਵੀ.ਐਮ/ਵੀ.ਵੀ.ਪੈਟ ਦੀ ਸੁਰੱਖਿਆ, ਰੱਖ-ਰਖਾਅ ਅਤੇ ਸਟੋਰੇਜ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਟੋਰ ਕੀਤੀਆਂ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਲਗਾਏ ਸੀ.ਸੀ.ਟੀ.ਵੀ. ਕੈਮਰਿਆਂ, ਅੱਗ ਬੁਝਾਊ ਯੰਤਰਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ। ਉਪਰੰਤ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਅਤੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਦਾ ਜਾਇਜ਼ਾ ਲਿਆ।

ਉਨ੍ਹਾਂ ਐਸ.ਆਈ.ਆਰ. ਪ੍ਰਕਿਰਿਆ ਤਹਿਤ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ, ਜੋ ਕਿ 24 ਜੁਲਾਈ 2026 ਤੱਕ ਮੁਕੰਮਲ ਕੀਤੀ ਜਾਣੀ ਹੈ, ਨੂੰ ਸਮੇਂ ਸਿਰ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਸ਼੍ਰੀਮਤੀ ਮਿੱਤਰਾ ਨੇ ਐਸ.ਆਈ.ਆਰ. ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਸਰਵੇਖਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ, ਜੋ ਕਿ 24 ਜੁਲਾਈ 2026 ਤੱਕ ਜਾਰੀ ਰਹੇਗੀ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਇਨੂਮੀਰੇਸ਼ਨ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ। ਡ੍ਰਾਫਟ ਵੋਟਰ ਸੂਚੀ ’ਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ। 

ਦਰੁੱਸਤ ਤੇ ਅਪਡੇਟਿਡ ਵੋਟਰ ਸੂਚੀਆਂ ਯਕੀਨੀ ਬਣਾਉਣ ਲਈ ਉਨ੍ਹਾਂ ਐਸ.ਆਈ.ਆਰ. ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਐਂਟਰੀਆਂ ਨੂੰ ਹਟਾਉਣਾ ਹੈ।

 

Tags: Anindita Mitra , Election Commision Punjab , ECI , Chief Electoral Officer Punjab , CEO Punjab , Punjab , Punjab News , Latest Punjab News , Punjab Adminstration , Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD