Thursday, 02 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ

 

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

Crime News Punjab, Punjab Police, Police, Crime News, SAS Nagar Police, Mohali Police, Punjab News, Latest Punjab News

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Jun 2026

Last updated on: Jul 01, 2026, 11:09 IST

ਸੀਨੀਅਰ ਕਪਤਾਨ ਪੁਲਿਸ ਸ੍ਰੀ ਮਨਿੰਦਰ ਸਿੰਘ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਸ਼ਹਿਰੀ) ਸ੍ਰੀ ਦਿਲਪ੍ਰੀਤ ਸਿੰਘ (ਆਈ.ਪੀ.ਐਸ.) ਅਤੇ ਉਪ ਕਪਤਾਨ ਪੁਲਿਸ (ਸ਼ਹਿਰੀ-2) ਸ੍ਰੀ ਹਰਸਿਮਰਤ ਸਿੰਘ ਛੇਤਰਾ ਦੀ ਨਿਗਰਾਨੀ ਹੇਠ ਥਾਣਾ ਸੋਹਾਣਾ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।

ਥਾਣਾ ਸੋਹਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਨਰਿੰਦਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਸੈਕਟਰ 78-79 ਵਿਖੇ ਨਾਕਾਬੰਦੀ ਦੌਰਾਨ 26 ਜੂਨ ਦੀ ਰਾਤ ਤਿੰਨ ਸ਼ੱਕੀ ਵਿਅਕਤੀਆਂ—ਅਜੇ ਉਰਫ਼ ਸ਼ਿਬੂ, ਗਗਨਦੀਪ ਸਿੰਘ ਉਰਫ਼ ਰਾਣਾ ਅਤੇ ਗੁਰਪ੍ਰੀਤ ਸਿੰਘ ਉਰਫ਼ ਬਿੱਲਾ, ਵਾਸੀ ਪਿੰਡ ਸੋਹਾਣਾ—ਨੂੰ ਇੱਕ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।

ਇਸ ਸਬੰਧੀ ਥਾਣਾ ਸੋਹਾਣਾ ਵਿਖੇ ਮੁਕੱਦਮਾ ਨੰਬਰ 184 ਮਿਤੀ 27 ਜੂਨ 2026 ਅਧੀਨ ਧਾਰਾ 303(2) ਅਤੇ 317(2) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਗਿਆ। ਮਾਣਯੋਗ ਅਦਾਲਤ ਤੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ ਤੋਂ ਹੁਣ ਤੱਕ ਕੁੱਲ 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। 

ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ ਅਤੇ ਗਿਰੋਹ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , SAS Nagar Police , Mohali Police , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD