Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾਇਆ : ਬ੍ਰਮ ਸ਼ੰਕਰ ਜਿੰਪਾ

ਜਿੰਪਾ ਵੱਲੋਂ ਵਾਰਡ ਨੰਬਰ 3 ‘ਚ ਉਮੀਦਵਾਰ ਰਜਨੀ ਕੌਰ ਦੇ ਹੱਕ ‘ਚ ਪ੍ਰਚਾਰ

Bram Shanker Jimpa, AAP Punjab, Hoshiarpur, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 30 Jun 2026

Last updated on: Jul 01, 2026, 11:15 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 03 ਤੋਂ ਪਾਰਟੀ ਦੀ ਉਮੀਦਵਾਰ ਰਜਨੀ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ  ਮੁੜ ਸਰਕਾਰ ਬਨਣਾ ਤੈਅ ਹੈ ਕਿਉਂਕਿ ਲੋਕ ਇੱਕ ਵਾਰ ਫੇਰ ਆਪ ਨੂੰ ਲਿਆਉਣ ਦਾ ਮਨ ਬਣਾ ਬੈਠੇ ਹਨ। ਭਾਰੀ ਗਿਣਤੀ ਵਿਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਾਰਡ ਵਾਸੀਆਂ ਸਮੇਤ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਨੀ ਕੋਰ ਦੇ ਹੱਕ ‘ਚ ਪ੍ਰਚਾਰ ਕਰਦਿਆਂ ਕਿਹਾ ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਸ਼ਾਨਦਾਰ ਵਿਕਾਸ ਕਾਰਜਾਂ ਨੇ ਲੋਕਾਂ ਦਾ ਮਨ ਜਿੱਤ ਲਿਆ ਹੈ ਜਿਸ ਕਰਕੇ ਉਹ ਇੱਕ ਵਾਰ ਫੇਰ ਸੂਬੇ ਦੀ ਵਾਗਡੋਰ ਆਪ ਦੇ ਹੱਥ ਦੇਣਾ ਚਾਹੁੰਦੇ ਹਨ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਤਿਹਾਸਿਕ ਵਿਕਾਸ ਕੰਮ ਹੋਏ ਹਨ ਜਿਨ੍ਹਾਂ ਨੇ ਵਿਰੋਧੀਆਂ ਪਾਰਟੀਆਂ ਨੂੰ ਹਾਸ਼ੀਏ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਨੇ ਲੋਕਾਂ ਦੇ ਦਿਲ ਜਿੱਤ ਲਏ ਹਨ।

ਐਮ. ਐਲ.ਏ. ਜਿੰਪਾ ਬੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਦੀ ਹਨੇਰੀ ਲਿਆਂਦੀ ਹੈ ਉਨ੍ਹਾਂ ਕਿਹਾ ਕਿ  ਕੋਈ ਵੀ ਖੇਤਰ ਜਿਵੇਂ ਆਮ ਆਦਮੀ ਪਾਰਟੀ ਨੇ ਹਰ ਪਾਸੇ ਰਿਕਾਰਡ ਵਿਕਾਸ ਜਾਰਜ ਕਰਵਾਏ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਸੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਆਪ ਉਮੀਦਵਾਰਾਂ ਨੂੰ ਜਿਤਾ ਕੇ ਨਿਗਮ ਭੇਜਿਆ ਜਾਵੇ ਤਾਂ ਜੋ ਸ਼ਹਿਰ ਅੰਦਰ ਰਹਿੰਦੇ ਕਾਰਜਾਂ ਨੂੰ ਵੀ ਹੋਰ ਵਧੀਆ ਢੰਗ ਨਾਲ ਕਰਵਾਇਆ ਜਾ ਸਕੇ।

ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਦੇ ਮੁੱਦਿਆਂ ਦੇ ਸਾਹਮਣੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ। ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਗੇ ਵੱਧ ਕੇ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 03 ਦੇ ਲੋਕ ਵੀ ਵਿਕਾਸ ਦੀ ਇਸ ਲੜੀ ਨੂੰ ਜਾਰੀ ਰੱਖਣ ਲਈ ਨੀਰਜ ਰਾਣੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ।

ਬ੍ਰਮ ਸ਼ੰਕਰ ਜਿੰਪਾ ਅਤੇ ਉਮੀਦਵਾਰ ਰਜਨੀ ਕੌਰ ਦਾ  ਵਾਰਡ ਵਾਸੀਆਂ ਵੱਲੋਂ  ਭਰਵਾਂ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਲੈ ਕੇ ਜਾਣਗੇ। ਇਸ ਮੌਕੇ ਰਜਨੀ ਕੌਰ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।  

ਇਸ ਮੌਕੇ ਅਮਾਰੀਆ ਚੌਕ, ਬਹਾਦਰਪੁਰ ‘ਚ ਹੋਏ ਸਮਾਗਮ ਦੌਰਾਨ ਜੋਗਿੰਦਰ ਰਾਜਾ, ਪਰਵੀਨ ਸੈਣੀ, ਪ੍ਰਦੀਪ ਸੈਣੀ, ਰਵੀਸ਼ੰਕਰ ਮੱਟੂ, ਐਡਵੋਕੇਟ ਦੁਸ਼ਅੰਤ ਓਹਰੀ, ਕ੍ਰਿਸ਼ਨ ਸਿੰਘ ਸੈਣੀ ਅਤੇ ਭਾਰੀ ਗਿਣਤੀ ਵਾਰਡ ਵਾਸੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD